17 ਸਾਲਾਂ ਤੋਂ ਲਟਕਦੀਆਂ ਮੰਗਾਂ ਨੂੰ ਮੰਨਵਾਉਣ ਲਈ 26 ਫਰਵਰੀ ਨੂੰ ਜਲੰਧਰ ਵਿਖੇ ਕਰਨਗੇ ਰੈਲੀ - ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ

 17 ਸਾਲਾਂ ਤੋਂ ਲਟਕਦੀਆਂ ਮੰਗਾਂ ਨੂੰ ਮੰਨਵਾਉਣ ਲਈ 26 ਫਰਵਰੀ ਨੂੰ ਜਲੰਧਰ ਵਿਖੇ ਕਰਨਗੇ ਰੈਲੀ - ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ।  


ਨਵਾਂਸ਼ਹਿਰ, 23 ਫਰਵਰੀ 2023(ਪ੍ਰਮੋਦ ਭਾਰਤੀ)

    ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਫਤਿਹਪੁਰ ਦੀ ਅਗਵਾਈ ਹੇੇਠ ਅੱਜ 15 ਫਰਵਰੀ ਨੂੰ ਜ਼ੂਮ ਮੀਟਿੰਗ ਕੀਤੀ ਗਈ ਜਿਸ ਵਿੱਚ ਸਰਕਾਰ ਦੀ ਕੰਪਿਊਟਰ ਅਧਿਆਪਕਾਂ ਪ੍ਰਤੀ ਟਾਲ –ਮਟੋਲ ਦੀ ਨੀਤੀ ਤੇ ਚਿੰਤਾਂ ਪ੍ਰਗਟਾਈ ਅਤੇ 17 ਸਾਲਾਂ ਤੋਂ ਲਟਕਦੀਆਂ ਮੰਗਾਂ ਨੂੰ ਮੰਨਵਾਉਣ ਲਈ 26 ਫਰਵਰੀ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਰੈਲੀ ਦਾ ਕਰਨ ਦਾ ਫੈਸਲਾ ਲਿਆ ਗਿਆ ।



 ਸਮੂਹ ਜਿਲਾ ਪ੍ਰਧਾਨਾਂ ਅਤੇ ਸੂਬਾ ਕਮੇਟੀ ਮੈਂਬਰਾਂ ਨੇ ਫੈਸਲਾ ਲਿਆ ਕਿ ਜਲੰਧਰ ਦੇ ਬਜ਼ਾਰਾਂ ਵਿੱਚ ਪਹਿਲਾ ਪੰਜਾਬ ਸਰਕਾਰ ਵਿਰੁੱਧ ਰੋਸ ਮਾਰਚ ਕਰਦੇ ਹੋਏ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਪੰਜਾਬ ਅਤੇ ਆਪ ਦੇ ਵਿਧਾਇਕਾ ਦੇ ਵਾਦਿਆ ਨੂੰ ਪੈਫਲੈਟਾਂ ਰਾਹੀ ਆਮ ਲੋਕਾਂ ਵਿੱਚ ੳਜਾਗਰ ਕੀਤਾ ਜਾਵੇਗਾ। 

 ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ, ਅਨਿਲ ਐਰੀ ਮੀਤ ਪ੍ਰਧਾਨ, ਏਕਮਉਕਾਰ ਸਿੰਘ ਮੀਤ ਪ੍ਰਧਾਨ, ਸਿਕੰਦਰ ਸਿੰਘ ਮੀਤ ਪ੍ਰਧਾਨ ਨੇ ਦੱਸਿਆ ਕਿ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਦੇ ਨਾਲ ਅਨੇਕਾਂ ਵਾਰ ਮੀਟਿੰਗਾਂ ਕਰਨ ਉਪਰੰਤ ਵੀ ਕੰਪਿਊਟਰ ਅਧਿਆਪਕਾਂ ਦੀ ਜਾਇਜ ਅਤੇ ਲੰਬਿਤ ਮੰਗਾਂ ਨੂੰ ਹੱਲ ਨਹੀ ਕੀਤਾ ਜਾ ਰਿਹਾ ਹੈ।

           ਜਦ ਕਿ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਅਨੇਕਾਂ ਵਾਰ ਸੂਚਨਾ ਅਤੇ ਜਨ ਸਪੰਰਕ ਵਿਭਾਗ ਪੰਜਾਬ, ਸੋਸ਼ਲ ਮੀਡੀਆਂ ਅਤੇ ਆਪਣੀ ਆਮ ਆਦਮੀ ਪਾਰਟੀ ਦੇ ਵੱਖ – ਵੱਖ ਮੰਚਾਂ ਰਾਹੀ ਕੰਪਿਊਟਰ ਅਧਿਆਪਕਾਂ ਨੂੰ 2022 ਦੀ ਦੀਵਾਲੀ ਤੇ ਪੂਰਣ ਰੂਪ ਵਿੱਚ ਸਿਵਲ ਸੇਵਾਵਾਂ ਦੇ ਨਿਯਮ ਅਤੇ 6ਵਾਂ ਤਨਖਾਹ ਕਮਿਸ਼ਨ ਦੀਵਾਲੀ ਪਹਿਲਾ ਲਾਗੂ ਕਰਨ ਦਾ ਐਲਾਨ ਕਈ ਵਾਰ ਕਰ ਚੁੱਕਾ ਹੈ ਪਰ ਇਹ ਵਾਅਦਾ ਦੀਵਾਲੀ , ਨਵਾਂ ਸਾਲ ਅਤੇ ਲੋਹੜੀ ਦੇ ਤਿਉਹਾਰ ਬੀਤ ਜਾਣ ਉਪਰੰਤ ਅੱਜ ਤੱਕ ਵਫਾ ਨਹੀਂ ਹੋਇਆ ।


ਜਿਕਰਯੋਗ ਹੈ ਕਿ ਸੂਬਾ ਸਰਪ੍ਰਸਤ ਗੁਰਵਿੰਦਰ ਸਿੰਘ ਤਰਨਤਾਰਨ ਨੇ ਪੰਜਾਬ ਸਰਕਾਰ ਤੇ ਦੋਸ਼ ਲਗਾਇਆ ਕਿ 100 ਤੋਂ ਵੱਧ ਕੰਪਿਊਟਰ ਅਧਿਆਪਕਾਂ ਮੌਤ ਹੋ ਚੁੱਕੀ ਹੈ ਉਹਨਾਂ ਦੇ ਪਰਿਵਾਰਾਂ ਨੂੰ ਕਿਸੇ ਤਰਾਂ ਦੀ ਵਿੱਤੀ ਸਹਾਇਤਾ ਸਰਕਾਰ ਨਹੀਂ ਕੀਤੀ ਹੈ ਨਾ ਹੀ ਉਹਨਾਂ ਦੇ ਆਸ਼ਰਿਤਾਂ ਨੂੰ ਮੌਤ ਉਪਰੰਤ ਨੌਕਰੀ ਦਿੱਤੀ ਗਈ ਜਿਸ ਕਾਰਨ ਉਹ ਮਹਿੰਗਾਈ ਦੇ ਕਲਯੁਗ ਵਿੱਚ ਸੜਕਾਂ ਤੇ ਰੁਲਣ ਲਈ ਮਜਬੂਰ ਹਨ । 


ਪਰਮਿੰਦਰ ਸਿੰਘ ਘੁਮਾਣ ਅਤੇ ਹਰਪ੍ਰੀਤ ਸਿੰਘ ਜਨਰਲ ਸਕੱਤਰਾਂ ਨੇ ਜਾਣਕਾਰੀ ਦਿੰਦੇ ਕਿਹਾ ਕਿ ਬੇਸ਼ੱਕ ਜੁਲਾਈ 2011 ਨੂੰ ਕੰਪਿਊਟਰ ਅਧਿਆਪਕਾਂ ਨੂੰ ਮੌਕੇ ਦੀ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਦੀ ਪਿਕਟਸ ਸੁਸਾਇਟੀ ਅਧੀਨ ਪੰਜਾਬ ਸਿਵਲ ਸਰਵਿਸ ਸੇਵਾਵਾਂ ਅਧੀਨ ਕੰਪਿਊਟਰ ਅਧਿਆਪਕਾਂ ਦੀਆ ਸੇਵਾਵਾਂ ਰੈਗੂਲਰ ਕਰ ਦਿੱਤੀਆ ਸੀ ਪਰ ਅੱਜ ਤੱਕ ਕੰਪਿਊਟਰ ਅਧਿਆਪਕਾਂ ਨੂੰ ਕੋਈ ਵੀ ਪੂਰਨ ਰੂਪ ਵਿੱਚ ਰੈਗੂਲਰ ਮੁਲਾਜਮਾਂ ਵਾਲੇ ਲਾਭ ਨਹੀਂ ਦਿੱਤੇ ।ਸਗੋਂ ਕੰਪਿਊਟਰ ਅਧਿਆਪਕਾਂ ਦੇ ਬਗੈਰ ਕਿਸੇ ਕਾਰਨ 6ਵਾਂ ਤਨਖਾਹ ਕਮਿਸ਼ਨ, ਏ.ਸੀ.ਪੀ., ਆਈ.ਆਰ.,ਮੌਤ ਉਪਰੰਤ ਆਸ਼ਰਿਤਾਂ ਨੂੰ ਨੋਕਰੀ ਅਤੇ ਹੋਰ ਵਿੱਤੀ ਲਾਭ ਰੋਕ ਰੱਖੇ ਹਨ ।ਜਦੋ ਕਿ ਪੰਜਾਬ ਦੇ ਸਮੁੱਚੇ ਰੈਗੂਲਰ ਮੁਲਾਜਮਾਂ ਨੂੰ 6ਵਾਂ ਤਨਖਾਹ ਕਮਿਸ਼ਨ, ਏ.ਸੀ.ਪੀ., ਆਈ.ਆਰ. ਅਤੇ 6ਵਾਂ ਤਨਖਾਹ ਕਮਿਸ਼ਨ ਦੇ ਬਕਾਏ ਦਿੱਤੇ ਜਾ ਚੁੱਕੇ ਪਰ ਕੰਪਿਊਟਰ ਅਧਿਆਪਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। 

ਜਿਸ ਕਾਰਨ ਸਮੂਹ ਕੰਪਿਊਟਰ ਅਧਿਆਪਕ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਤੋਂ ਨਿਰਾਸ਼ ਹੋ ਕੇ ਜਲੰਧਰ ਵਿਖੇ 26 ਫਰਵਰੀ ਨੂੰ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਕੇ ਸਰਕਾਰ ਦੀਆ ਕੰਪਿਊਟਰ ਅਧਿਆਪਕਾਂ ਵਿਰੋਧੀ ਨੀਤੀਆਂ , ਭਗਵੰਤ ਮਾਨ ਸਰਕਾਰ ਦੇ ਕੀਤੇ ਚੌਣ ਮਨੋਰਥ ਵਾਅਦੇ ਅਤੇ ਆਪ ਵਿਧਾਇਕਾਂ ਵਲੋਂ ਵੋਟਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਆਮ ਲੋਕਾਂ ਵਿੱਚ ਉਜਾਗਰ ਕੀਤਾ ਜਾਵੇਗਾ ।


ਮੀਟਿੰਗ ਦੌਰਾਨ ਨਰਦੀਪ ਸ਼ਰਮਾਂ ਮੀਤ ਪ੍ਰਧਾਨ, ਅਮਰਦੀਪ ਸਿੰਘ ਕਾਨੂਨੀ ਸਲਾਹਕਾਰ, ਹਰਜੀਤ ਸਿੰਘ ਵਿੱਤ ਸਕੱਤਰ,ਪਰਮਜੀਤ ਸਿੰਘ ਵਿੱਤ ਸਕੱਤਰ ,ਹਰਮਿੰਦਰ ਸਿੰਘ ਸੰਧੂ ਪ੍ਰੈਸ ਸਕੱਤਰ, ਹਰਜਿੰਦਰ ਮਹਿਸਮਪੁਰ ਪ੍ਰੈਸ ਸਕੱਤਰ, ਸਟੇਟ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਟੋਹੜਾ, ਕੁਨਾਲ ਕਪੂਰ,ਜਗਤਾਰ ਸਿੰਘ, ਅਮਰਜੀਤ ਸਿੰਘ, ਅਮਨਜੋਤੀ, ਰਾਜਵਿੰਦਰ ਲਾਖਾ, ਸੱਤਪ੍ਰਤਾਪ ਸਿੰਘ ਮਾਨਸਾ, ਜਗਦੀਸ਼ ਸ਼ਰਮਾਂ ਸੰਗਰੂਰ, ਹਨੀ ਗਰਗ ਪਟਿਆਲਾ, ਗੁਰਪਿੰਦਰ ਗੁਰਦਾਸ ਪੁਰ, ਪ੍ਰਦੀਪ ਬੈਰੀ ਮੁਕਤਸਰ, ਅਮਨਦੀਪ ਸਿੰਘ ਪਠਾਨ ਕੋਟ, ਰਮਨ ਕੁਮਾਰ ਜਲੰਧਰ, ਜਸਵਿੰਦਰ ਸਿੰਘ ਲੁਧਿਆਣਾ ,ਗੁਰਮੇਲ ਸਿੰਘ , ਜਗਸੀਰ ਸਿੰਘ ਫਰੀਦਕੋਟ. ਗੁਰਪ੍ਰੀਤ ਸਿੰਘ ਅਮ੍ਰਿਤਸਰ, ਰਾਕੇਸ਼ਸਿੰਘ ਮੋਗਾ, ਸੀਤਲ ਸਿੰਘ ਤਰਨਤਾਰਨ, ਦਵਿੰਦਰ ਸਿੰਘ ਫਿਰੋਜਪੁਰ ਸੱਤਿਆ ਸਰੂਪ ਫਾਜਿਲਕਾਂ, ਗਗਨਦੀਪ ਸਿੰਘ ਅਮ੍ਰਿਤਸਰ, ਰਵਿੰਦਰ ਸਿੰਘ ਹੁਸ਼ਿਆਰਪੁਰ, ਅਮਰਜੀਤ ਸਿੰਘ ਕਪੂਰਥਲਾ, ਲਖਵੀਰ ਸਿੰਘ ਅਤੇ ਈਸ਼ਰ ਸਿੰਘ ਬਠਿੰਡਾ ,ਰੋਬਿਨ ਮਲੇਰਕੋਟਲਾ,ਹਰਜਿੰਦਰ ਸਿੰਘ ਨਵਾਂ ਸ਼ਹਿਰ, ਜਤਿੰਦਰ ਕੁਮਾਰ ਬਰਨਾਲਾ, ਰਮਨ ਕੁਮਾਰ ਕਪੂਰਥਲਾ ਆਗੂ ਸਾਮਿਲ ਸਨ ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends