LUDHIANA ADMISSION CAMPAIGN: ਸਰਕਾਰੀ ਸਕੂਲਾਂ ਵਿਚ ਦਾਖਲੇ ਵਧਾਉਣ ਲਈ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਜਾਗਰੂਕਤਾ ਮੁਹਿੰਮ ਦਾ ਆਗਾਜ

 ਸਰਕਾਰੀ ਸਕੂਲਾਂ ਵਿਚ ਦਾਖਲੇ ਵਧਾਉਣ ਲਈ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਜਾਗਰੂਕਤਾ ਮੁਹਿੰਮ ਦਾ ਆਗਾਜ

ਚੇਤਨਾ ਵੈਨ ਨੂੰ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ: ਹਰਜੀਤ ਸਿੰਘ 

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿਚ ਮੁਹਈਆ ਕਰਵਾ ਰਹੀ ਹੈ ਮਿਆਰੀ ਸਿੱਖਿਆ : ਬਲਦੇਵ ਸਿੰਘ 

ਦਾਖਲਿਆਂ ਲਈ ਵਿਦਿਆਰਥੀ ਆਨਲਾਈਨ ਵੀ ਕਰ ਸਕਦੇ ਹਨ ਅਪਲਾਈ : ਜਸਵਿੰਦਰ ਸਿੰਘ 

ਲੁਧਿਆਣਾ, 22 ਫਰਵਰੀ 2023 ( ਅੰਜੂ ਸੂਦ)

ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿਚ ਦਾਖਲੇ ਵਧਾਉਣ ਲਈ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਅੱਜ ਇੱਥੋਂ ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਚੇਤਨਾ ਵਾਹਨ ਨੂੰ ਹਰੀ ਝੰਡੀ ਵਿਖਾ ਕੇ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਾਲੀ ਰਾਜ ਸਰਕਾਰ ਲਈ ਸਿੱਖਿਆ ਇਕ ਤਰਜੀਹੀ ਖੇਤਰ ਹੈ।


 ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਵਿਚ ਸੁਧਾਰ ਦੇ ਨਾਲ ਨਾਲ ਰਾਜ ਸਰਕਾਰ ਵੱਲੋਂ ਅਧਿਆਪਕਾਂ ਦੀ ਘਾਟ ਨੂੰ ਵੀ ਪੂਰਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਤੋਂ ਵੀ ਬਿਹਤਰ ਬਣਾਇਆ ਜਾ ਰਿਹਾ ਹੈ। ਜਿੱਥੇ ਬੱਚਿਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ। ਉਹਨਾਂ ਇਹ ਵੀ ਦੱਸਿਆ ਕਿ ਸਕੂਲੀ ਸਿੱਖਿਆ ਨੂੰ ਸਮਾਰਟ ਸਿੱਖਿਆ ਬਣਾਉਣਾ ਸਾਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦਾ ਡ੍ਰੀਮ ਪ੍ਰੋਜੈਕਟ ਹੈ ਜਿਸ ਨਾਲ ਵਿਦਿਆਰਥੀਆਂ ਨੂੰ ਹਰੇਕ ਕਿਸਮ ਦੀ ਸਹੂਲਤ ਦਿੱਤੀ ਜਾਵੇਗੀ। 


ਹਰਜੀਤ ਸਿੰਘ ਡੀਈਓ (ਸੈ.ਸਿ) ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਉਚ ਯੋਗਤਾ ਵਾਲੇ ਅਧਿਆਪਕ ਅਤੇ ਉੱਤਮ ਦਰਜੇ ਦਾ ਬੁਨਿਆਦੀ ਢਾਂਚਾ ਹੈ ਜਿੱਥੋਂ ਵਿਦਿਆਰਥੀ ਸਮੇਂ ਦੇ ਹਾਣ ਦੀ ਸਿੱਖਿਆ ਗ੍ਰਹਿਣ ਕਰ ਸਕਦੇ ਹਨ। ਬਲਦੇਵ ਸਿੰਘ ਡੀਈਓ (ਐ‌. ਸਿ ) ਨੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਮਿਲਦੀਆਂ ਸਹੁਲਤਾਂ ਦੀ ਜਾਣਕਾਰੀ ਇਸ ਮੁਹਿੰਮ ਦੌਰਾਨ ਦਿੱਤੀ ਜਾਵੇਗੀ।


ਆਸ਼ੀਸ਼ ਕੁਮਾਰ ਡਿਪਟੀ ਡੀਈਓ(ਸੈ.ਸਿ) ਨੇ ਕਿਹਾ ਕਿ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਨਜ਼ਰੀਆ ਬਦਲਿਆ ਹੈ ਅਤੇ ਹੁਣ ਲੋਕ ਆਪਣੇ ਬੱਚਿਆਂ ਨੂੰ ਮੁੜ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਵਿਚ ਰੂਚੀ ਲੈ ਰਹੇ ਹਨ। ਜਸਵਿੰਦਰ ਸਿੰਘ ਡਿਪਟੀ ਡੀਈਓ (ਐ.ਸਿ) ਨੇ ਕਿਹਾ ਕਿ ਵਿਦਿਆਰਥੀਆਂ ਦੇ ਦਾਖਲੇ ਲਈ ਨੇੜੇ ਦੇ ਸਕੂਲ ਦੇ ਨਾਲ ਨਾਲ ਹੁਣ ਆਨਲਾਈਨ ਪੋਰਟਲ ਤੇ ਵੀ ਰਜਿਸਟਰ ਕਰਵਾਇਆ ਜਾ ਸਕਦਾ ਹੈ।

ਉਹਨਾਂ ਨੇ ਕਿਹਾ ਕਿ ਇਸ ਅਭਿਆਨ ਦੌਰਾਨ ਅਧਿਆਪਕ ਸਮਾਜ ਵਿਚ ਰਾਬਤਾ ਕਰਕੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲੇ ਬਾਰੇ ਜਾਣਕਾਰੀ ਦੇਣਗੇ। ਉਨ੍ਹਾਂ ਨੇ ਕਿਹਾ ਕਿ ਅਗਲੀ ਕਲਾਸ ਵਿਚ ਹੋਣ ਵਾਲੇ ਵਿਦਿਆਰਥੀਆਂ ਦੇ ਮੁੜ ਸਰਕਾਰੀ ਸਕੂਲਾਂ ਵਿਚ ਦਾਖਲੇ ਦੇ ਨਾਲ ਨਾਲ ਸਕੂਲਾਂ ਤੋਂ ਵਾਂਝੇ ਵਿਦਿਆਰਥੀਆਂ ਨੂੰ ਵੀ ਸਕੂਲਾਂ ਵਿਚ ਦਾਖਲ ਕੀਤਾ ਜਾਵੇਗਾ।

ਇਸ ਮੌਕੇ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦਫਤਰ ਵਲੋਂ ਅਮਿਤ ਪੰਚਾਲ ਏਡੀਸੀ (ਡੀ) ਬੀਪੀਈਓ ਇੰਦੂ ਸੂਦ, ਪਰਮਜੀਤ ਸਿੰਘ, ਰਮਨਜੀਤ ਸਿੰਘ,ਅਵਤਾਰ ਸਿੰਘ,ਏਤਬਾਰ ਸਿੰਘ, ਹਰਮਿੰਦਰ ਸਿੰਘ ਰੋਮੀ ਕਲਰਕ ਡੀਈਓ,ਸੰਜੀਵ ਕੁਮਾਰ ਜ਼ਿਲ੍ਹਾ ਕੁਆਰਡੀਨੇਟਰ ਪਪਪਪ, ਵਿਸ਼ਾਲ ਮਿੱਤਲ ਜ਼ਿਲ੍ਹਾ ਐਮ. ਆਈ. ਐੱਸ. ਕੋਆਰਡੀਨੇਟਰ, ਮਨਮੀਤ ਸਿੰਘ ਅਸਿਸਟੈਂਟ ਜ਼ਿਲ੍ਹਾ ਕੋਆਰਡੀਨੇਟਰ(ਸਾਬਕਾ) ਆਦਿ ਵੀ ਹਾਜਰ ਸਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends