ਸਕੂਲ ਲੈਬ ਸਟਾਫ਼ ਯੂਨੀਅਨ ਨੇ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ

 *ਸਕੂਲ ਲੈਬ ਸਟਾਫ਼ ਯੂਨੀਅਨ ਨੇ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ*


*ਨਵੇਂ ਸਾਲ ਵਿੱਚ ਹੱਕੀ ਮੰਗਾਂ ਲਈ ਸੰਘਰਸ਼ਸ਼ੀਲ ਰਹਿਣ ਦਾ ਅਹਿਦ ਕੀਤਾ*


ਬਠਿੰਡਾ ( ) : ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੀ ਜਿਲ੍ਹਾ ਇਕਾਈ ਬਠਿੰਡਾ ਨੇ ਸਾਲ 2023 ਦਾ ਆਪਣਾ ਕੈਲੰਡਰ ਜਾਰੀ ਕੀਤਾ ਹੈ। ਅੱਜ ਟੀਚਰਜ਼ ਹੋਮ ਬਠਿੰਡਾ ਵਿਖੇ ਜਥੇਬੰਦੀ ਦੇ ਨੁਮਾਇੰਦਿਆਂ ਨੇ ਜਿਲ੍ਹਾ ਇਕਾਈ ਬਠਿੰਡਾ ਦਾ ਕੈਲੰਡਰ ਰਿਲੀਜ਼ ਕੀਤਾ। ਇਸ ਮੌਕੇ 'ਤੇ ਜਿਲ੍ਹਾ ਪ੍ਰਧਾਨ ਗੁਰਵਿੰਦਰ ਸੰਧੂ ਨੇ ਕਿਹਾ ਕਿ ਉਨ੍ਹਾਂ ਦੇ ਸਾਥੀਆਂ ਨੇ ਨਵੇਂ ਸਾਲ ਵਿੱਚ ਵੀ ਪਿਛਲੇ ਸਮੇਂ ਦੀ ਤਰ੍ਹਾਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਲਈ ਲਗਾਤਾਰ ਸੰਘਰਸ਼ਸ਼ੀਲ ਰਹਿਣ ਦਾ ਅਹਿਦ ਲਿਆ ਹੈ।



 ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਦੀ ਜਥੇਬੰਦੀ ਪਿਛਲੇ ਲੰਮੇ ਸਮੇਂ ਤੋਂ ਪੇਅ ਪੈਰਿਟੀ ਦੀ ਬਹਾਲੀ, ਆਸਾਮੀ ਦਾ ਨਾਮ ਬਦਲਣ, ਮਾਸਟਰ ਕੇਡਰ 'ਚ ਪ੍ਰਮੋਸ਼ਨ ਕੋਟਾ ਵਧਾਉਣ ਅਤੇ ਪੈਂਡਿੰਗ ਤਰੱਕੀਆਂ ਜਲਦ ਤੋਂ ਜਲਦ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੀ ਹੈ। ਇਸ ਮੌਕੇ 'ਤੇ ਸੀਨੀ.ਮੀਤ ਪ੍ਰਧਾਨ ਗੁਰਮੀਤ ਸਿੰਘ ਸਲਾਬਤਪੁਰਾ, ਜਨਰਲ ਸਕੱਤਰ ਜਸਪ੍ਰੀਤ ਸਿੰਘ ਸਿੱਧੂ, ਵਿੱਤ ਸਕੱਤਰ ਹਰਜੀਤ ਸਿੰਘ ਕੇਸਰ ਸਿੰਘ ਵਾਲਾ, ਜਥੇਬੰਦਕ ਸਕੱਤਰ ਰਾਜਵੰਤ ਸਿੰਘ ਬੇਗਾ, ਜਿਲ੍ਹਾ ਕਮੇਟੀ ਮੈਂਬਰ ਮੁਕੇਸ਼ ਕੌੜਾ, ਜਗਦੀਪ ਸਿੰਘ ਕੋਟਫੱਤਾ, ਰਿਤੇਸ਼ ਮਲਹੋਤਰਾ ਆਦਿ ਹਾਜ਼ਰ ਸਨ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends