ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਚ ਸ਼ਾਮਲ ਇੱਕ ਹੋਰ ਏਜੰਟ ਨੂੰ ਕੀਤਾ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਚ ਸ਼ਾਮਲ ਇੱਕ ਹੋਰ ਏਜੰਟ ਨੂੰ ਕੀਤਾ ਕਾਬੂ

ਘੁਟਾਲੇ ਚ ਵਿਜੀਲੈਂਸ ਨੇ ਹੁਣ ਤੱਕ ਐਮ.ਵੀ.ਆਈ. ਸਮੇਤ 14 ਏਜੰਟ ਕੀਤੇ ਗ੍ਰਿਫ਼ਤਾਰ


ਚੰਡੀਗੜ੍ਹ, 8 ਫਰਵਰੀ :

ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇੱਕ ਹੋਰ ਭਗੌੜੇ ਏਜੰਟ ਗੌਰਵ ਅਰੋੜਾ ਵਾਸੀ ਸੈਂਟਰਲ ਟਾਊਨ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਮ.ਵੀ.ਆਈ., ਜਲੰਧਰ ਦੇ ਦਫ਼ਤਰ ਵਿਖੇ ਪਿਛਲੇ ਸਾਲ ਅਗਸਤ ਮਹੀਨੇ ਅਚਨਚੇਤ ਚੈਕਿੰਗ ਕੀਤੀ ਜਿਸ ਦੌਰਾਨ ਪ੍ਰਾਈਵੇਟ ਏਜੰਟਾਂ ਨਾਲ ਵੱਡੇ ਪੱਧਰ 'ਤੇ ਮਿਲੀਭੁਗਤ ਕਰਕੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ।


ਬੁਲਾਰੇ ਨੇ ਅੱਗੇ ਦੱਸਿਆ ਕਿ ਪੁਖਤਾ ਸਬੂਤਾਂ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਨੰਬਰ 14 ਮਿਤੀ 23-08-2022 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਕੁੱਲ 13 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜੋ ਕਿ ਜੇਲ੍ਹ ਵਿੱਚ ਬੰਦ ਜਾਂ ਜਮਾਨਤਾਂ ਉਪਰ ਹਨ ਜਿਨ੍ਹਾਂ ਵਿੱਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ਼ ਭੋਲੂ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ, ਅਰਵਿੰਦ ਕੁਮਾਰ ਉਰਫ਼ ਬਿੰਦੂ, ਵਰਿੰਦਰ ਸਿੰਘ ਉਰਫ ਦੀਪੂ, ਸਪਨਾ, ਲਵਲੀਨ ਸਿੰਘ ਲਵੀ ਅਤੇ ਰਾਜੇਸ਼ ਸਹੋਤਾ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

Featured post

PSEB 8th Result 2024: 8 ਵੀਂ ਜਮਾਤ ਦਾ ਨਤੀਜਾ ਇਸ ਦਿਨ ਇਥੇ ਕਰੋ ਡਾਊਨਲੋਡ

PSEB 8th Result 2024 : DIRECT LINK Punjab Board Class 8th result 2024  :   ਆਨਲਾਈਨ ਵੈਬਸਾਈਟਾਂ ਨਿਊਜ਼ ਚੈਨਲਾਂ ਵੱਲੋਂ ਅੱਠਵੀਂ ਜਮਾਤ ਦਾ ਨਤੀਜਾ  27 ਅਪ੍...

RECENT UPDATES

Trends