ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਦਾਖਲਾ ਮੁਹਿੰਮ ਸ਼ੁਰੂ।
ਲੁਧਿਆਣਾ, 1 ਫਰਵਰੀ ( ) ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 2023-24 ਸੈਸ਼ਨ 1 ਅਪ੍ਰੈਲ ਤੋਂ ਸ਼ੁਰੂ ਹੋ ਰਿਹਾ ਹੈ। ਜਿਸ ਤਹਿਤ ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਲੁਧਿਆਣਾ ਹਰਜੀਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਅਸ਼ੀਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਲੁਧਿਆਣਾ ਦੇ ਸਾਰੇ ਸਰਕਾਰੀ, ਮਿਡਲ ਤੇ ਸੈਕੰਡਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਵੱਧ ਤੋਂ ਵੱਧ ਦਾਖਲੇ ਦੇ ਸਬੰਧ ਵਿਚ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਸਰਕਾਰੀ ਸਕੂਲ ਜੋ ਕਿ ਇਸ ਸਮੇਂ ਸਮਾਜ ਨੂੰ ਬਿਹਤਰਤੀਨ ਪੜ੍ਹਾਈ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹਨ ਤਾਂ ਕਿ ਇਨ੍ਹਾਂ ਸਕੂਲਾਂ ਵਿਚ ਪੜ੍ਹਨ ਵਾਲੇ ਵਿਦਿਆਰਥੀ ਵੱਧ ਤੋਂ ਵੱਧ ਫਾਇਦਾ ਉਠਾ ਸਕਣ।
ਇਸੇ ਤਹਿਤ ਲੁਧਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲਾਂ 'ਚ ਦਾਖਲਾ ਮੁਹਿੰਮ ਸ਼ੁਰੂ ਕਰਕੇ ਸਕੂਲ ਦੇ ਅਧਿਆਪਕਾਂ ਵਲੋਂ ਵੱਖ ਵੱਖ ਸਕੂਲਾਂ ਵਿਚ ਪਹੁੰਚ ਕਰਕੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਦਾਖਲ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤੇ ਵੱਖ ਵੱਖ ਸਕੂਲਾਂ, ਗੁਰਦੁਆਰਾ ਸਾਹਿਬਾਨ ਅਤੇ ਸ਼ਹਿਰ ਵਿਚ ਆਸ ਪਾਸ ਇਸ਼ਤਿਹਾਰਾਂ ਅਤੇ ਫਲੈਕਸ ਬੋਰਡਾਂ ਰਾਹੀਂ ਵੀ ਪ੍ਰਚਾਰ ਕੀਤਾ ਜਾ ਰਿਹਾ ਹੈ ਤਾਂ ਕਿ ਲੋਕ ਵੱਧ ਤੋਂ ਵੱਧ ਫਾਇਦਾ ਉਠਾ ਸਕਣ।
ਇਸ ਮੌਕੇ ਪ੍ਰਿੰਸੀਪਲ ਵਰਿੰਦਰ ਸਿੰਘ ਕੱਦੋ, ਪ੍ਰਿੰ. ਦਵਿੰਦਰ ਸਿੰਘ ਛੀਨਾ ਸ.ਸ.ਸ. ਸਕੂਲ ਸ਼ਾਹਪੁਰ, ਮਨਜੀਤ ਸਿੰਘ ਇੰਚਾਰਜ ਰਾਏਪੁਰ ਰਾਜਪੂਤਾਂ, ਸੋਨੀਆਂ ਜੋਸ਼ੀ ਸ.ਸ.ਸ.ਸਕੂਲ ਜਟਾਣਾ, ਪ੍ਰੀਤਪਾਲ ਕੌਰ ਸ.ਹ ਸਕੂਲ ਬੁਆਣੀ ਆਦਿ ਹਾਜ਼ਰ ਸਨ।