ਵੱਡੀ ਖੱਬਰ: ਸਕੂਲਾਂ ਵਿੱਚ ਛੁੱਟੀਆਂ ਨੂੰ ਲੈਕੇ ਡੀਪੀਆਈ ਵੱਲੋਂ ਨਵੀਆਂ ਹਦਾਇਤਾਂ, ਪੜ੍ਹੋ ਪੱਤਰ
ਚੰਡੀਗੜ੍ਹ 9 ਜਨਵਰੀ
ਪੰਜਾਬ ਰਾਜ ਵਿਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਬਰਕਰਾਰ ਰਹਿਣ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਪਹਿਲੀ ਤੋ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਿਤੀ 14-01-2023 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ।
ਪਾਓ ਹਰੇਕ ਅਪਡੇਟ ਮੋਬਾਈਲ ਫੋਨ ਤੇ:
ਟੈਲੀਗਰਾਮ ਚੈਨਲ ਜੁਆਇੰਨ ਕਰਨ ਲਈ ਲਿੰਕ ਇਥੇ ਕਲਿੱਕ ਕਰੋ
ਵਾਟਸ ਅਪ ਗਰੁੱਪ ਜੁਆਇੰਨ ਕਰਨ ਲਈ ਲਿੰਕ ਇਥੇ ਕਲਿੱਕ ਕਰੋ
PUNJAB NEWS ONLINE APP: ਪੰਜਾਬ ਨਿਊਜ਼ ਆਨਲਾਈਨ ਐਪ ਡਾਊਨਲੋਡ ਕਰਨ ਲਈ ਲਿੰਕ ਇਥੇ ਕਲਿੱਕ
ਜਮਾਤ 8ਵੀ ਤੋਂ 12 ਤੱਕ ਦੇ ਸਾਰੇ ਵਿਦਿਆਰਥੀ ਅਤੇ ਪ੍ਰਾਇਮਰੀ/ਸੈਕੰਡਰੀ ਵਿਭਾਗਾਂ ਦੇ ਅਧਿਆਪਕ ਸਕੂਲ ਵਿਚ ਹਾਜ਼ਰ ਰਹਿਣਗੇ, ਸਬੰਧੀ ਹਦਾਇਤਾ ਜਾਰੀ ਕੀਤੀਆਂ ਗਈਆਂ ਸਨ।
ਡੀਪੀਆਈ ਵੱਲੋਂ ਸਮੂਹ ਸਕੂਲਾਂ ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ ਅਤੇ ਕਿਹਾ ਹੈ ਕਿ ," ਸਾਰੇ ਸਕੂਲਾਂ ਦੇ ਖੁਲਣ ਦਾ ਸਮਾਂ ਸਵੇਰੇ 10 ਵਜੇ ਤੋਂ 3 ਵਜੇ ਤੱਕ ਹੋਵੇਗਾ। ਵਿਦਿਆਰਥੀ ਦੀ ਸਿਹਤ ਅਤੇ ਸੁਰਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸਮੂਹ ਪ੍ਰਾਈਵੇਟ ਏਡਿਡ/ਪ੍ਰਾਈਵੇਟ ਸਕੂਲਾਂ ਦੁਆਰਾ ਹਾਜਰ ਜਮਾਤਾਂ ਅਤੇ ਸਮੇ ਨੂੰ ਲੈ ਕੇ ਜਾਰੀ ਹੋਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਵਾਈ ਜਾਵੇ।"