ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਸਬੰਧੀ ਜਾਗਰੂਕਤਾ ਵੈਨ ਕੰਪੇਨ 22 ਫ਼ਰਵਰੀ ਤੋਂ ਸ਼ੁਰੂ
ਲੁਧਿਆਣਾ 21 ਫ਼ਰਵਰੀ ( )
ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਹਿੱਤ ਵਿਸ਼ੇਸ਼ ਤੌਰ ਤੇ 22, 23ਅਤੇ 24 ਫ਼ਰਵਰੀ ਨੂੰ ਪੂਰੇ ਜ਼ਿਲ੍ਹੇ ਵਿੱਚ ਮੋਬਾਇਲ ਵੈਨ ਕੰਪੇਨ ਚਲਾਈ ਜਾਵੇਗੀ , ਜੋ ਕਿ ਜ਼ਿਲ੍ਹੇ ਦੇ 19 ਬਲਾਕਾਂ ਵਿੱਚ ਨਵੇਂ ਦਾਖਲੇ ਸਬੰਧੀ ਪ੍ਰਚਾਰ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ (ਸ) ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਦੇਵ ਸਿੰਘ(ਐ) ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਇਸੇ ਲੜੀ ਦੇ ਤਹਿਤ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਨਵੇਂ ਦਾਖਲੇ ਨੂੰ ਲੈ ਕੇ ਵਿਸ਼ੇਸ਼ ਮੁਹਿੰਮ ਸ਼ੁਰੂਆਤ ਕੀਤੀ ਗਈ। ਜਿਸ ਵਿੱਚ ਦਾਖਲਾ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਵਿੱਚ ਮੋਬਾਇਲ ਵੈਨ ਕੰਪੈਨ 22 ਫ਼ਰਵਰੀ ਨੂੰ ਡੀ ਸੀ ਦਫਤਰ ਲੁਧਿਆਣਾ ਤੋਂ ਚਲਾਈ ਜਾਵੇਗੀ ਜਿਸ ਨੂੰ ਡਿਪਟੀ ਕਮਿਸ਼ਨਰ ਅਤੇ ਵਿਧਾਇਕ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਹ ਮੋਬਾਇਲ ਕੰਪੇਨ ਵੈਨ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਜਾ ਕੇ ਸਮਾਜਿਕ ਭਾਈਚਾਰੇ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਸਰਕਾਰੀ ਸਕੂਲਾਂ ਵਿੱਚ ਆਪਣੇ ਬੱਚੇ ਦਾਖਲ ਕਰਵਾਉਣ ਸਬੰਧੀ ਜਾਗਰੂਕ ਕਰੇਗੀ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਮਿਲਦੀਆਂ ਸਹੂਲਤਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਏਗੀ। ਇਸ ਮੌਕੇ ਡੀ.ਈ.ਓ. ਹਰਜੀਤ ਸਿੰਘ (ਸ), ਡੀ ਈ ਓ ਬਲਦੇਵ ਸਿੰਘ(ਐ)
, ਡਿਪਟੀ ਡੀ.ਈ.ਓ ਆਸ਼ੀਸ਼ ਕੁਮਾਰ (ਸ) ,ਡਿਪਟੀ ਈ ਓ ਜਸਵਿੰਦਰ ਸਿੰਘ (ਐ) ਪੜ੍ਹੋ ਪੰਜਾਬ ਟੀਮ ਆਦਿ ਹਾਜ਼ਰ ਸਨ।