ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਵੱਲੋਂ ਆਨਲਾਈਨ ਮਾਧਿਅਮ ਰਾਹੀਂ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕੀਤਾ
ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਫੀਸਾਂ ਵਿੱਚ ਮਿਲੇਗੀ ਵਿਸ਼ੇਸ਼ ਰਿਆਇਤ
ਐਸ. ਏ. ਐਸ. ਨਗਰ, ਮੋਹਾਲੀ, 10 (pbjobsoftoday): ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉੱਚ ਸਿੱਖਿਆ ਤੇ ਭਾਸ਼ਾ ਅਤੇ ਸਕੂਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਪ੍ਰੇਰਣਾ ਅਤੇ ਦਿਸ਼ਾ ਨਿਰਦੇਸ਼ਾਂ ਤਹਿਤ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ (ਡਾ਼) ਕਰਮਜੀਤ ਸਿੰਘ ਦੀ ਅਗਵਾਈ ਹੇਠ ਅੱਜ ਆਨਲਾਈਨ ਮਾਧਿਅਮ ਰਾਹੀਂ ਪੰਜਾਬ ਦੇ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਯੂਨੀਵਰਸਿਟੀ ਵੱਲੋ ਓਪਨ ਪ੍ਰਣਾਲੀ ਰਾਹੀਂ ਕਰਵਾਏ ਜਾਣ ਵਾਲੇ ਕੋਰਸਾਂ ਬਾਰੇ ਦੱਸਿਆ ਗਿਆ।
ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਮਨਜੀਤ ਸਿੰਘ ਅਤੇ ਦਾਖਲਾ ਸੈੱਲ ਦੇ ਮੁਖੀ ਡਾ. ਕਰਨ ਸੁਖੀਜਾ ਨੇ ਦੱਸਿਆ ਕਿ ਯੂਨੀਵਰਸਿਟੀ ਦਾ ਉਦੇਸ਼ ਪੰਜਾਬ ਭਰ ਵਿੱਚ ਵਿਭਿੰਨ ਸ਼੍ਰੇਣੀਆਂ ਦੇ ਸਿਖਿਆਰਥੀਆਂ ਨੂੰ ਘੱਟ ਫ਼ੀਸ ਤੇ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨਾ ਹੈ ਅਤੇ ਯੂਨੀਵਰਸਿਟੀ ਦਾ ਮਕਸਦ ਪੰਜਾਬ ਰਾਜ ਦੇ ਸਕੂਲ ਅਧਿਆਪਕਾਂ ਨੂੰ ਜੀਵਨ ਭਰ ਸਿੱਖਣ ਦੇ ਮੌਕੇ ਮੁਹੱਈਆ ਕਰਵਾਉਣਾ ਹੈ ਤਾਂ ਕਿ ਉਨ੍ਹਾਂ ਦੇ ਵਿੱਦਿਅਕ ਕੈਰੀਅਰ ਦੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਉਹ ਨਵੇਂ ਹੁਨਰ ਨੂੰ ਗ੍ਰਹਿਣ ਕਰ ਸਕਣ।
ਉਹਨਾਂ ਕਿਹਾ ਕਿ ਇਸ ਮੰਤਵ ਲਈ ਯੂਨੀਵਰਸਿਟੀ ਆਪਣੇ ਸਾਰੇ ਪੋਸਟ-ਗ੍ਰੈਜੂਏਟ, ਅੰਡਰ-ਗ੍ਰੈਜੂਏਟ ਪ੍ਰੋਗਰਾਮਾਂ ਲਈ ਟਿਉਸ਼ਨ ਫ਼ੀਸ ਅਤੇ ਸੁਰੱਖਿਆ ਖ਼ਰਚਿਆਂ ਵਿਚ ਫ਼ੀਸਦੀ ਛੋਟ ਦੀ ਪੇਸ਼ਕਸ਼ ਕਰਕੇ ਸਰਕਾਰੀ ਅਧਿਆਪਕਾਂ ਲਈ ਇਕ ਵਿਸ਼ੇਸ਼ ਵਿੱਦਿਅਕ ਪੈਕੇਜ ਪ੍ਰਦਾਨ ਕਰ ਰਹੀ ਹੈ। ਇਸ ਮੌਕੇ ਵਿਸ਼ੇਸ਼ ਸਿੱਖਿਆ ਸਕੀਮ ਦਾ ਪੋਸਟਰ ( READ HERE)ਵੀ ਜਾਰੀ ਕੀਤਾ ਗਿਆ।