FAZILKA ADMISSION CAMPAIGN: ਸਰਕਾਰੀ ਸਕੂਲਾਂ ਵਿਚ ਦਾਖਲੇ ਵਧਾਉਣ ਲਈ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਜਾਗਰੂਕਤਾ ਮੁਹਿੰਮ ਦਾ ਆਗਾਜ

ਸਰਕਾਰੀ ਸਕੂਲਾਂ ਵਿਚ ਦਾਖਲੇ ਵਧਾਉਣ ਲਈ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਜਾਗਰੂਕਤਾ ਮੁਹਿੰਮ ਦਾ ਆਗਾਜ

ਚੇਤਨਾ ਵੈਨ ਨੂੰ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ


ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿਚ ਮੁਹਈਆ ਕਰਵਾ ਰਹੀ ਹੈ ਮਿਆਰੀ ਸਿੱਖਿਆ—ਨਰਿੰਦਰਪਾਲ ਸਿੰਘ ਸਵਨਾ


ਦਾਖਲਿਆਂ ਲਈ ਵਿਦਿਆਰਥੀ ਆਨਲਾਈਨ ਵੀ ਕਰ ਸਕਦੇ ਹਨ ਅਪਲਾਈ—ਡਿਪਟੀ ਕਮਿਸ਼ਨਰ

ਫਾਜ਼ਿਲਕਾ, 22 ਫਰਵਰੀ 2023 ( ਇੰਨਕਲਾਬ ਗਿੱਲ) 

ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿਚ ਦਾਖਲੇ ਵਧਾਉਣ ਲਈ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਅੱਜ ਇੱਥੋਂ ਹਲਕਾ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਚੇਤਨਾ ਵਾਹਨ ਨੂੰ ਹਰੀ ਝੰਡੀ ਵਿਖਾ ਕੇ ਕੀਤੀ।

ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਲਈ ਸਿੱਖਿਆ ਇਕ ਤਰਜੀਹੀ ਖੇਤਰ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਵਿਚ ਸੁਧਾਰ ਦੇ ਨਾਲ ਨਾਲ ਰਾਜ ਸਰਕਾਰ ਵੱਲੋਂ ਅਧਿਆਪਕਾਂ ਦੀ ਘਾਟ ਨੂੰ ਵੀ ਪੂਰਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਤੋਂ ਵੀ ਬਿਹਤਰ ਬਣਾਇਆ ਜਾ ਰਿਹਾ ਹੈ। ਜਿੱਥੇ ਬੱਚਿਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਫਾਜਿ਼ਲਕਾ ਹਲਕੇ ਦੇ ਸਕੂਲਾਂ ਦੇ ਸੁਧਾਰ ਲਈ 3 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ।



ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਉਚ ਯੋਗਤਾ ਵਾਲੇ ਅਧਿਆਪਕ ਅਤੇ ਉੱਤਮ ਦਰਜੇ ਦਾ ਬੁਨਿਆਦੀ ਢਾਂਚਾ ਹੈ ਜਿੱਥੋਂ ਵਿਦਿਆਰਥੀ ਸਮੇਂ ਦੇ ਹਾਣ ਦੀ ਸਿੱਖਿਆ ਗ੍ਰਹਿਣ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਮਿਲਦੀਆਂ ਸਹੁਲਤਾਂ ਦੀ ਜਾਣਕਾਰੀ ਇਸ ਮੁਹਿੰਮ ਦੌਰਾਨ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਨਜਰੀਆ ਬਦਲਿਆ ਹੈ ਅਤੇ ਹੁਣ ਲੋਕ ਆਪਣੇ ਬੱਚਿਆਂ ਨੂੰ ਮੁੜ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਵਿਚ ਰੂਚੀ ਲੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਦਾਖਲੇ ਲਈ ਨੇੜੇ ਦੇ ਸਕੂਲ ਦੇ ਨਾਲ ਨਾਲ ਹੁਣ ਆਨਲਾਈਨ ਪੋਰਟਲ ਤੇ ਵੀ ਰਜਿਸਟਰ ਕਰਵਾਇਆ ਜਾ ਸਕਦਾ ਹੈ।

ਜਿ਼ਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਡਾਂ ਸੁਖਬੀਰ ਸਿੰਘ ਬੱਲ ਨੇ ਕਿਹਾ ਕਿ ਇਸ ਅਭਿਆਨ ਦੌਰਾਨ ਅਧਿਆਪਕ ਸਮਾਜ ਵਿਚ ਰਾਬਤਾ ਕਰਕੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲੇ ਬਾਰੇ ਜਾਣਕਾਰੀ ਦੇਣਗੇ। ਉਨ੍ਹਾਂ ਨੇ ਕਿਹਾ ਕਿ ਅਗਲੀ ਕਲਾਸ ਵਿਚ ਹੋਣ ਵਾਲੇ ਵਿਦਿਆਰਥੀਆਂ ਦੇ ਮੁੜ ਸਰਕਾਰੀ ਸਕੂਲਾਂ ਵਿਚ ਦਾਖਲੇ ਦੇ ਨਾਲ ਨਾਲ ਸਕੂਲਾਂ ਤੋਂ ਵਾਂਝੇ ਵਿਦਿਆਰਥੀਆਂ ਨੂੰ ਵੀ ਸਕੂਲਾਂ ਵਿਚ ਦਾਖਲ ਕੀਤਾ ਜਾਵੇਗਾ।

ਇਸ ਮੌਕੇ ਤੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੌਲਤ ਰਾਮ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ, ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਭੁਪਿੰਦਰ ਉਤਰੇਜਾ, ਪ੍ਰਿਸੀਪਲ ਸੰਦੀਪ ਸਿਡਾਨਾ,ਪ੍ਰਿਸੀਪਲ ਮਨੋਜ ਸ਼ਰਮਾ,ਹੈੱਡ ਮਾਸਟਰ ਸਤਿੰਦਰ ਸਚਦੇਵਾ, ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਰਜਿੰਦਰ ਕੁਮਾਰ, ਜ਼ਿਲ੍ਹਾ ਸਪੈਸ਼ਲ ਐਜੂਕੇਟਰ ਗੀਤਾਂ ਗੋਸਵਾਮੀ,ਜ਼ਿਲ੍ਹਾ ਸੋਸ਼ਲ ਮੀਡੀਆ ਕੋਆਰਡੀਨੇਟਰ ਸਿਮਲਜੀਤ ਸਿੰਘ,ਬੀਐਟੀ ਵਰਿੰਦਰ ਕੁੱਕੜ,ਬੀਐਮਟੀ ਸੰਜੀਵ ਯਾਦਵ ਆਦਿ ਵੀ ਹਾਜਰ ਸਨ।

💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends