ਤਰਸ ਦੇ ਆਧਾਰ 'ਤੇ ਪੈਡਿੰਗ ਪਏ ਕੇਸਾਂ ਨੂੰ ਤੁਰੰਤ ਨਿਪਟਾਇਆ ਜਾਵੇ: ਡਾ. ਬਲਜੀਤ ਕੌਰ
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ, 10 ਫਰਵਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਰਸ ਦੇ ਆਧਾਰ `ਤੇ ਨੌਕਰੀਆਂ ਨਾਲ ਸਬੰਧਤ ਮਾਮਲੇ ਜਲਦ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਜੀ ਨੇ ਅੱਜ ਆਪਣੇ ਸਿਵਲ ਸਕੱਤਰੇਤ ਸਥਿਤ ਦਫ਼ਤਰ ਵਿਖੇ ਤਰਸ ਦੇ ਆਧਾਰ ਤੇ ਨਿਯੁਕਤੀ ਪੱਤਰ ਦਿੱਤੇ। ਕਲਰਕ ਸੰਦੀਪ ਸਿੰਘ ਨੂੰ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਦਫ਼ਤਰ ਜਲਾਲਾਬਾਦ ਅਤੇ ਸੇਵਾਦਾਰ ਗੁਰਤੇਜ ਸਿੰਘ ਨੂੰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦਫਤਰ ਫਿਰੋਜ਼ਪੁਰ ਵਿਖੇ ਤੈਨਾਤ ਕੀਤਾ ਗਿਆ ਹੈ।
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੋਵਾਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਰਪਣ ਭਾਵਨਾ ਅਤੇ ਈਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ।
ਡਾ.ਬਲਜੀਤ ਕੌਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ ਅਧਵਾਟੇ ਪਏ ਕੇਸਾਂ ਨੂੰ ਤੁਰੰਤ ਨਿਪਟਾਇਆ ਜਾਵੇ।
ਇਸ ਮੌਕੇ ਜਾਇੰਟ ਡਾਇਰੈਕਟਰ ਸ੍ਰੀ ਚਰਨਜੀਤ ਸਿੰਘ ਵੀ ਹਾਜ਼ਰ ਸਨ।