PSEB 12TH ADMIT CARD :ਸਿੱਖਿਆ ਬੋਰਡ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਐਡਮਿਟ ਕਾਰਡ ਅਪਲੋਡ ਕੀਤੇ ਹਨ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਐਡਮਿਟ ਕਾਰਡ ਅਪਲੋਡ ਕੀਤੇ ਹਨ


ਲੁਧਿਆਣਾ , 10 ਫਰਵਰੀ : ਪੰਜਾਬ ਸਕੂਲ ਸਿੱਖਿਆ ਬੋਰਡ ( PSEB) ਵੱਲੋਂ  20 ਫਰਵਰੀ ਤੋਂ ਸ਼ੁਰੂ ਹੋ ਰਹੀਆਂ ਫਾਈਨਲ ਪ੍ਰੀਖਿਆਵਾਂ ਦੇ 10+2 (ਬਾਰ੍ਹਵੀਂ) ਦੇ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਪ੍ਰੀਖਿਆ ਕੇਂਦਰਾਂ ਵਿੱਚ ਦਾਖ਼ਲੇ ਲਈ ਉਨ੍ਹਾਂ ਦੇ ਐਡਮਿਟ ਕਾਰਡ ਵੀ ਬੋਰਡ ਦੀ ਸਾਈਟ ’ਤੇ ਅਪਲੋਡ ਕਰ ਦਿੱਤੇ ਗਏ ਹਨ।


 ਰੈਗੂਲਰ ਅਤੇ ਓਪਨ ਸਕੂਲ ਦੇ ਵਿਦਿਆਰਥੀ ਸਕੂਲਾਂ ਦੀ ਲੌਗਇਨ ਆਈਡੀ ਤੋਂ ਆਪਣੇ ਰੋਲ ਨੰਬਰ ਪ੍ਰਾਪਤ ਕਰ ਸਕਣਗੇ ਅਤੇ ਵਿਦਿਆਰਥੀ ਆਪਣੇ ਸਕੂਲਾਂ ਨਾਲ ਸੰਪਰਕ ਕਰਕੇ ਰੋਲ ਨੰਬਰ ਪ੍ਰਾਪਤ ਕਰ ਸਕਦੇ ਹਨ। 


ਪ੍ਰੀਖਿਆ ਕੰਟਰੋਲਰ ਜਨਕ ਰਾਜ ਮਹਿਰੋਕ ਨੇ ਦੱਸਿਆ ਕਿ ਜੇਕਰ ਕਿਸੇ ਵਿਦਿਆਰਥੀ ਨੂੰ ਕਿਸੇ ਵੀ ਕਾਰਨ ਬੋਰਡ ਦੀ ਵੈੱਬਸਾਈਟ ਤੋਂ ਰੋਲ ਨੰਬਰ ਡਾਊਨਲੋਡ ਕਰਨ ਵਿੱਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ 17 ਫਰਵਰੀ ਤੱਕ ਬੋਰਡ ਦੇ ਮੁੱਖ ਦਫ਼ਤਰ ਮੁਹਾਲੀ ਵਿਖੇ ਪ੍ਰੀਖਿਆ ਸ਼ਾਖਾ ਨਾਲ ਸੰਪਰਕ ਕਰ ਸਕਦੇ ਹਨ। ਬੋਰਡ ਵੱਲੋਂ ਕੋਈ ਰੋਲ ਨੰਬਰ ਡਾਕ ਰਾਹੀਂ ਨਹੀਂ ਭੇਜਿਆ ਜਾਵੇਗਾ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends