ਜਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਪ੍ਰੀ ਬੋਰਡ ਪ੍ਰੀਖਿਆਵਾਂ ਦੀ ਕੀਤੀ ਚੈਕਿੰਗ
ਲੁਧਿਆਣਾ, 24 ਜਨਵਰੀ 2023ਸੂਬੇ ਦੇ ਸਕੂਲਾਂ ਦੀਆਂ ਅੱਠਵੀਂ, ਦਸਵੀ ਅਤੇ ਬਾਰ੍ਹਵੀ ਪ੍ਰੀ ਬੋਰਡ ਦੀਆ ਪ੍ਰੀਖਿਆਵਾਂ ਨਕਲ ਰਹਿਤ ਅਤੇ ਬੜੇ ਹੀ ਸੁਚੱਜੇ ਢੰਗ ਨਾਲ ਜਾਰੀ ਹਨ। ਪ੍ਰੀਖਿਆਵਾਂ ਦੌਰਾਨ ਵਿਦਿਆਰਥੀ ਸਿੱਖਿਆ ਵਿਭਾਗ ਅਤੇ ਬੋਰਡ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਪ੍ਰੀਖਿਆਵਾਂ ਦੇ ਰਹੇ ਹਨ।
ਜਿਲ੍ਹਾ ਸਿੱਖਿਆ ਅਫਸਰ ਹਰਜੀਤ ਸਿੰਘ (ਸ.ਸ) ਨੇ ਦੱਸਿਆ ਕਿ ਉਕਤ ਪ੍ਰੀਖਿਆਵਾਂ ਸਬੰਧੀ ਜਿਲ੍ਹਾ ਲੁਧਿਆਣਾ ਦੇ ਸਕੂਲਾਂ ਵੱਲੋਂ ਸੁਚੱਜੇ ਪ੍ਰਬੰਧ ਕੀਤੇ ਗਏ ਹਨ।
ALSO READ: ਪ੍ਰੀ ਬੋਰਡ ਪ੍ਰੀਖਿਆਵਾਂ ਦੇ ਅੰਕਾਂ ਨੂੰ ਅਪਲੋਡ ਕਰਨ ਲਈ ਨਵਾਂ ਲਿੰਕ ਜਾਰੀ
ਬਲਦੇਵ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ)ਨੇ ਕਿਹਾ ਕਿ ਪੰਜਵੀਂ ,ਅੱਠਵੀਂ,ਦਸਵੀ ਅਤੇ ਬਾਰਵੀ ਜਮਾਤਾਂ ਦੇ ਪ੍ਰੀਖਿਆਰਥੀ ਬੋਰਡ ਵੱਲੋਂ ਜਾਰੀ ਡੇਟਸੀਟ ਅਤੇ ਹਦਾਇਤਾਂ ਅਨੁਸਾਰ ਪ੍ਰੀਖਿਆ ਦੇ ਰਹੇ ਹਨ।
ਇਸ ਮੌਕੇ 'ਦੋਹਾਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੀ.ਏ.ਯੂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਿਟਰੀ ਰੋਡ ਲੁਧਿਆਣਾ ਦਾ ਦੌਰਾ ਕਰਕੇ ਚੱਲ ਰਹੀ ਪ੍ਰੀਖਿਆ ਦੀ ਜਾਂਚ ਕੀਤੀ ਅਤੇ ਸੰਤੁਸ਼ਟੀ ਜਾਹਰ ਕੀਤੀ।
ਇਸ ਮੌਕੇ 'ਦੋਹਾਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੀ.ਏ.ਯੂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਿਟਰੀ ਰੋਡ ਲੁਧਿਆਣਾ ਦਾ ਦੌਰਾ ਕਰਕੇ ਚੱਲ ਰਹੀ ਪ੍ਰੀਖਿਆ ਦੀ ਜਾਂਚ ਕੀਤੀ ਅਤੇ ਸੰਤੁਸ਼ਟੀ ਜਾਹਰ ਕੀਤੀ।
RAIN ☔⛱️ ALERT : ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਮੀਂਹ ਦੀ ਭਵਿੱਖਬਾਣੀ
ਉਹਨਾਂ ਕਿਹਾ ਕਿ ਪ੍ਰੀਖਿਆਵਾਂ ਬੜੇ ਸੁਚੱਜੇ ਢੰਗ ਨਾਲ ਅਤੇ ਨਕਲ ਰਹਿਤ ਚੱਲ ਰਹੀਆਂ ਹਨ। ਉਹਨਾਂ ਕਿਹਾ ਕਿ ਪ੍ਰੀ ਬੋਰਡ ਪ੍ਰੀਖਿਆਵਾਂ ਵਿਦਿਆਰਥੀਆਂ ਦੇ ਮਨਾਂ ਵਿੱਚੋ ਬੋਰਡ ਪ੍ਰੀਖਿਆ ਦਾ ਡਰ ਖਤਮ ਕਰਨਗੀਆਂ। ਵਿਦਿਆਰਥੀਆਂ ਬੋਰਡ ਪ੍ਰੀਖਿਆ ਦੇ ਪੈਟਰਨ ਤੋਂ ਜਾਣੂ ਹੋਣਗੇ। ਇਹ ਪ੍ਰੀਖਿਆ ਬੋਰਡ ਪ੍ਰੀਖਿਆ ਦੀ ਚੰਗੀ ਤਿਆਰੀ ਵਿੱਚ ਮਦਦ ਕਰੇਗੀ।ਇਸ ਮੌਕੇ ਉਹਨਾਂ ਦੇ ਨਾਲ ਹਰਮਿੰਦਰ ਸਿੰਘ ਰੋਮੀ ਕਲਰਕ ਵੀ ਮੌਜੂਦ ਸਨ।