BREAKING NEWS: ਪੰਜਾਬ ਸਰਕਾਰ ਵੱਲੋਂ 4 ਅਧਿਕਾਰੀ ਨੌਕਰੀ ਤੋਂ ਬਰਖਾਸਤ
ਚੰਡੀਗੜ੍ਹ, 17 ਫਰਵਰੀ
ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਲਈ 39 ਕਰੋੜ ਰੁਪਏ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਦੀ ਜਾਂਚ ਵਿੱਚ ਦੋਸ਼ੀ ਪਾਏ 6 ਅਧਿਕਾਰੀਆਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।
ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਸਮਾਜਿਕ ਨਿਆਂ, ਸ਼ਕਤੀਕਰਨ ਤੇ ਘੱਟਗਿਣਤੀਆਂ ਵਿਭਾਗ ਦਾ ਚਾਰਜ ਸਾਧੂ ਸਿੰਘ ਧਰਮਸੋਤ ਕੋਲ ਸੀ ਤੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ਬੇਪਰਦ ਹੋਇਆ ਸੀ ।
ਨੌਕਰੀ ਤੋਂ ਬਰਖਾਸਤ ਕੀਤੇ ਚਾਰ ਅਧਿਕਾਰੀ ਸਮਾਜਿਕ ਨਿਆਂ, ਸਸ਼ਕਤੀਕਰਨ ' ਤੇ ਘੱਟਗਿਣਤੀਆਂ ਬਾਰੇ ਵਿਭਾਗ ਅਤੇ ਦੋ ਅਧਿਕਾਰੀ ਵਿੱਤ ਵਿਭਾਗ ਨਾਲ ਸਬੰਧਤ ਹਨ।ਬਰਖਾਸਤਗੀ ਸਬੰਧੀ ਹੁਕਮ ਸਮਾਜਿਕ ਨਿਆਂ, ਸਸ਼ਕਤੀਕਰਨ ' ਤੇ ਘੱਟਗਿਣਤੀਆਂ ਵਿਭਾਗ ਦੀ ਮੰਤਰੀ ਡਾ.ਬਲਜੀਤ ਕੌਰ ਵੱਲੋਂ ਜਾਰੀ ਕੀਤੇ ਗਏ ਹਨ।
PUNJAB AANGANWADI BHARTI 2023: ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ,ਹੈਲਪਰਾਂ ਦੀਆਂ 5714 ਅਸਾਮੀਆਂ ਦੀ ਭਰਤੀ, ਜਾਣੋ ਜ਼ਿਲ੍ਹਾ ਵਾਇਜ਼ ਵੇਰਵਾ, ਯੋਗਤਾ
ਬਰਖਾਸਤ ਕੀਤੇ ਅਧਿਕਾਰੀਆਂ ਵਿੱਚ ਪਰਮਿੰਦਰ ਸਿੰਘ ਗਿੱਲ ਡਿਪਟੀ ਡਾਇਰੈਕਟਰ, ਚਰਨਜੀਤ ਸਿੰਘ ਡਿਪਟੀ ਕੰਟਰੋਲਰ, ਮੁਕੇਸ਼ ਭਾਟੀਆ ਸੈਕਸ਼ਨ ਅਧਿਕਾਰੀ; ਰਜਿੰਦਰ ਚੋਪੜਾ ਸੁਪਰਡੈਂਟ ਅਤੇ ਰਾਕੇਸ਼ ਅਰੋੜਾ ਤੇ ਬਲਦੇਵ ਸਿੰਘ ਸ਼ਾਮਲ ਹਨ। 2 ਕਰਮਚਾਰੀ ਪਹਿਲਾਂ ਹੀ ਸੇਵਾ ਮੁਕਤ ਹੋ ਚੁੱਕੇ ਹਨ।