ਜਨਤਾ ਦਰਬਾਰ ਵਿੱਚ ਨਾਗਰਿਕਾਂ ਨੂੰ ਸ਼ਿਕਾਇਤ ਦਰਜ ਕਰਵਾਉਣ ਲਈ ਲਿੰਕ ਜਾਰੀ - ਹਰਜੋਤ ਸਿੰਘ ਬੈਂਸ

 6 ਫਰਵਰੀ ਨੂੰ ਜਨਤਾ ਦਰਬਾਰ ਵਿੱਚ ਪਿੰਡਾਂ ਦੇ ਲੋਕਾਂ ਦੀਆਂ ਜਲ ਸਪਲਾਈ ਅਤੇ ਸੈਨੀਟੇਂਸ਼ਨ ਵਿਭਾਗ ਨਾਲ ਸਬੰਧਿਤ ਸ਼ਿਕਾਇਤਾ ਦਾ ਹੋਵੇਗਾ ਨਿਪਟਾਰਾ- ਹਰਜੋਤ ਬੈਂਸ  

ਜਨਤਾ ਦਰਬਾਰ ਵਿੱਚ ਨਾਗਰਿਕ ਸਰਲ ਵਿਧੀ ਰਾਹੀ ਆਨਲਾਈਨ ਦਰਜ ਕਰਵਾ ਸਕਣਗੇ ਸ਼ਿਕਾਇਤ-ਕੈਬਨਿਟ ਮੰਤਰੀ 

ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰਾਂ ਦੇ ਨੇੜੇ ਸਹੂਲਤਾਂ ਦੇਣ ਦੇ ਉਪਰਾਲੇ ਨਿਰੰਤਰ ਰਹਿਣਗੇ ਜਾਰੀ

ਸ੍ਰੀ ਅਨੰਦਪੁਰ ਸਾਹਿਬ 04 ਫਰਵਰੀ ()

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੀ ਕਿਸਮ ਦੇ ਪਹਿਲੇ ਜਨਤਾ ਦਰਬਾਰ ਦੀ ਸ਼ੁਰੂਆਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੋਂ ਕੀਤੀ ਹੈ। ਪਹਿਲਾ ਰਾਜ ਪੱਧਰੀ ਆਨਲਾਈਨ ਜਨਤਾ ਦਰਬਾਰ 6 ਫਰਵਰੀ ਨੂੰ ਲਗਾਇਆ ਜਾ ਰਿਹਾ ਹੈ। ਪਿੰਡਾਂ ਦੇ ਵਸਨੀਕਾਂ ਨੂੰ ਕਿਸੇ ਵੀ ਪ੍ਰਕਾਰ ਦੇ ਸਾਫ ਪਾਣੀ ਦੀ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਜੇਕਰ ਕੋਈ ਦਿੱਕਤ ਆ ਰਹੀ ਹੈ ਜਾਂ ਉਹ ਕੋਈ ਸ਼ਿਕਾਇਤ ਦਰਜ ਕਰਨੀ ਚਾਹੁੰਦੇ ਹਨ, ਤਾਂ ਉਹ ਸਰਲ ਵਿਧੀ ਰਾਹੀ ਆਨਲਾਈਨ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।  



 ਹਰਜੋਤ ਬੈਸ ਸਿੰਘ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਅਤੇ ਉਚੇਰੀ ਸਿੱਖਿਆ ਪੰਜਾਬ ਨੇ ਦੱਸਿਆ ਕਿ ਰਾਜ ਦੇ ਦੂਰ ਦੂਰਾਂਡੇ ਪੇਂਡੂ ਖੇਤਰਾਂ ਵਿੱਚ ਰਹਿ ਰਹੇ ਲੋਕਾਂ ਨੂੰ ਘਰਾਂ ਨੇੜੇ ਸੁਵਿਧਾਵਾ ਦੇਣ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਦੀ ਨਿਵੇਕਲੀ ਸੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ ਪਹਿਲੇ ਰਾਜ ਪੱਧਰੀ ਆਨਲਾਈਨ ਜਨਤਾ ਦਰਬਾਰ ਦਾ ਪ੍ਰਬੰਧ 6 ਫਰਵਰੀ ਨੂੰ ਸਵੇਰੇ 11.30 ਵਜੇ ਤੋਂ ਦੁਪਹਿਰ 2 ਵਜੇ ਤੱਕ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਅਜਿਹੇ ਜਨਤਾ ਦਰਬਾਰ ਹਰ 15 ਦਿਨਾਂ ਬਾਅਦ ਲਗਾਉਣ ਦਾ ਫੈਸਲਾ ਲਿਆ ਗਿਆ ਹੈ, ਤਾਂ ਜੋ ਮਾਨ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਦਰਾਂ ‘ਤੇ ਦਿੱਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਜਨਤਾ ਦਰਬਾਰ ਦੀ ਸਫਲਤਾ ਲਈ ਜ਼ਿਲ੍ਹਾ ਮੁਕਾਮ ‘ਤੇ ਤਇਨਾਤ ਅਫਸਰਾਂ ਅਤੇ ਕਰਮਚਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡਾਂ ਦੇ ਲੋਕਾਂ ਤੱਕ ਇਹ ਸਹੂਲਤਾਂ ਦੇਣ ਲਈ ਅਧਿਕਾਰੀ ਤਿਆਰੀਆਂ ਕਰ ਰਹੇ ਹਨ। 

   ਡਿਪਟੀ ਕਮਿਸ਼ਨਰ ਰੂਪਨਗਰ ਡਾ.ਪ੍ਰੀਤੀ ਯਾਦਵ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾ ਅਨੁਸਾਰ ਜਿਹੜੀ ਸ਼ਿਕਾਇਤ ਅਗੇਤਰੀ ਦਰਜ ਕਰਵਾਈ ਜਾਵੇਗੀ, ਉਨ੍ਹਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਉਸ ਤੋਂ ਬਾਅਦ ‘ਪਹਿਲਾਂ ਆਓ, ਪਹਿਲਾਂ ਸੁਣਾਓ’ ਦੇ ਆਧਾਰ ‘ਤੇ ਉਨ੍ਹਾਂ ਨਾਗਰਿਕਾਂ ਨੂੰ ਮੌਕਾ ਦਿੱਤਾ ਜਾਵੇਗਾ ਜਿਹੜੇ ਪਹਿਲਾਂ ਸ਼ਿਕਾਇਤ ਦਰਜ ਨਹੀਂ ਕਰਵਾ ਸਕੇ। ਡਿਪਟੀ ਕਮਿਸ਼ਨਰ ਵੱਲੋ ਇਹ ਵੀ ਦੱਸਿਆ ਗਿਆ ਹੈ ਕਿ ਪੀਣ ਵਾਲਾ ਪਾਣੀ ਜਰੂਰੀ ਸੇਵਾਵਾ ਹੋਣ ਕਾਰਨ ਕੋਈ ਵੀ ਨਾਗਰਿਕ ਪਾਣੀ ਦੇ ਸਬੰਧ ਵਿੱਚ ਆਪਣੀ ਸ਼ਿਕਾਇਤ ਕਿਸੇ ਵੀ ਸਮੇਂ ਉਨ੍ਹਾਂ ਦੇ ਦਫਤਰ ਜਾਂ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਦੇ ਦਫਤਰ ਵਿੱਚ ਦਰਜ ਕਰਵਾ ਸਕਦੇ ਹਨ।   

 ਉਨ੍ਹਾਂ ਕਿਹਾ ਕਿ ਕਾਰਜਕਾਰੀ ਇੰਜੀਨੀਅਰ ਸਾਰੀਆਂ ਸ਼ਿਕਾਇਤਾਂ ਦਾ ਰਿਕਾਰਡ ਰੱਖਣਗੇ ਅਤੇ ਜਿਹੜੀਆਂ ਸ਼ਿਕਾਇਤਾਂ ਅਗੇਤਰੀ ਪ੍ਰਾਪਤ ਹੋਣਗੀਆਂ, ਉਹ ਸਬੰਧਤ ਅਧਿਕਾਰੀਆਂ ਨੂੰ ਭੇਜਣਗੇ ਤਾਂ ਜੋ ਉੱਚ ਪੱਧਰੀ ਮੀਟਿੰਗ ਵਿੱਚ ਅਧਿਕਾਰੀ ਆਪਣਾ ਪੱਖ ਰੱਖ ਸਕਣ। ਸ਼ਿਕਾਇਤਾਂ ਦਾ ਰਿਕਾਰਡ ਕਾਰਜਕਾਰੀ ਇੰਜੀਨੀਅਰ ਵਲੋਂ ਗੂਗਲ ਫਾਰਮ ‘ਚ ਰੱਖਿਆ ਜਾਵੇਗਾ।  

        ਉਨ੍ਹਾਂ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਉਪ ਮੰਡਲ ਦੇ ਪਿੰਡਾਂ ਵਿੱਚ ਲੋਕਾਂ ਨੂੰ ਇਹ ਸਹੂਲਤ ਦੇਣ ਲਈ ਵਿਭਾਗ ਵੱਲੋਂ ਵਿਸ਼ੇਸ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਿਲਾ ਰੂਪਨਗਰ ਅਧੀਨ ਪੈਦੇ ਸਮੂਹ ਪਿੰਡਾਂ ਲਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਹਰਜੀਤ ਪਾਲ ਸਿੰਘ ਸ੍ਰੀ ਅਨੰਦਪੁਰ ਸਾਹਿਬ ਅਤੇ ਕਾਰਜਕਾਰੀ ਇੰਜੀਨੀਅਰ ਮਾਈਕਲ ਰੂਪਨਗਰ ਤੋਂ ਆਪਣੇ-ਆਪਣੇ ਦਫਤਰਾ ਵਿੱਚ 6 ਫਰਵਰੀ ਨੂੰ ਬੈਠ ਕੇ ਆਨਲਾਈਨ ਜਨਤਾ ਦਰਬਾਰ ਦਾ ਹਿੱਸਾ ਬਣਨਗੇ, ਬਾਕੀ ਵਿਭਾਗ ਦਾ ਸਮੂਹ ਫੀਲਡ ਸਟਾਫ ਵੱਖ-ਵੱਖ ਪਿੰਡਾਂ ਵਿੱਚ ਉੱਕਤ ਸਮੇ ਦੋਰਾਨ ਹਾਜਰ ਰਹੇਗਾ। ਸ਼ਿਕਾਇਤ ਦਰਜ ਕਰਵਾਉਣ ਦੀ ਵਿਧੀ ਬਹੁਤ ਹੀ ਸਰਲ ਹੈ।

      ਜਿਹੜੇ ਨਾਗਰਿਕ ਸ਼ਿਕਾਇਤ ਦਰਜ ਕਰਵਾਉਣੀ ਚਾਹੁੰਦੇ ਹਨ,ਉਹ ਆਨਲਾਈਨ ਲਿੰਕ https://headdwss.my.webex.com/headdwss.my/j.php?MTID=mb93a5a19bb8a03372346bce9780ae495 ‘ਤੇ ਜੁੜ ਸਕਦੇ ਹਨ। ਇਸ ਤੋਂ ਇਲਾਵਾ WebExMeeting number: 2642 015 6498 (Password: 1234) ਰਾਹੀਂ ਵੀ ਜਨਤਾ ਦਰਬਾਰ ਵਿਚ ਜੁੜਿਆ ਜਾ ਸਕਦਾ ਹੈ। ਜਿਹੜੇ ਨਾਗਰਿਕ ਆਪਣੀ ਸ਼ਿਕਾਇਤ ਦੱਸਣਾ ਚਾਹੁੰਦੇ ਹਨ, ਉਹ ਆਪਣੀ ਸ਼ਿਕਾਇਤ ਅਗੇਤਰੀ ਦਰਜ ਕਰਵਾਉਣ ਤਾਂ ਜੋ ਮੀਟਿੰਗ ਤੋਂ ਪਹਿਲਾਂ ਸ਼ਿਕਾਇਤ ਦਾ ਵਿਸ਼ਲੇਸ਼ਣ ਕਰਕੇ ਸ਼ਿਕਾਇਤ ਦਾ ਯੋਗ ਨਿਪਟਾਰਾ ਹੋ ਸਕੇ। ਅਗੇਤਰੀ ਸ਼ਿਕਾਇਤ ਟੋਲ ਫਰੀ ਨੰਬਰ- 1800-180-2468 ਜਾਂ ਈ ਮੇਲ dwsssnkhelpdesk@gmail.com ਜਾਂ ਵੈੱਬਸਾਈਟ dwss.punjab.gov.in/Citizen Corner Register Online Complaint ’ਤੇ ਦਰਜ ਕਰਵਾਈ ਜਾ ਸਕਦੀ ਹੈ। ਜੇਕਰ ਸ਼ਿਕਾਇਤ ਦਰਜ ਕਰਵਾਉਣ ਵੇਲੇ ਕੋਈ ਤਕਨੀਕੀ ਦਿੱਕਤ ਪੇਸ਼ ਆਉਂਦੀ ਹੈ ਤਾਂ ਸ਼ਿਕਾਇਤ ਦਿੱਤੀ ਈਮੇਲ ‘ਤੇ ਭੇਜੀ ਜਾ ਸਕਦੀ ਹੈ। 

      ਜਿਕਰਯੋਗ ਹੈ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਨਿਰੰਤਰ ਆਮ ਲੋਕਾਂ ਦੀਆਂ ਮੁਸ਼ਕਿਲਾ ਦਾ ਨਿਪਟਾਰਾ ਕਰਨ ਲਈ ਪ੍ਰਸਾਸ਼ਨ ਦੇ ਅਧਿਕਾਰੀਆਂ ਰਾਹੀ ਵੱਖ ਵੱਖ ਪਿੰਡਾਂ ਵਿੱਚ ਜਣ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਖੁਦ ਕੈਬਨਿਟ ਮੰਤਰੀ ਪਿੰਡਾਂ ਵਿੱਚ ਪਹੁੰਚ ਕੇ ਸਾਡਾ.ਐਮ.ਐਲ.ਏ.ਸਾਡੇ.ਵਿੱਚ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਦੇ ਹਨ। ਉਨ੍ਹਾਂ ਵੱਲੋਂ ਆਮ ਲੋਕਾਂ ਨੂੰ ਭ੍ਰਿਸਟਾਚਾਰ ਮੁਕਤ ਸਾਫ ਸੁਥਰਾ ਪ੍ਰਸਾ਼ਸਨ ਦੇਣ ਦੇ ਵਾਅਦੇ ਨੂੰ ਬੂਰ ਪਿਆ ਹੈ। ਸਿਹਤ ਅਤੇ ਸਿੱਖਿਆ ਸੁਧਾਰ ਦੀ ਦਿਸ਼ਾ ਵਿੱਚ ਨਿਰੰਤਰ ਪੁਲਾਘਾਂ ਪੁੱਟੀਆਂ ਜਾ ਰਹੀਆਂ ਹਨ, ਆਮ ਆਦਮੀ ਕਲੀਨਿਕ, ਸਕੂਲ ਆਂਫ ਐਮੀਨੈਂਸ ਰਾਹੀ ਇਸ ਦਿਸ਼ਾ ਵਿੱਚ ਉਚੇਚੇ ਕਦਮ ਚੁੱਕੇ ਜਾ ਰਹੇ ਹਨ, ਅਜਿਹੇ ਲੋਕਹਿੱਤ ਦੇ ਫੈਸਲਿਆਂ ਦੀ ਹਰ ਵਰਗ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends