ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਰੋਸ਼ ਰੈਲੀ * *ਪੰਜਾਬ ਸਰਕਾਰ ਨੂੰ ਭੇਜਿਆ ਮੰਗ ਪੱਤਰ*

 *ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਰੋਸ਼ ਰੈਲੀ *


*ਪੰਜਾਬ ਸਰਕਾਰ ਨੂੰ ਭੇਜਿਆ ਮੰਗ ਪੱਤਰ*




  

ਅੰਮ੍ਰਿਤਸਰ 15 ਫਰਵਰੀ (।      )'ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ' ਜਿਲ੍ਹਾ ਅੰਮ੍ਰਿਤਸਰ ਵੱਲੋਂ ਸੁਬਾਈ ਫੈਸਲੇ ਮੁਤਾਬਕ ਸਾਂਝੇ ਫਰੰਟ ਦੇ ਜਿਲ੍ਹਾ ਕਨਵੀਨਰਾਂ ਗੁਰਦੀਪ ਸਿੰਘ ਬਾਜਵਾ , ਅਸ਼ਵਨੀ ਅਵਸ਼ਥੀ , ਅਜੇ ਸਨੋਤਰਾ , ਮਦਨ ਗੋਪਾਲ , ਸੁਖਦੇਵ ਸਿੰਘ ਪੰਨੂ , ਕੁਲਦੀਪ ਸਿੰਘ , ਕੰਵਲਜੀਤ ਸਿੰਘ , ਬੋਬਿੰਦਰ ਸਿੰਘ ਅਤੇ ਜੋਗਿੰਦਰ ਸਿੰਘ ਦੀ ਸਾਝੀ ਅਗਵਾਈ ਹੇਠ ਡੀ ਸੀ ਦਫਤਰ ਅੰਮ੍ਰਿਤਸਰ ਦੇ ਸਾਹਮਣੇ ਰੋਸ਼ ਰੈਲੀ ਕੀਤੀ ਗਈ ।ਬੁਲਾਰਿਆ ਨੇ ਸੰਬੋਧਨ ਕਰਦਿਆਂ ਕਿਹਾ ਕਿ 19 ਫਰਵਰੀ ਨੂੰ ਚੰਡੀਗੜ੍ਹ ਵਿਖੇ ਪੋਲ ਖੋਲ੍ਹ ਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ਅੰਮ੍ਰਿਤਸਰ ਜਿਲ੍ਹੇ ਵਿੱਚੋਂ ਵੱਢੀ ਪੱਧਰ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਸ਼ਾਮਲ ਹੋਣਗੇ । ਇਸ ਮੌਕੇ ਸੰਬੋਧਨ ਕਰਦਿਆਂ ਸੁਬਾਈ ਕਨਵੀਨਰ ਜਰਮਨਜੀਤ ਛੱਜਲਵੱਡੀ , ਮੱਖਣ ਸਿੰਘ , ਨਰਿੰਦਰ ਸਿੰਘ  , ਪਰਮਜੀਤ ਮਾਨ , ਸੁੱਚਾ ਸਿੰਘ ਟਰਪਈ , ਰਛਪਾਲ ਸਿੰਘ ਜੋਧਾਨਗਰੀ , ਮੰਗਲ ਟਾਂਡਾ , ਹਰਦੇਵ ਭਕਨਾ , ਬਲਜਿੰਦਰ ਸਿੰਘ ਵਡਾਲੀ, ਰਣਬੀਰ ਉੱਪਲ , ਸਖਦੇਵ ਰਾਜ ਕਾਲੀਆ ਹਰਪ੍ਰੀਤ ਸੋਹੀਆਂ ਨੇ ਕਿਹਾ ਕਿ ਪੰਜਾਬ  ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਮਾਣਭੱਤਾ ਵਰਕਰਾਂ ਦੀਆਂ ਉਜਰਤਾਂ ਵਿੱਚ ਵਾਧਾ ਕੀਤਾ ਜਾਵੇਗਾ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ, ਛੇਵੇਂ ਤਨਖਾਹ ਕਮਿਸ਼ਨ ਨੂੰ ਸੋਧ ਕੇ ਮੁਲਾਜ਼ਮ ਤੇ ਪੈਨਸ਼ਨਰ ਪੱਖੀ ਬਣਾਇਆ ਜਾਵੇਗਾ, ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ 2.59 ਦੇ ਗੁਣਾਂਕ ਨਾਲ ਕੀਤੀ ਜਾਵੇਗੀ, ਪੇਂਡੂ ਅਤੇ ਬਾਰਡਰ ਏਰੀਆ ਸਮੇਤ ਕੱਟੇ ਗਏ 37 ਪ੍ਰਕਾਰ ਦੇ ਭੱਤੇ ਬਹਾਲ ਕੀਤੇ ਜਾਣਗੇ ,ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ, ਪਰਖ ਕਾਲ ਸੰਬੰਧੀ 15-01-2015 ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇਗਾ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ 'ਤੇ ਵੀ ਪੰਜਾਬ ਦੇ ਸਕੇਲ ਲਾਗੂ ਕੀਤੇ ਜਾਣਗੇ, ਅਤੇ ਏ.ਸੀ.ਪੀ. ਸਕੀਮ ਬਹਾਲ ਕੀਤੀ ਜਾਵੇਗੀ । ਪ੍ਰੰਤੂ ਅਜੇ ਤੱਕ ਇਹ ਸਾਰੇ ਮਾਮਲੇ ਜਿਉਂ ਦੇ ਤਿਉਂ ਖੜ੍ਹੇ ਹਨ, ਜਿਸ ਕਾਰਨ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ, ਕੱਚੇ ਮੁਲਾਜ਼ਮਾਂ ਅਤੇ ਮਾਣਭੱਤਾ ਵਰਕਰਾਂ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਰੋਸ ਅਤੇ ਗੁੱਸਾ ਹੈ। 

ਉਹਨਾ ਨੇ ਕਿਹਾ ਕਿ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ 01-01-2016 ਤੋਂ ਪੈਨਸ਼ਨਰਾਂ ਲਈ 113% ਡੀ.ਏ. ਦੀ ਬਜਾਏ 119% ਡੀ.ਏ. ਨੂੰ ਅਧਾਰ ਮੰਨ ਕੇ ਪੈਨਸ਼ਨ ਦੁਹਰਾਈ ਕਰਨ ਦੇ ਫੈਸਲੇ ਨੂੰ ਜਨਰਲਾਈਜ਼ ਕਰਕੇ ਸਮੂੰਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ 'ਤੇ ਤੁਰੰਤ ਲਾਗੂ ਕਰਨਾ ਬਣਦਾ ਹੈ ਜਦਕਿ ਸਾਂਝੇ ਫਰੰਟ ਵੱਲੋਂ ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਲਈ 01-01-2016 ਨੂੰ 125% ਡੀ.ਏ. ਨੂੰ ਅਧਾਰ ਬਣਾ ਕੇ ਗੁਣਾਂਕ ਤਹਿ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇੱਸ ਮੌਕੇ ਹੋਰਨਾ ਤੋਂ ਇਲਾਵਾ ,  ਪ੍ਰੇਮ ਚੰਦ ਅਜਾਦ , ਗੁਰਬਿੰਦਰ ਸਿੰਘ ਖਹਿਰਾ , ਬਲਬੀਰ ਸਿੰਘ ਢਿਲੋਂ , ਇੰਦਰਜੀਤ ਰਿਸ਼ੀ , ਬਲਦੇਵ ਸਿੰਘ ਲੁਹਾਰਕਾ , ਅਵਤਾਰਜੀਤ ਸਿੰਘ , ਰਾਜੇਸ਼ ਪ੍ਰਾਸ਼ਰ , ਸਤਨਾਮ ਸਿੰਘ ਜੱਸੜ , ਸਰਬਜੀਤ ਕੌਰ ਛੱਜਲਵੱਡੀ , ਸਰਬਜੀਤ ਭੋਰਸ਼ੀ ਨੇ ਸੰਬੋਧਨ ਕੀਤਾ ।

Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends