ਸਰਕਾਰੀ ਸਕੂਲਾਂ ਦੇ ਨਰਸਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਦੇਵੇਗੀ ਮਾਨ ਸਰਕਾਰ: : ਹਰਜੋਤ ਸਿੰਘ ਬੈਂਸ

 ਸਰਕਾਰੀ ਸਕੂਲਾਂ ਦੇ ਨਰਸਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਦੇਵੇਗੀ ਮਾਨ ਸਰਕਾਰ: : ਹਰਜੋਤ ਸਿੰਘ ਬੈਂਸ 


ਪਹਿਲੀ ਵਾਰ ਮਿਲਣਗੀਆਂ ਨਰਸਰੀ ਜਮਾਤ ਦੇ ਵਿਦਿਆਰਥੀਆਂ ਨੂੰ ਵਰਦੀਆਂ  


ਵਰਦੀਆਂ ਦੀ ਖ੍ਰੀਦ ਲਈ 21.10 ਕਰੋੜ ਰੁਪਏ ਦੀ ਰਾਸ਼ੀ ਜਾਰੀ 


ਚੰਡੀਗੜ੍ਹ, 2 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਸਾਲ 2017 ਤੋਂ ਚੱਲ ਰਹੀਆਂ ਐੱਲ.ਕੇ.ਜੀ. ਅਤੇ ਯੂ.ਕੇ.ਜੀ. ਜਮਾਤਾਂ ਵਿੱਚ ਪੜ੍ਹ ਰਹੇ ਨੰਨ੍ਹੇ-ਮੁੰਨੇ ਬੱਚਿਆਂ ਨੂੰ ਵਰਦੀਆਂ ਦੇਣ ਦਾ ਫੈਸਲਾ ਕੀਤਾ ਹੈ।



ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਸਾਲ 2017 ਤੋਂ ਚਲ ਰਹੀਆਂ ਪ੍ਰੀ ਪ੍ਰਾਇਮਰੀ ਸਕੂਲਾਂ ਵਿਚ ਪੜ੍ਹਦੇ 3,51,724 ਬੱਚਿਆਂ ਦੀ ਵਰਦੀਆਂ ਦਿੱਤੀਆਂ ਜਾਣਗੀਆਂ।

 

ਉਨ੍ਹਾਂ ਦੱਸਿਆ ਕਿ ਇਸ ਕਾਰਜ ਲਈ ਸਿੱਖਿਆ ਵਿਭਾਗ ਵੱਲੋਂ 21.10 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। 

 

ਸ. ਬੈਂਸ ਨੇ ਦੱਸਿਆ ਕਿ ਇਹਨਾਂ ਬੱਚਿਆਂ ਨੂੰ ਪਹਿਲਾਂ ਸਕੂਲ ਵਰਦੀ ਨਹੀਂ ਦਿੱਤੀ ਜਾਂਦੀ ਸੀ ਪਰ ਮਾਮਲਾ ਜਦੋਂ ਉਹਨਾਂ ਦੇ ਧਿਆਨ ਵਿੱਚ ਆਇਆ ਤਾਂ ਇਸ ਬਾਰੇ ਸਿੱਖਿਆ ਵਿਭਾਗ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ।


ਸਿੱਖਿਆ ਮੰਤਰੀ ਨੇ ਕਿਹਾ ਕਿ ਪ੍ਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਰੌਚਿਕਤਾ ਭਰਪੂਰ ਵਿਸ਼ੇਸ਼ ਕਲਾਸ-ਰੂਮ ਵੀ ਤਿਆਰ ਕਰਵਾਏ ਗਏ ਹਨ। 


ਸ. ਬੈਂਸ ਨੇ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਨਿਸ਼ਾਨਾ ਸੂਬੇ ਦੇ ਸਿੱਖਿਆ ਢਾਂਚੇ ਦਾ ਹਰ ਪੱਖ ਤੋਂ ਵਿਕਾਸ ਕਰਨਾ ਹੈ ਜਿਸਦੇ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਲੱਖਾਂ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਵਾਸਤੇ ਸਰਕਾਰ ਹਰ ਸੰਭਵ ਉਪਰਾਲੇ ਕਰ ਰਹੀ ਹੈ। 



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends