MISSION 100%: ਮਿਸ਼ਨ 100% ਗਿਵ ਯੂਅਰ ਬੈਸਟ ਸਬੰਧੀ ਡੀਈਓ (ਸੈ.ਸਿੱ) ਲੁਧਿਆਣਾ ਨੇ ਕੀਤਾ ਕਈ ਸਕੂਲਾਂ ਦਾ ਦੌਰਾ

ਮਿਸ਼ਨ 100% ਗਿਵ ਯੂਅਰ ਬੈਸਟ ਸਬੰਧੀ ਡੀਈਓ (ਸੈ.ਸਿੱ) ਲੁਧਿਆਣਾ ਨੇ ਕੀਤਾ ਕਈ ਸਕੂਲਾਂ ਦਾ ਦੌਰਾ। 


ਲੁਧਿਆਣਾ, 15 ਫਰਵਰੀ (.) ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਉਦੇਸ਼ ਨਾਲ ਮਿਸ਼ਨ 100% ਗਿਵ ਯੂਅਰ ਬੈਸਟ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਨੂੰ ਪੂਰਾ ਕਰਨ ਲਈ ਸਿੱਖਿਆ ਅਧਿਕਾਰੀਆਂ ਵੱਲੋਂ ਕਮਰਕੱਸੇ ਕਰਦੇ ਹੋਏ ਜ਼ਮੀਨੀ ਪੱਧਰ 'ਤੇ ਜਾ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪੇ੍ਰਿਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਅੱਜ ਜਿਲ੍ਹਾ ਸਿੱਖਿਆ ਅਫ਼ਸਰ (ਸੈੱ.ਸ) ਹਰਜੀਤ ਸਿੰਘ ਵੱਲੋਂ ਜਿਲ੍ਹਾ ਪੱਧਰ ਤੇ ਸਰਕਾਰੀ ਹਾਈ ਘੁਲਾਲ, ਸੀਨੀਅਰ ਸੈਕੰਡਰੀ ਸਕੂਲ ਸਕੂਲ ਕੱਦੋਂ,ਹਾਈ ਸਕੂਲ ਬੈਗੋਵਾਲ, ਹਾਈ ਸਕੂਲ ਗੰਗੂ ਰਾਇ ਆਦਿ ਸਕੂਲਾਂ ਦਾ ਦੌਰਾ ਕੀਤਾ ਤੇ ਸਮੂਹ ਅਧਿਆਪਕਾਂ ਨਾਲ ਮੀਟਿੰਗ ਕਰਕੇ ਇਸ ਮਿਸ਼ਨ ਨੂੰ ਪੂਰਾ ਕਰਨ ਲਈ ਵਿਸ਼ੇਸ਼ ਯੋਜਨਾਬੰਦੀ ਤਹਿਤ ਕੰਮ ਕਰਨ ਲਈ ਕਿਹਾ ਗਿਆ ਹੈ।



 ਉਨਾਂ ਬੱਚਿਆਂ ਨੂੰ ਉਨਾਂ ਦੇ ਪੱਧਰ ਅਨੁਸਾਰ ਪੜਾਈ ਕਰਵਾਉਣ ਲਈ ਕਿਹਾ ਹੈ ਤਾਂ ਜੋ ਵਿਦਿਆਰਥੀ ਹਰ ਵਿਸ਼ੇ ਨਾਲ ਜੁੜ ਕੇ ਮਿਸ਼ਨ 100% ਗਿਵ ਯੂਅਰ ਬੈਸਟ ਨੂੰ ਕਾਮਯਾਬ ਬਣਾਉਣ। ਇਸ ਸਮੇਂ ਗੱਲਬਾਤ ਕਰਦਿਆਂ ਜਿਲ੍ਹਾ ਸਿੱਖਿਆ ਅਫਸਰ ਹਰਜੀਤ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਦਿਆਰਥੀਆਂ ਨੂੰ ਹਰ ਪੱਖੋਂ ਮਿਹਨਤ ਕਰਵਾ ਰਹੇ ਹਨ। ਉਨਾਂ ਜਾਣਕਾਰੀ ਦਿੱਤੀ ਕਿ ਸਰਕਾਰੀ ਸਕੂਲਾਂ ਵਿੱਚ ਨਵੇਂ ਦਾਖ਼ਲੇ ਸ਼ੁਰੂ ਹੋ ਚੁੱਕੇ ਹਨ। ਉਨਾਂ ਬੱਚਿਆਂ ਦੇ ਮਾਪਿਆਂ ਤੇ ਸਮਾਜਿਕ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਸਰਕਾਰੀ ਸਕੂਲਾਂ ਵਿੱਚ ਮਿਲਦੀਆਂ ਸਹੂਲਤਾਂ ਦਾ ਲਾਭ ਪ੍ਰਾਪਤ ਕਰਨ ਅਤੇ ਮਿਆਰੀ ਸਿੱਖਿਆ ਦੁਆਉਣ ਲਈ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ। ਇਸ ਮੌਕੇ ਓਨਾਂ ਦੇ ਨਾਲ ਗੁਰਕ੍ਰਿਪਾਲ ਸਿੰਘ, ਸੁਬੋਧ ਵਰਮਾ ਡੀ ਐਮ ਅੰਗਰੇਜ਼ੀ, ਬਲਵਿੰਦਰ ਕੌਰ ਸਟੈਨੋ ਦਫਤਰ ਡੀਈਓ ਸੈਕੰਡਰੀ ਸਨ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends