PUNJAB BUDGET SESSION 2023: ਸੁਪਰੀਮ ਕੋਰਟ'ਚ ਹੋਈ ਸੁਣਵਾਈ, ਬਜਟ ਸੈਸ਼ਨ ਨੂੰ ਮਿਲੀ ਮੰਜੂਰੀ
ਚੰਡੀਗੜ੍ਹ, 28 ਫਰਵਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਿਚਾਲੇ ਚੱਲ ਰਹੀ ਜੰਗ ਦੀ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਰਾਜਪਾਲ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿੱਚ ਬਜਟ ਸੈਸ਼ਨ ਬੁਲਾਉਣ ਤੋਂ ਇਨਕਾਰ ਨਹੀਂ ਕੀਤਾ ਹੈ।
ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੇ ਕਿਹਾ ਕਿ ਸੰਵਿਧਾਨਕ ਅਫ਼ਸਰਾਂ ਵਿਚਕਾਰ ਸਾਡੇ ਸੰਚਾਰ ਵਿੱਚ ਸੰਵਿਧਾਨਕ ਸੰਵਾਦ ਹੋਣਾ ਚਾਹੀਦਾ ਹੈ.. ਅਜਿਹੇ ਬਿਆਨ ਨਹੀਂ ਹੋ ਸਕਦੇ ਕਿ ਤੁਸੀਂ ਕੌਣ ਹੋ ਜਾਂ ਕੇਂਦਰ ਤੁਹਾਨੂੰ ਕਿਵੇਂ ਚੁਣਦਾ ਹੈ? ਮੁੱਖ ਮੰਤਰੀ ਦਾ ਟਵੀਟ ਭਾਵੇਂ ਕਿੰਨਾ ਵੀ ਅਣਉਚਿਤ ਕਿਉਂ ਨਾ ਹੋਵੇ, ਵਿਧਾਨ ਸਭਾ ਸੈਸ਼ਨ ਵਿੱਚ ਦੇਰੀ ਨਹੀਂ ਕੀਤੀ ਜਾ ਸਕਦੀ।
ਬੀਤੇ ਕੱਲ੍ਹ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਅੱਜ ਸਾਢੇ ਤਿੰਨ ਵਜੇ ਸੁਪਰੀਮ ਕੋਰਟ ਨੇ ਸੁਣਵਾਈ ਕੀਤੀ। ਇਸ ਸੁਣਵਾਈ ਦੌਰਾਨ ਰਾਜਪਾਲ ਨੇ ਬਜਟ ਸੈਸ਼ਨ ਚਲਾਉਣ ਨੂੰ ਮਨਜ਼ੁੂਰੀ ਦੇ ਦਿੱਤੀ ਹੈ।