ਬਲਾਕ ਸਿੱਖਿਆ ਅਫ਼ਸਰਾਂ ਦੀਆਂ ਤਰੱਕੀਆਂ ਕਰਨ ਦੀ ਮੰਗ -ਜਸਬੀਰ ਸਿੰਘ ਹੁਸ਼ਿਆਰਪੁਰੀਆ।
ਅਧਿਆਪਕਾਂ ਦਾ ਜਨਵਰੀ ਮਹੀਨੇ ਦਾ ਕੱਟਿਆ ਮੋਬਾਇਲ ਭੱਤਾ ਜਾਰੀ ਕੀਤਾ ਜਾਵੇ -ਅਮਨਦੀਪ ਸ਼ਰਮਾ।
ਪਿਛਲੇ ਲੰਮੇਂ ਸਮੇਂ ਤੋਂ ਪੰਜਾਬ ਭਰ ਦੇ ਵੱਖ-ਵੱਖ ਬਲਾਕਾਂ ਵਿੱਚ ਬਲਾਕ ਸਿੱਖਿਆ ਅਫਸਰ ਦੀਆਂ ਖਾਲੀ ਪਈਆਂ ਅਸਾਮੀਆਂ ਕਾਰਨ ਅਧਿਆਪਕਾਂ ਦੇ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਮਾਨਸਾ ਜ਼ਿਲ੍ਹੇ ਵਿੱਚ ਸਿਰਫ ਇੱਕ ਬਲਾਕ ਸਿੱਖਿਆ ਅਫਸਰ ਹੀ ਕੀ ਕੰਮ ਕਰ ਰਿਹਾ ਹੈ ਅਤੇ ਚਾਰ ਬਲਾਕ ਸਿੱਖਿਆ ਅਫਸਰ ਦੀਆਂ ਅਸਾਮੀਆਂ ਖਾਲੀ ਪਈਆਂ ਹਨ। ਵੱਡੇ ਜ਼ਿਲਿਆ, ਹੁਸ਼ਿਆਰਪੁਰ, ਲੁਧਿਆਣਾ ,ਗੁਰਦਾਸਪੁਰ ,ਅੰਮ੍ਰਿਤਸਰ ,ਜਲੰਧਰ ਵਿੱਚ ਅੱਧ ਤੋਂ ਵੱਧ ਅਸਾਮੀਆਂ ਖਾਲੀ ਪਈਆਂ ਹਨ।
ਮੁੱਖ ਅਧਿਆਪਕ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਅਮਨਦੀਪ ਸ਼ਰਮਾ, ਸੂਬਾ ਪ੍ਰੈੱਸ ਸਕੱਤਰ ਜਸਵੀਰ ਸਿੰਘ ਹੁਸ਼ਿਆਰਪੁਰੀ ਨੇ ਮੰਗ ਕੀਤੀ ਹੈ ਕਿ ਬਲਾਕ ਸਿੱਖਿਆ ਅਫ਼ਸਰਾਂ ਦੀਆਂ ਤਰੱਕੀਆਂ ਤੁਰੰਤ ਕੀਤੀਆ ਜਾਣ ਤਾਂ ਜੋ ਅਧਿਆਪਕ ਕੰਮ ਅਤੇ ਬਲਾਕਾ ਦਾ ਪ੍ਰਬੰਧ ਵਧੀਆ ਤਰੀਕੇ ਨਾਲ ਚਲਾਇਆ ਜਾ ਸਕੇ।
ਉਨ੍ਹਾਂ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਤਨਖ਼ਾਹਾਂ ਅਤੇ ਮੈਡੀਕਲ ਬਜਟ ਤੁਰੰਤ ਜਾਰੀ ਕੀਤਾ ਜਾਵੇ। ਉਹਨਾਂ ਕਿਹਾ ਕਿ ਜਨਵਰੀ ਮਹੀਨੇ ਦਾ ਕੱਟਿਆ ਗਿਆ ਮੋਬਾਇਲ ਭੱਤਾ ਵੀ ਤੁਰੰਤ ਜਾਰੀ ਕੀਤਾ ਜਾਵੇ।