GOVERNOR VS CM: ਰਾਜਪਾਲ ਨੇ ਬਜਟ ਸੈਸ਼ਨ ਨੂੰ ਨਹੀਂ ਦਿੱਤੀ ਮੰਜੂਰੀ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਪ੍ਰਵਾਨਗੀ ਨਹੀਂ ਦਿੱਤੀ  

ਚੰਡੀਗੜ੍ਹ , 23 ਫਰਵਰੀ, 2023 : ਸੂਬੇ ਦੇ  ਗਵਰਨਰ   ਬਨ੍ਹਵਾਰੀ ਲਾਲ ਪੁਰੋਹਿਤ ਨੇ ਪੰਜਾਬ ਕੈਬਨਿਟ ਵੱਲੋਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਏ ਜਾਣ ਦੀ ਪ੍ਰਵਾਨਗੀ ਦੇਣ ਤੋਂ ਫ਼ਿਲਹਾਲ ਨਾਂਹ ਕਰ ਦਿੱਤੀ ਹੈ ।

ਪੰਜਾਬ ਦੇ ਰਾਜਪਾਲ ਨੇ ਕਿਹਾ  ਨਿਰਨਾ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਉਸ ਜਵਾਬ ਬਾਰੇ ਕਾਨੂੰਨੀ ਰਾਏ ਲੈਣਗੇ ਜੋ ਕਿ ਉਨ੍ਹਾਂ ਰਾਜਪਾਲ ਦੇ 13, ਫਰਵਰੀ 2023 ਨੂੰ ਲਿਖੇ ਲੈਟਰ ਦੇ ਜਵਾਬ ਵਿਚ ਭੇਜਿਆ ਸੀ । 

ਗੌਰਤਲਬ ਹੈ ਸਕੂਲ ਪ੍ਰਿੰਸੀਪਲਾਂ ਦੀ ਸਿੰਗਾਪੁਰ ਸਿਖਲਾਈ  ਲਈ  ਗਵਰਨਰ ਵੱਲੋਂ ਜਵਾਬ ਮੰਗੇ ਜਾਣ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਸਰਕਾਰ 3 ਕਰੋੜ ਪੰਜਾਬੀਆਂ ਲਈ ਜਵਾਬਦੇਹ ਹੈ । 

ਪ੍ਰਿੰਸੀਪਲਾਂ ਨੂੰ ਸਿੰਗਾਪੁਰ ਭੇਜਣ ਨੂੰ ਲੈ ਕੇ ਰਾਜਪਾਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖਕੇ ਚੁੱਕੇ ਸਨ ਸਵਾਲ

 ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਨੂੰ ਸੋਸ਼ਲ ਮੀਡੀਆ ਸੰਦੇਸ਼ ਰਾਹੀਂ ਆਪਣਾ ਜਵਾਬ ਦਿੱਤਾ। 

ਉਨ੍ਹਾਂ ਕਿਹਾ 

"ਮਾਣਯੋਗ ਰਾਜਪਾਲ ਸਾਹਿਬ ਤੁਹਾਡੀ ਚਿੱਠੀ ਮੀਡੀਆ ਜ਼ਰੀਏ ਮਿਲੀ..ਜਿੰਨੇ ਵੀ ਚਿੱਠੀ ਵਿੱਚ ਵਿਸ਼ੇ ਲਿਖੇ ਨੇ ਓਹ ਸਾਰੇ ਸਟੇਟ ਦੇ ਵਿਸ਼ੇ ਹਨ …ਮੈਂ ਅਤੇ ਮੇਰੀ ਸਰਕਾਰ ਸੰਵਿਧਾਨ ਅਨੁਸਾਰ 3 ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹੈ ਨਾ ਕਿ ਕੇਂਦਰ ਸਰਕਾਰ ਦੁਆਰਾ ਨਿਯੁਕਤ ਕਿਸੇ ਰਾਜਪਾਲ ਨੂੰ .ਇਸੇ ਨੂੰ ਮੇਰਾ ਜਵਾਬ ਸਮਝੋ.. " 

 






Featured post

PSEB 10th result 2024 Date and link for downloading result

PSEB 10th result 2024 Date and link for downloading result Hello students! Waiting for Punjab Board 10th Result 2024 ? Don't worr...

RECENT UPDATES

Trends