ਪੰਜਾਬ ਸਰਕਾਰ ਪੁਰਾਣੀ ਪੈਂਨਸ਼ਨ ਬਹਾਲੀ ਦੇ ਅਧੁਰੇ ਨੋਟੀਫ਼ਿਕੇਸ਼ਨ ਨੂੰ ਰੱਦ ਕਰਕੇ ਪੈਂਨਸ਼ਨ ਬਹਾਲੀ ਦਾ ਪੂਰਨ ਨੋਟੀਫ਼ਿਕੇਸ਼ਨ ਤੁਰੰਤ ਜਾਰੀ ਕਰੇ : - ਦਲਜੀਤ ਲਾਹੌਰੀਆ
ਈਟੀਯੂ ਪੰਜਾਬ (ਰਜਿ) ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ ਤੇ ਸੂਬਾ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਜੇਕਰ ਸਰਕਾਰ ਪੁਰਾਣੀ ਪੈਂਨਸ਼ਨ ਬਹਾਲ ਕਰਨਾ ਮੰਨ ਗਈ ਹੈ ਤਾਂ ਨੋਟੀਫਿਕੇਸ਼ਨ ਜਾਰੀ ਕਰਨ ਚ' ਚੇਰੀ ਕਿਉ ਹੋ ਰਹੀ ਹੈ । ਲਾਹੌਰੀਆ ਨੇ ਪੰਜਾਬ ਸਰਕਾਰ ਤੋ ਜੋਰਦਾਰ ਮੰਗ ਕੀਤੀ ਹੈ ਕਿ ਸਰਕਾਰ ਪੁਰਾਣੀ ਪੈਂਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਤਰੰਤ ਜਾਰੀ ਕਰੇ । ਲਾਹੌਰੀਆ ਨੇ ਕਿਹਾ ਕਿ ਸਰਕਾਰ ਅਧਿਆਪਕਾਂ ਨੂੰ ਖੱਜਲ-ਖੁਆਰ ਨਾ ਕਰੇ । ਪੈਂਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਆਪਣੀ ਮੰਨੀ ਮੰਗ ਪੁਰੀ ਕਰੇ । ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂੰ , ਨਰੇਸ਼ ਪਨਿਆੜ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ, ਨੀਰਜ ਅਗਰਵਾਲ, ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ ਮਾਲੋਵਾਲ, ਸੋਹਣ ਸਿੰਘ ਮੋਗਾ,ਅੰਮ੍ਰਿਤਪਾਲ ਸਿੰਘ ਸੇਖੋਂ,ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੋਹਾਨ, ਪਵਨ ਕੁਮਾਰ ਜਲੰਧਰ, ਦਲਜੀਤ ਸਿੰਘ ਲਹੌਰੀਆ ਗੁਰਮੇਲ ਸਿੰਘ ਬਰੇ, ਦੀਦਾਰ ਸਿੰਘ ਪਟਿਆਲਾ, ਤਰਸੇਮ ਲਾਲ ਜਲੰਧਰ, ਲਖਵਿੰਦਰ ਸਿੰਘ ਸੇਖੋਂ ਸਤਬੀਰ ਸਿੰਘ ਬੋਪਾਰਾਏ ਅਤੇ ਹੋਰ ਆਗੂ ਹਾਜਰ ਸਨ ।