PSEB BOARD EXAM INSTRUCTIONS : ਪ੍ਰੀਖਿਆ ਅਮਲੇ ਲਈ ਹਦਾਇਤਾਂ ਜਾਰੀ,

 ਦਸਵੀਂ/ਬਾਰ੍ਹਵੀਂ ਸ਼੍ਰੇਣੀ ਪਰੀਖਿਆ ਫਰਵਰੀ/ਮਾਰਚ 2023 ਦੀਆਂ ਸਲਾਨਾ ਪਰੀਖਿਆਵਾਂ (ਸਮੇਤ ਓਪਨ ਸਕੂਲ) ਦੇ ਸੰਚਾਲਨ ਸਬੰਧੀ ਹਦਾਇਤਾਂ 



ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਸ਼੍ਰੇਣੀ ਪਰੀਖਿਆ ਮਿਤੀ 20-02-2023 ਤੋਂ 20-04-2023 ਤੱਕ ਦੁਪਹਿਰ 02:00 ਵਜੇ ਤੋਂ ਅਤੇ ਦਸਵੀਂ ਸ਼੍ਰੇਣੀ ਮਿਤੀ: 24-03-2023 ਤੋਂ 20-04-2023 ਤੱਕ ਸਵੇਰੇ 10 ਵਜੇ ਤੋਂ ਬੋਰਡ ਵੱਲੋਂ ਸਥਾਪਿਤ ਕੀਤੇ ਪਰੀਖਿਆ ਕੇਂਦਰਾਂ ਵਿਖੇ ਕਰਵਾਈ ਜਾ ਰਹੀ ਹੈ। ਬਾਰ੍ਹਵੀਂ ਦੀ ਪਰੀਖਿਆ ਨਾਲ ਸਬੰਧਿਤ ਪ੍ਰਸ਼ਨ-ਪੱਤਰ ਅਤੇ ਕੇਂਦਰ ਸੁਪਰਡੰਟ ਦਾ ਪੈਕਟ ਮਿਤੀ 14-02-2023 ਨੂੰ ਅਤੇ ਦਸਵੀਂ ਸ਼੍ਰੇਣੀ ਦੇ ਪ੍ਰਸ਼ਨ-ਪੱਤਰ ਅਤੇ ਕੇਂਦਰ ਸੁਪਰਡੰਟ ਪੈਕਟ 19-03-2023 ਨੂੰ ਮੁੱਖ ਦਫਤਰ ਤੋਂ ਭੇਜੇ ਜਾਣਗੇ, ਜੋ ਜਿਲਾ ਮੈਨੇਜਰ ਖੇਤਰੀ ਦਫਤਰ/ਬੋਰਡ ਦੇ ਕਰਮਚਾਰੀਆਂ ਰਾਹੀਂ ਆਪ ਨੂੰ ਬਾਰ੍ਹਵੀਂ ਸ਼੍ਰੇਣੀ ਦੇ ਪ੍ਰਸ਼ਨ ਪੱਤਰ ਮਿਤੀ: 15-02-2023 ਤੋਂ 16-02-2023 ਤੱਕ ਅਤੇ ਦਸਵੀਂ ਸ਼੍ਰੇਣੀ 20-03-2023 ਤੋਂ 22-03-2023 ਤੱਕ ਸੌਂਪਣ ਉਪਰੰਤ ਬੈਂਕਾਂ ਦੀ ਸੇਵਾ ਕਸਟੱਡੀ ਵਿੱਚ ਰੱਖੇ ਜਾਣੇ ਹਨ। ਪਰੀਖਿਆਵਾਂ ਨੂੰ


ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਲਈ ਹੇਠ ਲਿਖੀਆਂ ਹਦਾਇਤਾਂ ਦਾ ਧਿਆਨ ਰੱਖਿਆ ਜਾਵੇ:- ਪਰੀਖਿਆ ਸੁਚੱਜੇ ਢੰਗ ਨਾਲ ਕਰਵਾਉਂਣ ਲਈ ਹੇਠ ਲਿਖੇ ਅਨੁਸਾਰ ਪੁਖਤਾ ਪ੍ਰਬੰਧ ਕਰਵਾਏ ਜਾਣ:-


ਰੋਲ ਨੰ: ਸਲਿਪ ਤੋਂ ਬਿਨ੍ਹਾਂ ਕਿਸੇ ਪਰੀਖਿਆਰਥੀ ਨੂੰ ਪਰੀਖਿਆ ਕੇਂਦਰ ਵਿੱਚ ਦਾਖਲ ਨਾ ਹੋਣ ਦਿੱਤਾ ਜਾਵੇ।


ਪੰਜਾਬ ਸਰਕਾਰ ਵੱਲੋਂ COVID-19 ਸਬੰਧੀ ਸਮੇਂ ਸਮੇਂ ਤੇ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।


ਅਜਿਹੇ ਪ੍ਰਬੰਧ ਕੀਤੇ ਜਾਣ ਕਿ ਪਾਣੀ ਪੀਣ /ਹੱਥ ਧੋਣ ਜਾਂ ਬਾਥ ਰੂਮਾਂ ਵਿੱਚ ਇੱਕ ਤੋਂ ਵੱਧ ਪਰੀਖਿਆਰਥੀ ਨਾ ਜਾਵੇ।


ਪਰੀਖਿਆਰਥੀਆਂ ਨੂੰ ਆਪਣੀ ਕੋਈ ਵੀ ਚੀਜ/ ਵਸਤੂ ਇੱਕ ਦੂਸਰੇ ਨਾਲ ਸ਼ੇਅਰ ਨਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ।

 ਪਰੀਖਿਆਰਥੀਆਂ ਲਈ ਪਰੀਖਿਆ ਕੇਂਦਰ ਵਿੱਚ ਇੱਕ ਘੰਟਾ ਪਹਿਲਾਂ ਪਹੁੰਚਣਾ ਲਾਜਮੀ ਕੀਤਾ ਗਿਆ ਹੈ। ਸਕੂਲ ਲਾਗਇੰਨ ਤੇ ਪਰੀਖਿਆਰਥੀਆਂ ਸਬੰਧੀ ਡਾਟਾ ਉਪਲੱਭਧ ਕਰਵਾਇਆ ਗਿਆ ਹੈ। ਕੇਂਦਰ ਕੰਟਰੋਲਰ ਤੋਂ ਡਾਟਾ, ਪੱਤਰ, ਹਸਤਾਖਰ ਚਾਰਟ, ਹਦਾਇਤਾਂ ਆਦਿ ਪ੍ਰਾਪਤ ਕੀਤੀਆਂ ਜਾਣ।



ਪ੍ਰਸ਼ਨ ਪੱਤਰਾਂ ਦੀ ਘਾਟ ਸਬੰਧੀ ਡੇਟਸ਼ੀਟ ਵਿੱਚ ਦਰਜ ਨੰਬਰਾਂ ਤੇ ਸੰਪਰਕ ਕੀਤਾ ਜਾਵੇ।


ਪਰੀਖਿਆ ਤੋਂ ਇੱਕ ਦਿਨ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰਵਾਏ ਜਾਣ। ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਹਰ ਰੋਜ ਪਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਸ਼ਨ-ਪੱਤਰ ਕਲਾਸ ਵਾਈਜ਼ ਬਹੁਤ ਹੀ ਧਿਆਨ ਪੂਰਵਕ ਡੇਟ-ਸ਼ੀਟ ਤੋਂ ਦਰਜ ਵਿਸ਼ੇ/ ਕੋਡ ਨੰਬਰ ਅਤੇ ਮਿਤੀ ਅਨੁਸਾਰ ਪਰੀਖਿਆ ਸ਼ੁਰੂ ਹੋਣ ਤੋਂ ਅੱਧਾ ਘੰਟਾ ਪਹਿਲਾਂ ਕੇਂਦਰ ਕੰਟਰੋਲਰ ਤੋਂ ਹਸਤਾਖਰਾਂ ਸਮੇਤ ਰਸੀਵਿੰਗ ਦੇਣ ਉਪਰੰਤ ਪ੍ਰਾਪਤ ਕੀਤੇ ਜਾਣ।



ਪ੍ਰਸ਼ਨ ਪੱਤਰਾਂ ਦੇ ਸੀਲ ਬੰਦ ਪੈਕਟ ਖੋਲਣ ਸਮੇਂ ਪ੍ਰਸ਼ਨ ਪੱਤਰ ਪੈਕਟ ਉੱਪਰ ਸਮਾਂ ਦਰਜ ਕਰਦੇ ਹੋਏ ਆਪਣੇ ਹਸਤਾਖਰਾਂ ਦੇ ਨਾਲ ਡਿਪਟੀ ਸੁਪਰਡੰਟ ਅਤੇ ਦੋ ਨਿਗਰਾਂਨਾ ਦੇ ਹਸਤਾਖਰ ਕਰਵਾਉਣਾ ਯਕੀਨੀ ਬਣਾਇਆ ਜਾਵੇ।


ਪਰੀਖਿਆ ਦੌਰਾਨ ਉਸ ਦਿਨ ਦੇ ਵਿਸ਼ੇ ਨਾਲ ਸਬੰਧਿਤ ਅਧਿਆਪਕ ਦੀ ਡਿਊਟੀ ਪਰੀਖਿਆ ਕੇਂਦਰ ਵਿੱਚ ਨਹੀਂ ਹੋਣੀ ਚਾਹੀਦੀ। ਨਿਗਰਾਨ ਅਮਲਾ ਸਬੰਧਤ ਸਕੂਲ ਦਾ ਹੀ ਹੋਵੇਗਾ। ਕੇਂਦਰ ਕੰਟਰੋਲਰ ਕੇਵਲ ਬਾਹਰੀ ਦਖਲ ਅੰਦਾਜੀ ਰੋਕਣ ਤੱਕ ਹੀ ਸੀਮਿਤ ਹੈ, ਇਹਨਾਂ ਨੂੰ ਪ੍ਰੀਖਿਆ ਕੇਂਦਰ ਵਿੱਚ ਦਾਖਲ ਹੋਣ ਦੀ ਆਗਿਆ ਨਹੀਂ ਹੈ। ਪਰੀਖਿਆ ਕੇਂਦਰ ਗਰਾਊਂਡ ਫਲੋਰ ਤੇ ਬਣਾਉਣ ਨੂੰ ਪਹਿਲ ਦਿੱਤੀ ਜਾਵੇ।


ਉੱਤਰ ਪੱਤਰੀ/ OMR Sheert ਦੇ ਕਾਲਮ ਭਰਨ ਲਈ 15 ਮਿੰਟ ਦਾ ਵਾਧੂ ਸਮਾਂ ਦਿੱਤਾ ਜਾਵੇਗਾ।ਪ੍ਰਸ਼ਨ ਪੱਤਰ ਬਾਅਦ ਵਿੱਚ ਵੰਡੇ ਜਾਣ। ਕੇਂਦਰ ਕੰਟਰੋਲਰ ਤੋਂ ਪ੍ਰਸ਼ਨ ਪੱਤਰਾਂ ਦੇ ਪੈਕਟ ਸੀਲਾਂ ਚੈੱਕ ਕਰਕੇ ਪ੍ਰਾਪਤ ਕੀਤੇ ਜਾਣ। ਜੇਕਰ ਕਿਸੇ ਪੈਕਟ ਦੀ ਸੀਲ ਟੁੱਟੀ ਹੋਈ ਹੈ ਤਾਂ ਤੁਰੰਤ ਬੋਰਡ ਦਫ਼ਤਰ ਦੇ ਧਿਆਨ ਵਿੱਚ ਲਿਆਂਦਾ ਜਾਵੇ।


ਨਕਲ ਕੇਸਾਂ ਨਾਲ ਸਬੰਧਤ ਪ੍ਰੀਖਿਆਰਥੀਆਂ ਦੀ ਸੂਚੀ /ਜਾਣਕਾਰੀ ਸਬੰਧਤ ਸੁਪਰਡੰਟ ਵੱਲੋਂ ਸਬੰਧਤ ਜਿਲ੍ਹਾ ਸਿੱਖਿਆ ਅਫਸਰ, ਸੈ. ਸਿ. ਰਾਹੀਂ ਸਹਾਇਕ ਸਕੱਤਰ, ਕੰਡਕਟ ਨੂੰ ਵੱਖਰੇ ਤੌਰ ਤੇ ਭੇਜੀ ਜਾਵੇ। ਅਜਿਹੀ ਸੂਚਨਾ ਦੀ ਇੱਕ ਕਾਪੀ ਸਕੂਲ ਦੀ ਲਾਗਿਨ ਆਈ ਡੀ ਤੋਂ ਬੋਰਡ ਦੇ ਪੋਰਟਲ ਤੇ ਭੇਜੀ ਜਾਵੇ।

 ਕੇਂਦਰ ਨਾਲ ਸਬੰਧਤ ਸਮੁੱਚਾ ਕੰਮ ਸਹਾਇਕ ਸੁਪਰਡੰਟ ਕਰੇਗਾ ਅਤੇ ਸੁਪਰਡੰਟ ਨਾਲ ਹਾਲ ਕਮਰੇ ਵਿੱਚ ਹੀ ਬੈਠੇਗਾ ਅਤੇ ਆਪਣੀ ਸੀਟ ਨਹੀਂ ਛੱਡੇਗਾ।ਨਿਗਰਾਨ ਅਮਲਾ ਅਤੇ ਪ੍ਰੀਖਿਆਰਥੀਆਂ ਦੀ ਹਾਜਰੀ ਦਾ ਰਿਕਾਰਡ ਅਤੇ ਪਰੀਖਿਆ ਦੀ ਸਮਾਪਤੀ ਤੇ ਸਮੁੱਚੇ ਬਿੱਲ ਤਿਆਰ ਕਰੇਗਾ।


ਉੱਤਰ ਪੱਤਰੀਆਂ ਤੇ ਕੰਟਰੋਲਰ ਪ੍ਰੀਖਿਆਵਾਂ ਦੀ ਮੋਹਰ ਤਿੰਨ ਪੰਨਿਆ ਤੇ ਲਗਾਉਣੀ ਯਕੀਨੀ ਬਣਾਈ ਜਾਵੇ


ਪਰੀਖਿਆ ਕੇਂਦਰ ਦੇ ਆਲੇ-ਦੁਆਲੇ ਦਵਾ-144 ਲਗਵਾਉਣ ਲਈ ਲੋਕਲ ਪ੍ਰਸ਼ਾਸਨ ਦੀ ਮਦਦ ਲਈ ਜਾਵੇ। ਡਿਊਟੀ ਤੇ ਤਾਇਨਾਤ ਕਿਸੇ ਵੀ ਪੁਲਿਸ ਕਰਮਚਾਰੀ ਨੂੰ ਪਰੀਖਿਆ ਕੇਂਦਰ ਵਿੱਚ ਦਾਖਲ ਹੋਣ ਦੀ ਆਗਿਆ ਨਹੀਂ ਹੈ। ਪਰੀਖਿਆ ਕੇਂਦਰ ਖੋਲ੍ਹਣ ਵਾਲੇ ਦਿਨ ਡਿਊਟੀ ਤੇ ਤਾਇਨਾਤ ਹਰ ਇੱਕ ਅਧਿਆਪਕ ਤੋਂ ਉਹਨਾਂ ਦੇ ਸ਼ਨਾਖਤੀ ਕਾਰਡ ਦੀ ਫੋਟੋ ਕਾਪੀ/ਸੰਸਥਾ ਮੁੱਖੀ ਵੱਲੋਂ ਜਾਰੀ ਕੀਤੀ ਗਈ ਫਾਰਗੀ ਸਲਿੱਪ ਲੈਕੇ ਪਰੀਖਿਆ ਸਮੇਂ ਦੌਰਾਨ ਆਪਣੇ ਕੋਲ ਰੱਖੀਆਂ ਜਾਣ ਅਤੇ ਪਰੀਖਿਆ ਸਮਾਪਤੀ ਉਪਰੰਤ ਲਾਸਟ ਪੈਕਟ ਵਿੱਚ ਪਾ ਕੇ ਮੁੱਖ ਦਫਤਰ ਨੂੰ ਭੇਜੀਆਂ ਜਾਣ। ਕਿਉਂਕਿ ਆਰ.ਟੀ.ਆਈ ਅਧੀਨ ਇਹਨਾਂ ਦਸਤਾਵੇਜਾਂ ਦੀ ਕਦੇ ਵੀ ਲੋੜ ਪੈ ਸਕਦੀ ਹੈ।

ਪਰੀਖਿਆ ਦੌਰਾਨ ਵਿਦਿਆਰਥੀਆਂ ਨੂੰ ਪਾਣੀ ਪਿਲਾਉਣ ਲਈ ਪਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਹੀ ਹਾਲ/ਕਮਰਿਆਂ ਵਿੱਚ ਪ੍ਰਬੰਧ ਕਰ ਲਿਆ ਜਾਵੇ ਤਾਂ ਜੋ ਵਾਟਰਮੈਨ ਦੇ ਵਾਰ-ਵਾਰ ਪਰੀਖਿਆ ਕੇਂਦਰ ਤੋਂ ਅੰਦਰ/ਬਾਹਰ ਜਾਣ ਤੇ ਕੰਟਰੋਲ ਕੀਤਾ ਜਾ ਸਕੇ। ਪਰੀਖਿਆ ਕੇਂਦਰ ਦੇ ਮੈਨਗੇਟ ਉੱਤੇ ਹਰ ਸਮੇਂ ਦਰਜਾ ਚਾਰ ਕਰਮਚਾਰੀ ਤਾਇਨਾਤ ਕੀਤਾ ਜਾਵੇ। ਕਿਸੇ ਵੀ ਹਾਲਤ ਵਿੱਚ ਗੇਟ ਨੂੰ ਤਾਲਾ ਨਾ ਲਗਾਇਆ ਜਾਵੇ ਤਾਂ ਜੋ ਉੱਡਣ-ਦਸਤਾ ਮੁੱਖੀਆਂ ਨੂੰ ਪ੍ਰੀਖਿਆ ਕੇਂਦਰ ਤੱਕ ਪਹੁੰਚਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਜੇਕਰ ਕਿਸੇ ਪਰੀਖਿਆ ਕੇਂਦਰ ਵਿੱਚ ਨਕਲ ਦਾ ਰੁਝਾਨ ਪਾਇਆ ਜਾਂਦਾ ਹੈ, ਇਸ ਦੀ ਪੁਸ਼ਟੀ ਉਡਣ ਦਸਤਾ ਮੁੱਖੀ ਵੱਲੋਂ ਕੀਤੀ ਜਾਂਦੀ ਹੈ ਤਾਂ ਸਬੰਧਤ ਦੋਸ਼ੀ ਅਮਲੇ ਵਿਰੁੱਧ ਬਣਦੀ ਅਨੁਸ਼ਾਸਨੀ ਕਾਰਵਾਈ ਕਰਨ ਲਈ ਸਿੱਖਿਆ ਵਿਭਾਗ, ਪੰਜਾਬ ਸਰਕਾਰ ਨੂੰ ਲਿਖ ਦਿੱਤਾ ਜਾਵੇਗਾ।

ਸੁਪਰਡੰਟ ਨੂੰ ਮਿਹਨਤਾਨੇ ਦੀ ਅਦਾਇਗੀ ਕੀਤੀ ਜਾਵੇਗੀ। ਬਿੱਲ ਹਰ ਪੱਖੋਂ ਮੁਕੰਮਲ ਕਰਕੇ ਬੈਂਕ ਦੇ ਵੇਰਵੇ ਸਮੇਤ ਰੱਖਿਆ ਸਮਾਪਤ ਹੁਣ ਤੋਂ 15 ਦਿਨਾਂ ਦੇ ਅੰਦਰ ਅੰਦਰ ਮੈਨੇਜਰ ਖੇਤਰੀ ਦਫਤਰ ਰਾਹੀਂ ਭੇਜੇ ਜਾਣ। ਬਿੱਲ ਨਿਰਧਾਰਿਤ ਮਿਤੀ ਤੱਕ ਨਾ ਪ੍ਰਾਪਤ ਹੋਣ ਦੀ ਸੂਰਤ ਵਿੱਚ ਕੋਈ ਅਦਾਇਗੀ ਨਹੀਂ ਕੀਤੀ ਜਾਵੇਗੀ। ਨਿਗਰਾਨ ਅਮਲਾ ਸਬੰਧਤ ਸਕੂਲ ਦਾ ਹੀ ਹੋਵੇਗਾ । ਡਿਪਟੀ ਸੁਪਰਡੰਟ ਅਤੇ ਨਿਗਰਾਨ ਅਮਲੇ ਨੂੰ ਕੋਈ ਅਦਾਇਗੀ ਨਹੀਂ ਕੀਤੀ ਜਾਵੇਗੀ। ਪ੍ਰੀਖਿਆ ਦੌਰਾਨ ਕਿਸੇ ਵੀ ਪਰੀਖਿਆਰਥੀ ਦੇ ਬੂਟ ਅਤੇ ਜੁਰਾਬਾਂ ਨਾ ਖੁੱਲ੍ਹਵਾਏ ਜਾਣ ਅਤੇ ਕਿਸੇ ਦੀ ਧਾਰਮਿਕ ਭਾਵਨਾ ਨੂੰ ਠੇਸ ਨਾ ਪਹੁੰਚਾਈ ਜਾਵੇ (ਧਾਰਮਿਕ ਚਿਨ੍ਹ ਨਾ ਉਤਰਵਾਏ ਜਾਣ)। ਲੋੜ ਪੈਣ ਤੇ ਲੜਕੀਆਂ ਦੀ ਤਲਾਸ਼ੀ ਇਸਤਰੀ ਨਿਗਰਾਨ ਤੋਂ ਹੀ ਕਰਵਾਈ ਜਾਵੇ। 


ਪਰੀਖਿਆ ਕੇਂਦਰ ਵਿੱਚ ਸਮੂਹ ਨਿਗਰਾਨ ਅਮਲਾ ਅਤੇ ਪਰੀਖਿਆਰਥੀ ਮੋਬਾਇਲ ਫੋਨ/ ਜਾਂ ਕਿਸੇ ਵੀ ਕਿਸਮ ਦੀ ਇਲੈਕਟ੍ਰੋਨਿਕਸ ਡਿਵਾਈਸ ਨਹੀਂ ਲੈ ਕੇ ਜਾ ਸਕਦਾ। ਕੇਵਲ ਕੇਂਦਰ ਸੁਪਰਡੰਟ, ਅਬਜ਼ਰਵਰ, ਫਲਾਇੰਗ ਸਕੁਐਡ ਨੂੰ ਪਰੀਖਿਆ ਕੇਂਦਰ ਅੰਦਰ ਮੋਬਾਇਲ ਫੋਨ ਲਿਜਾਣ ਦੀ ਆਗਿਆ ਹੋਵੇਗੀ।(ਵਿਦਿਆਰਥੀਆਂ ਦੇ ਰੋਲ ਨੂੰ ਸਕੈਨਰ ਐਪ ਰਾਹੀਂ ਵੈਰੀਫਾਈ ਕਰਨ ਲਈ) ਹੋਰ ਕੋਈ ਵੀ ਪਰੀਖਿਆ ਨਾਲ ਸਬੰਧਤ ਅਮਲਾ/ ਸਟਾਟ ਦੇ ਮੋਬਾਇਲ ਫੋਨ ਰੱਖਣ ਲਈ ਕੇਂਦਰ ਕੰਟਰੋਲਰ ਵੱਲੋਂ ਅਲੱਗ ਤੋਂ ਇੰਤਜਾਮ ਕੀਤਾ ਜਾਵੇਗਾ।


a) ਜੇਕਰ ਕੋਈ ਅਧਿਆਪਕ ਪਰੀਖਿਆ ਕੇਂਦਰ ਵਿੱਚ ਮੋਬਾਇਲ/ਇਲੈਕਟ੍ਰੋਨਿਕ ਡਿਵਾਈਸ ਲੈ ਕੇ ਜਾਂਦਾ ਹੈ ਤਾਂ ਉਸ ਵਿਰੁੱਧ ਵਿਭਾਗੀ ਕਾਰਵਾਈ ਲਈ ਸਬੰਧਤ ਅਥਾਰਟੀ ਨੂੰ ਲਿਖਿਆ ਜਾਵੇਗਾ। b) ਜੇਕਰ ਕੋਈ ਪਰੀਖਿਆਰਥੀ ਪਰੀਖਿਆ ਕੇਂਦਰ ਵਿੱਚ ਮੋਬਾਇਲ / ਇਲੈਕਟ੍ਰੋਨਿਕ ਡਿਵਾਈਸ ਲੈ ਕੇ ਜਾਂਦਾ ਹੈ ਤਾਂ ਉਸ ਵਿਰੁੱਧ ਅੲ – ਉਚਿਤ ਸਾਧਨਾਂ ਦੀ ਵਰਤੋਂ ਕਰਨ ਤਹਿਤ ਕੇਸ ਦਰਜ ਕੀਤਾ ਜਾਵੇਗਾ।

 ਕੇਂਦਰ ਸੁਪਰਡੈਂਟ ਦੀ ਇੱਕ ਜਾਂ ਦੋ ਦਿਨ ਦੀ ਗੈਰ ਹਾਜਰੀ ਦੇ ਸਮੇ ਤੇ ਡਿਪਟੀ ਸੁਪਰਡੰਟ ਜੋ ਕਿ ਆਪਣੀ ਡਿਊਟੀ ਦੇ ਨਾਲ-ਨਾਲ ਕੇਂਦਰ ਸੁਪਰਡੰਟ ਦੀ ਡਿਊਟੀ ਵੀ ਨਿਭਾਏਗਾ। ਜੇਕਰ ਕੇਂਦਰ ਸੁਪਰਡੈਂਟ 2 ਦਿਨਾਂ ਤੋਂ ਵੱਧ ਛੁੱਟੀ ਲੈਦੇ ਹਨ ਫਿਰ ਨਿਯਮਾਂ ਅਨੁਸਾਰ ਬਦਲਵਾ ਪ੍ਰਬੰਧ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੀਤਾ ਜਾਵੇਗਾ ।

ਜੇਕਰ ਕਿਸੇ ਨਿਗਰਾਨ ਅਮਲੇ ਵੱਲੋਂ ਤੁਹਾਡੇ ਧਿਆਨ ਵਿੱਚ ਲਿਆਂਦਾ ਜਾਂਦਾ ਹੈ ਕਿ ਉਸ ਦਾ ਪੜ੍ਹਾਇਆ/ ਨਜ਼ਦੀਕੀ ਰਿਸ਼ਤੇਦਾਰ ਡਿਊਟੀ ਵਾਲੇ ਕੇਂਦਰ ਵਿੱਚ ਪਰੀਖਿਆ ਦੇ ਰਿਹਾ ਹੈ ਤਾਂ ਉਸ ਨੂੰ ਤੁਰੰਤ ਜ਼ਿਲ੍ਹਾ ਸਿੱਖਿਆ ਅਫਸਰ (ਸੈਸਿ) ਨਾਲ ਸੰਪਰਕ ਕਰਨ ਲਈ ਕਿਹਾ ਜਾਵੇ।

 ਉੱਤਰ-ਪੱਤਰੀਆਂ ਦੇ ਪੈਕਟ ਉੱਪਰ ਜਾਣਕਾਰੀ-ਦਸਵੀਂ ਲਈ ਨੀਲੇ ਰੰਗ ਦੇ ਮਾਰਕਰ ਨਾਲ ਅਤੇ ਬਾਰ੍ਹਵੀਂ ਲਈ ਲਾਲ ਰੰਗ ਦੇ ਮਾਰਕਰ ਨਾਲ ਲਿਖਿਆ ਜਾਵੇ। ਲਾਸਟ ਪੈਕਟਾਂ ਤੇ ਹਰੇ ਰੰਗ ਦੇ ਮਾਰਕਰ ਨਾਲ ਲਿਖਿਆ ਜਾਵੇ। ਵਿਲੱਖਣ ਸਮਰੱਥਾ ਰੱਖਣ ਵਾਲੇ ਪਰੀਖਿਆਰਥੀਆਂ ਲਈ ਚੱਲਣ ਵਾਲੇ ਪਰੀਖਿਆ ਕੇਂਦਰ ਦੀਆਂ ਹੱਲ ਹੋਈਆਂ ਉੱਤਰ ਪੱਤਰੀਆਂ ਰੋਜਾਨਾ ਕੋਲੋਕਸ਼ਨ ਸੈਂਟਰ/ ਜ਼ਿਲ੍ਹਾ ਮੈਨੇਜਰ ਪਾਸ ਜਮ੍ਹਾਂ ਕਰਵਾਈਆਂ ਜਾਣ। 


ਰੋਜਾਨਾ ਪਰੀਖਿਆ ਦੀ ਸਮਾਪਤੀ ਉਪਰੰਤ ਉੱਤਰ-ਪੱਤਰੀਆਂ (ਬਿਨਾਂ ਫੋਲਡ ਕੀਤੇ) ਦੇ ਸੀਲਬੰਦ ਪੈਕਟ ਕਲੈਕਸ਼ਨ ਸੈਂਟਰ ਤੇ ਜਮ੍ਹਾਂ ਕਰਵਾਉਣਾ ਆਪ ਦੀ ਜਿੰਮੇਵਾਰੀ ਹੋਵੇਗੀ। ਹੱਲ ਹੋਈਆਂ ਉੱਤਰ ਪੱਤਰੀਆਂ ਦੇ ਸੀਲ ਬੰਦ ਪੈਕਟ ਵਿੱਚ ਮੀਮੋ ਦੀਆਂ ਦੋ ਕਾਪੀਆਂ/ਪਰਤਾਂ ਪਾਈਆਂ ਜਾਣ। ਕਿਸੇ ਵੀ ਹਾਲਤ ਵਿੱਚ ਇਹ ਡਿਊਟੀ ਦਰਜਾ ਚਾਰ ਕਰਮਚਾਰੀ ਨੂੰ ਨਾ ਦਿੱਤੀ ਜਾਵੇ। ਜੇਕਰ ਡਿਪਟੀ ਸੁਪਰਡੰਟ ਦੀ ਡਿਊਟੀ ਲਗਾਈ ਜਾਂਦੀ ਹੈ ਤਾਂ ਉਸ ਨੂੰ ਅਧਿਕਾਰ ਪੱਤਰ ਦੇ ਕੇ ਭੇਜਿਆ ਜਾਵੇ। 


ਵਿਲੱਖਣ ਸਮਰੱਥਾ Hearing Impaired(H), intellectual Disability (ID), Visually Impared(VI), Autism Spectrum Disorder (ASD), Cerebral Palsy. Chronic Neurological conditions, Specific Leaming Disability, Multiple Disabilities including Deaf blindiness, Parkinson's Disease and Mcntal liness ਪਰੀਖਿਆਰਥੀਆਂ ਨੂੰ ਵੱਖਰਾ ਪ੍ਰਸ਼ਨ-ਪੱਤਰ (DA ਕੋਡ) ਦਿੱਤਾ ਜਾਵੇਗਾ।


 ਵਿਲੱਖਣ ਸਮਰੱਥਾ ਵਾਲੇ ਸਾਰੇ ਪਰੀਖਿਆਰਥੀਆਂ ਨੂੰ ਪੇਪਰ ਹੱਲ ਕਰਨ ਲਈ ਹਰੇਕ ਇੱਕ ਘੰਟੇ ਪਿੱਛੇ 20 ਮਿੰਟ ਦਾ ਵਾਧੂ ਸਮਾਂ ਦਿੱਤਾ ਜਾਣਾ ਹੈ ਅਤੇ ਲੋੜ ਅਨੁਸਾਰ ਅਜਿਹੇ ਪਰੀਖਿਆਰਥੀਆਂ ਨੂੰ ਲਿਖਾਗੇ (scribe) ਦੀ ਪ੍ਰਵਾਨਗੀ ਆਪ ਵੱਲੋਂ ਦਿੱਤੀ ਕੇਂਦਰ ਤੇ ਭੇਜੇ ਜਾਣ।


PSEB BOARD EXAM FEB- MARCH 2023: ਅਠਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਹਦਾਇਤਾਂ INSTRUCTIONS FOR SUPERINTENDENT AND OTHER STAFF  8TH CLASS BOARD EXAM 

ਜੇਕਰ ਕੋਈ ਅਜਿਹਾ ਪਰੀਖਿਆਰਥੀ ਆਪ ਦੇ ਪਰੀਖਿਆ ਕੇਂਦਰ ਵਿਖੇ ਪਰੀਖਿਆ ਦੇ ਰਿਹਾ ਹੈ ਤਾਂ ਉਸਦੇ ਸਕੂਲ ਟੀਚਰ ਦੀ ਡਿਊਟੀ ਪ੍ਰੀਖਿਆ ਕੇਂਦਰ ਵਿੱਚ ਲਗਾਈ ਜਾਵੇ। ਅਜਿਹੇ ਪਰੀਖਿਆਰਥੀਆਂ ਦੀਆਂ ਉੱਤਰ-ਪੱਤਰੀਆਂ ਦੇ ਪੈਕਟ ਵੱਖਰੇ ਤੌਰ ਤੇ ਸੀਲਬੰਦ ਕਰਕੇ ਇੱਕਤਰ ਪ੍ਰੀਖਿਆ ਕੇਂਦਰਾਂ ਲਈ ਸਿੰਗਲ ਬੈਂਚ/ਸਿੰਗਲ ਪ੍ਰੀਖਿਆਰਥੀ ਦੀ ਸ਼ਰਤ ਰੱਖੀ ਗਈ ਸੀ। ਉਸੇ ਅਧਾਰ ਤੇ ਸਿੰਗਲ ਬੈਂਚ ਤੇ ਸਿੰਗਲ ਪ੍ਰੀਖਿਆਰਥੀ ਬਿਠਾਇਆ ਜਾਵੇ। ਲੋੜੀਂਦੇ ਡੈਸਕ। ਬੈਂਚਾਂ ਲਈ ਕੇਂਦਰ ਕੰਟਰੋਲਰ ਨਾਲ ਸੰਪਰਕ ਕੀਤਾ ਜਾਵੇ। ਕੋਈ ਵੀ ਪਰੀਖਿਆਰਥੀ ਫਰਸ਼ ਤੇ ਬੈਠਕੇ ਪਰੀਖਿਆ ਨਹੀਂ ਦੇਵੇਗਾ।

ਜੇਕਰ ਆਪ ਦੇ ਪ੍ਰੀਖਿਆ ਕੇਂਦਰ ਵਿਖੇ ਕੋਈ ਵਿਲੱਖਣ ਸਮੱਰਥਾ ਵਾਲਾ ਪਰੀਖਿਆਰਥੀ ਪੇਪਰ ਦੇ ਰਿਹਾ ਹੈ ਤਾਂ ਉਸ ਦੀ ਪਰੀਖਿਆ ਗਰਾਉਂਡ ਫਲੋਰ ਤੇ ਹੀ ਲਈ ਜਾਵੇ ਅਤੇ ਉਸ ਲਈ ਵਾਧੂ ਨਿਗਰਾਨ ਉਪਲੱਬਧ ਕਰਵਾਇਆ ਜਾਵੇ। ਕੇਂਦਰ ਕੰਟਰੋਲਰ, ਕੇਂਦਰ ਸੁਪਰਡੰਟ ਲਈ ਹਦਾਇਤਾਂ ਅਤੇ ਪਰੀਖਿਆ ਨਾਲ ਸਬੰਧਤ ਪ੍ਰੋਫਾਰਮੇ ਸਕੂਲ Login ID ਤੇ ਅਪ-ਲੋਡ ਕਰਵਾਏ ਗਏ ਹਨ।ਇਨ੍ਹਾਂ ਨੂੰ ਕੇਂਦਰ ਕੰਟਰੋਲਰ ਪਾਸੋਂ ਪ੍ਰਾਪਤ ਕਰ ਲਿਆ ਜਾਵੇ। ਇਹਨਾਂ ਪਰੀਖਿਆਵਾਂ ਵਿੱਚ ਸਕੂਲ Center Login ਰਾਹੀਂ ਹਰ ਰੋਜ ਪਰੀਖਿਆ ਡਿਊਟੀ ਤੇ ਹਾਜਰ ਸਮੂਹ ਸਟਾਫ ਦੀ ਹਾਜਰੀ Online Portal ਰਾਹੀਂ ਭੇਜਣੀ ਯਕੀਨੀ ਬਣਾਇਆ ਜਾਵੇ। ਇਹ ਹਾਜਰੀ ਸਵੇਰੇ ਅਤੇ ਸ਼ਾਮ ਦੀ ਪਰੀਖਿਆ ਦੀ ਵੱਖ-ਵੱਖ ਹੋਵੇਗੀ। ਇਸ ਸਬੰਧੀ Portal ਦਾ ਲਿੰਕ ਪਰੀਖਿਆਵਾਂ ਸ਼ੁਰੂ ਹੋਣ ਤੋਂ ਪਹਿਲਾਂ School Login ਵਿੱਚ Live ਕਰ ਦਿੱਤਾ ਜਾਵੇਗਾ। ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਨਾਲ ਸਬੰਧਤ ਹਸਤਾਖਰ ਚਾਰਟ ਲਾਸਟ ਪੈਕਟ ਨਾਲ ਵੱਖਰਾ-ਵੱਖਰਾ ਲਿਫਾਫਾ ਤਿਆਰ ਕਰਕੇ ਕੁਲੈਕਸ਼ਨ ਸੈਂਟਰ ਤੇ ਜਮ੍ਹਾਂ ਕਰਵਾਇਆ ਜਾਵੇ।

ਪ੍ਰਸ਼ਨ ਪੱਤਰਾਂ ਦੀ ਘਾਟ ਸਬੰਧੀ ਦਫਤਰ ਦੇ ਸੰਪਰਕ ਨੰ: 0172-5227333, 0172-5222334 ਤੇ ਸੰਪਰਕ ਕੀਤਾ ਜਾਵੇ। ਨਵੀਆਂ ਹਦਾਇਤਾਂ ਅਤੇ ਪਰੀਖਿਆਵਾਂ ਸਬੰਧੀ ਹਰ ਰੋਜ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ www.pseb.ac.in ਚੈੱਕ ਕੀਤੀ ਜਾਵੇ।‌‌

DOWNLOAD OFFICIAL INSTRUCTIONS ISSUED BY PSEB 

 


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends