ਐੱਨ.ਪੀ.ਐੱਸ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੱਦੇ ਤੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ

 ~*ਐੱਨ.ਪੀ.ਐੱਸ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੱਦੇ ਤੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ*                                               


24 ਜਨਵਰੀ ( ਅਮਿ੍ਤਸਰ) ਕੇਂਦਰੀ ਭਾਜਪਾ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਵਿਵਸਥਾ ਨੂੰ ਕੌਮੀ ਅਰਥ-ਵਿਵਸਥਾ ਲਈ ਨੁਕਸਾਨਸਾਇਕ ਐਲਾਨਣ ਅਤੇ ਨਿਯਮਾਂ ਦੀ ਆੜ ਹੇਠ ਇਸ ਪੈਨਸ਼ਨ ਪ੍ਰਣਾਲੀ ਦੀ ਸੂਬਿਆਂ ਵਿੱਚ ਹੋ ਰਹੀ ਮੁੜ ਬਹਾਲੀ ਅੱਗੇ ਪਾਏ ਜਾ ਰਹੇ ਅੜਿੱਕਿਆਂ ਖਿਲਾਫ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਦੇ ਸੱਦੇ ਤਹਿਤ ਜਿਲ੍ਹਾ ਅੰਮ੍ਰਿਤਸਰ ਵਿੱਚ ਮਾਝਾ ਜੋਨ ਕਨਵੀਨਰ ਗੁਰਬਿੰਦਰ ਸਿੰਘ ਖਹਿਰਾ ਦੀ ਅਗਵਾਈ ਵਿੱਚ ਐਨ.ਪੀ.ਐੱਸ ਮੁਲਾਜ਼ਮਾਂ ਵੱਲੋੰ ਕੇਂਦਰ ਦੀ ਮੋਦੀ ਸਰਕਾਰ ਅਤੇ ਕਾਰਪੋਰੇਟ ਪੱਖੀ ਨੀਤੀਕਾਰਾਂ ਦਾ ਪੁਤਲਾ ਫੂਕਿਆ ਗਿਆ।


ਕੇਂਦਰ ਸਰਕਾਰ ਖਿਲਾਫ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਆਗੂਆਂ ਸੁਖਜਿੰਦਰ ਸਿੰਘ, ਮਨਪ੍ਰੀਤ ਸਿੰਘ, ਨਿਰਮਲ ਸਿੰਘ ਅਤੇ ਡੀਟੀਐਫ ਆਗੂਆਂ ਅਸ਼ਵਨੀ ਅਵਸਥੀ ਅਤੇ ਜਰਮਨਜੀਤ ਸਿੰਘ ਨੇ ਕਿਹਾ ਕਿ ਪਿਛਲੇ ਦਿਨਾਂ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਨੀਤੀ ਆਯੋਗ ਦੇ ਉਪ ਚੇਅਰਮੈਨ ਸੁਮਨ ਬੇਰੀ ਅਤੇ ਆਰਥਿਕ ਸਲਾਹਕਾਰ ਕੌਂਸਲ ਦੇ ਮੈਂਬਰ ਸੰਜੀਵ ਸਾਨਿਆਲ ਵੱਲੋਂ ਪੁਰਾਣੀ ਪੈਨਸ਼ਨ ਵਿਰੁੱਧ ਮੋਰਚਾ ਖੋਲਦਿਆਂ ਕੇਂਦਰੀ ਅਜੰਸੀ ਪੀਐਫਆਰਡੀਏ ਦੇ ਅਧੀਨ ਕਈ ਲੱਖ ਕਰੋੜ ਦੀ ਐਨਪੀਐੱਸ ਜਮਾਂ ਰਾਸ਼ੀ ਨੂੰ ਮੋੜਨ ਦੀ ਸੂਬਿਆਂ ਕੋਲ਼ੋਂ ਕੀਤੀ ਗਈ ਮੰਗ ਨੂੰ ਰੱਦ ਕਰਨ,ਇਸ ਪੈਨਸ਼ਨ ਸਕੀਮ ਨੂੰ ਵਿਕਾਸ ਲਈ ਰੁਕਾਵਟ ਅਤੇ ਅਰਥ-ਵਿਵਸਥਾ ਸਮੇਤ ਅਗਲੀਆਂ ਪੀੜੀਆਂ ਲਈ ਬੋਝ ਦੱਸਿਆ ਜਾ ਰਿਹਾ ਹੈ।ਦੂਜੇ ਪਾਸੇ ਦੇਸ਼ ਦੇ ਸਮੂਹ ਸਾਂਸਦ ਤੇ ਵਿਧਾਨ ਸਭਾਵਾਂ ਦੇ ਵਿਧਾਇਕ ਖੁੱਦ ਪੁਰਾਣੀ ਪੈਨਸ਼ਨ ਅਧੀਨ ਪੈਨਸ਼ਨ ਪ੍ਰਾਪਤ ਕਰ ਰਹੇ ਹਨ।ਜਿਸ ਤੋਂ ਇਹਨਾਂ ਮੰਤਰੀਆਂ ਅਤੇ ਨੀਤੀਕਾਰਾਂ ਦੇ ਦੋਹਰੇ ਕਿਰਦਾਰ ਦਾ ਸਪਸ਼ਟ ਪ੍ਰਗਟਾਵਾ ਹੁੰਦਾ ਹੈ। ਉੱਥੇ ਹੀ ਪੰਜਾਬ ਸਰਕਾਰ ਵਲੋ ਦੋ ਮਹੀਨੇ ਪਹਿਲਾਂ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਵੋਟਾਂ ਲੈਣ ਖਾਤਰ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਜਾਰੀ ਕੀਤਾ ਨੋਟੀਫਿਕੇਸ਼ਨ, ਹੁਣ ਨਵੀਆਂ ਭਰਤੀਆ ਉੱਤੇ ਵੀ ਨਵੀ ਪੈਨਸ਼ਨ ਵਾਲੀਆਂ ਮੱਦਾਂ ਲਾਗੂ ਕੀਤੇ ਜਾਣ ਨਾਲ਼ ਖੋਖਲਾ ਸਾਬਤ ਹੋ ਚੁੱਕਿਆ ਹੈ।

  ਫਰੰਟ ਦੇ ਆਗੂਆ ਕੁਲਦੀਪ ਤੋਲਾਨੰਗਲ, ਪਰਮਿੰਦਰ ਰਾਜਾਸਾਂਸੀ ਗੁਰਪ੍ੀਤ ਨਾਭਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਪੈਨਸ਼ਨ ਵਿਰੋਧੀ ਨੀਤੀ ਖਿਲਾਫ ਪੰਜਾਬ ਭਰ ਚੋਂ ਐਨ.ਪੀ.ਐੱਸ ਮੁਲਾਜ਼ਮ 29 ਜਨਵਰੀ ਨੂੰ ਫਗਵਾੜਾ ਵਿਖੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਰਿਹਾਇਸ਼ ਵੱਲ ਸੂਬਾ ਪੱਧਰੀ ਰੋਸ ਮਾਰਚ ਕਰਨਗੇ।




ਜੇਕਰ ਪੰਜਾਬ ਸਰਕਾਰ ਨਵੀਂ ਪੈਨਸ਼ਨ ਸਕੀਮ ਨੂੰ ਮੁਕੰਮਲ ਵਾਪਸ ਲੈਣ ਅਤੇ ਪੈਨਸ਼ਨ ਐਕਟ 1972 ਅਧਾਰਿਤ ਪੁਰਾਣੀ ਪੈਨਸ਼ਨ ਦੇ ਸਮੁੱਚੇ ਲਾਭਾਂ ਦੀ ਗਰੰਟੀ ਕਰਦਾ ਸਪੱਸ਼ਟ ਅਤੇ ਸਮਾਂਬੱਧ ਵਿਧੀ ਵਿਧਾਨ ਜਾਰੀ ਨਹੀਂ ਕਰਦੀ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਵਿਰੁੱਧ ਵੀ ਤਿੱਖਾ ਸੰਘਰਸ਼ ਕਰਕੇ ਸਰਕਾਰ ਦੇ ਸਿਆਸੀ ਜੁਮਲੇ ਦਾ ਪਰਦਾਫਾਸ਼ ਕੀਤਾ ਜਾਵੇਗਾ। ਇਸ ਸਮੇਂ ਗੁਰਦੇਵ ਸਿੰਘ, ਮੁਨੀਸ਼ ਪੀਟਰ, ਬਲਦੇਵ ਮੰਨਣ, ਬਖਸ਼ੀਸ਼ਸਿੰਘ ਬੱਲ, ਰਨਬੀਰ ਸਿੰਘ, ਮਨਪ੍ਰੀਤ ਸਿੰਘ, ਹਰਵਿੰਦਰ ਸਿੰਘ, ਵਿਕਾਸ ਚੌਹਾਨ, ਲਖਵਿੰਦਰ ਸਿੰਘ, ਸੁਖਦੇਵ ਸਿੰਘ, ਪਰਸ਼ੋਤਮ ਸਿੰਘ, ਰਾਕੇਸ਼ ਕੁਮਾਰ , ਰਾਕੇਸ਼ ਸਿੰਘ, ਮਨਜਿੰਦਰ ਸਿੰਘ, ਪਰਮਜੀਤ ਸਿੰਘ, ਰਵੀ ਸ਼ਰਮਾ, ਰਵੀ ਗੋਲਬਾਗ, ਮਨਦੀਪ ਕੁਮਾਰ,ਗੁਰਪ੍ੀਤ ਸਿੰਘ, ਰਮਿੰਦਰ ਸਿੰਘ,ਨਵਦੀਪ ਸਿੰਘ ਸਿਧੂ, ਦੀਪਕ, ਵਿਸ਼ਾਲ ਕਪੂਰ, ਬਲਬੀਰ ਸਿੰਘ,ਅਨਿਲ ਭਾਰਦਵਾਜ, ਸੰਦੀਪ ਕੁਮਾਰ,ਕਿਰਨਦੀਪ ਸਿੰਘ,ਗੁਰਇਕਬਾਲ ਸਿੰਘ,ਮਨਿੰਦਰ ਕਾਫਰ, ਦਵਿੰਦਰ ਅਮਰਗੜ੍ਹ,ਸ਼ਾਮ ਸੁੰਦਰ, ਕੰਵਲਜੀਤ ਕੌਰ, ਸ਼ਿਫਾਲੀ ਬਜਾਜ, ਬਬੀਤਾ, ਸ਼ਰਨਜੀਤ ਕੌਰ,ਅਰਚਨਾ ਸ਼ਰਮਾ ਆਦਿ ਹਾਜ਼ਰ ਸਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends