ਚੰਡੀਗੜ੍ਹ, 16 ਫਰਵਰੀ 2023 ( PB JOBSOFTODAY)
ਪੰਜਾਬ ਸਰਕਾਰ ਸਿੱਖਿਆ ਵਿਭਾਗ ਵੱਲੋਂ ਵਰਦੀਆਂ ਦੀ ਖਰੀਦ ਸਬੰਧੀ ਆਦੇਸ਼ਾਂ ਦੀ ਪਾਲਣਾ ਨਾ ਕਰਨ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਸਿੱਖਿਆ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਦਲਜਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫਸਰ (ਐਸ) ਤਰਨਤਾਰਨ ਨੂੰ ਸਰਕਾਰ ਵਲੋਂ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਵਰਦੀਆਂ ਦੀ ਖਰੀਦ ਸਬੰਧੀ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਨਾ ਕਰਨ ਅਤੇ ਗ੍ਰਾਂਟਾ ਵਿਚ ਹੇਰਾਫੇਰੀ ਕਰਨ ਕਾਰਨ ਪੰਜਾਬ ਸਿਵਲ ਸੇਵਾਵਾਂ (ਸਜਾ ਅਤੇ ਅਪੀਲ) ਨਿਯਮਾਵਲੀ 1970 ਦੇ ਨਿਯਮ 4 ਅਨੁਸਾਰ ਸਰਕਾਰੀ ਸੇਵਾ ਤੋਂ ਮੁਅੱਤਲ ਕੀਤਾ ਗਿਆ ਹੈ।
ALSO READ:
VOCATIONAL TEACHER RECRUITMENT 2023 ਸਰਕਾਰੀ ਸਕੂਲਾਂ ਵਿੱਚ ਵੋਕੇਸ਼ਨਲ ਮਾਸਟਰਾਂ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ, ਜਲਦੀ ਕਰੋ ਅਪਲਾਈ
PSEB BOARD EXAM 2023: ਜ਼ਰੂਰੀ ਹਦਾਇਤਾਂ/ ਡੇਟ ਸ਼ੀਟ/ ਸੈਂਪਲ ਪੇਪਰ ਅਤੇ ਪ੍ਰੋਫਾਰਮਾ ਡਾਊਨਲੋਡ ਕਰਨ ਲਈ ਇਥੇ ਕਲਿੱਕ ਕਰੋ
ਮੁਅੱਤਲੀ ਦੌਰਾਨ ਉਸ ਦਾ ਹੈੱਡਕੁਆਰਟਰ ਦਫਤਰ ਜਿਲ੍ਹਾ ਸਿੱਖਿਆ ਅਫਸਰ (ਸੈਸਿ) ਜਲੰਧਰ ਵਿਖੇ ਨਿਸ਼ਚਿਤ ਕੀਤਾ ਗਿਆ ਹੈ। ਮੁਅੱਤਲੀ ਸਮੇਂ ਦੌਰਾਨ ਅਧਿਕਾਰਨ ਨੂੰ ਨਿਯਮਾਂ ਅਨੁਸਾਰ ਗੁਜਾਰਾ ਭੱਤਾ ਮਿਲਣਯੋਗ ਹੋਵੇਗਾ। DEO SUSPENDED READ OFFICIAL ORDER HERE