CABINET DECISION TODAY: ਮੰਤਰੀ ਮੰਡਲ ਦੀ ਮੀਟਿੰਗ ਦੇ ਫੈਸਲੇ ( LIVE)
ਚੰਡੀਗੜ੍ਹ, 6 ਜਨਵਰੀ
ਪੰਜਾਬ ਸਰਕਾਰ ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਦੌਰਾਨ ਅਹਿਮ ਫੈਸਲੇ ਲਏ ਗਏ ਹਨ। ਮੀਟਿੰਗ ਵਿੱਚ ਹੋਏ ਫੈਸਲਿਆਂ ਦੀ ਜਾਣਕਾਰੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੱਤੀ ਗਈ।
TODAY'S CABINET MEETING DECISION SEE LIVE HERE ADDRESS BY CABINET MINISTER HARPAL SINGH CHEEMA: View here
ਮੰਤਰੀ ਚੀਮਾ ਨੇ ਦੱਸਿਆ ਕਿ ਸੂਬੇ ਵਿੱਚ ਸਕੂਲਾਂ ਦੀ ਸਫਾਈ, ਸੁਰੱਖਿਆ ਅਤੇ ਪ੍ਰਬੰਧਨ ਲਈ ਤਿੰਨ ਸ਼੍ਰੇਣੀਆਂ ਵਿੱਚ ਫੈਸਲੇ ਲਏ ਗਏ ਹਨ। ਸਕੂਲਾਂ ਦੀ ਸਫਾਈ ਅਤੇ ਸੁਰੱਖਿਆ ਲਈ ਭਰਤੀ ਕੀਤੀ ਜਾਵੇਗੀ। ਇਸ ਲਈ 33 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਗਿਆ ਹੈ। ਇਸ ਨਾਲ ਪੰਜਾਬ ਦੇ ਕਰੀਬ 14 ਹਜ਼ਾਰ ਲੋਕਾਂ ਨੂੰ ਨੌਕਰੀਆਂ ਮਿਲ ਸਕਣਗੀਆਂ।
ਪੰਜਾਬ ਵਿੱਚ ਪਹਿਲੀ ਵਾਰ ਸਫ਼ਾਈ ਸੇਵਕ ਤੇ ਚੌਕੀਦਾਰ ਨਿਯੁਕਤ ਕੀਤੇ ਜਾਣਗੇ। ਇਸ ਦੇ ਲਈ ਸਕੂਲ ਪ੍ਰਬੰਧਨ ਪੱਧਰ 'ਤੇ ਹੀ ਨਿਯੁਕਤੀਆਂ ਕੀਤੀਆਂ ਜਾਣਗੀਆਂ। ਅਧਿਆਪਕਾਂ ਤੋਂ ਸਿਰਫ਼ ਪੜ੍ਹਾਉਣ ਦਾ ਕੰਮ ਲਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਭਰਤੀ ਪਿਛਲੇ ਦਰਵਾਜ਼ੇ ਰਾਹੀਂ ਨਹੀਂ ਕੀਤੀ ਜਾਵੇਗੀ, ਸਗੋਂ ਪਾਰਦਰਸ਼ਤਾ ਨਾਲ ਕੀਤੀ ਜਾਵੇਗੀ।