ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਗਏ ਹਨ। ਸਭ ਤੋਂ ਵੱਡਾ ਫੈਸਲਾ ਪੰਜਾਬ ਦੇ ਕਚੇ ਮੁਲਾਜ਼ਮਾਂ ਲਈ ਕੀਤਾ ਗਿਆ ਹੈ।
14,417 ਕੱਚੇ ਮੁਲਾਜ਼ਮਾਂ ਨੂੰ ਕੀਤਾ ਜਾਵੇਗਾ ਪੱਕੇ
ਪੰਜਾਬ ਕੈਬਨਿਟ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਫੈਸਲੇ ਉੱਪਰ ਮੋਹਰ ਲਾ ਦਿੱਤੀ ਹੈ। ਕੈਬਨਿਟ ਨੇ ਫੈਸਲਾ ਲਿਆ ਹੈ ਕਿ ਵੱਖ-ਵੱਖ ਵਿਭਾਗਾਂ ਵਿੱਚ 14,417 ਕੱਚੇ ਮੁਲਾਜ਼ਮਾਂ ਪੱਕੇ ਕੀਤੇ ਜਾਣਗੇ।
ਮਜ਼ਦੂਰਾਂ ਦੀ ਦਿਹਾੜੀ ਵਿੱਚ ਕੀਤਾ ਵਾਧਾ
ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਮਜ਼ਦੂਰਾਂ ਦੀ ਦਿਹਾੜੀ ਵਿੱਚ 25 ਫ਼ੀਸਦੀ ਵਾਧਾ ਹੋਏਗਾ। ਸਰਕਾਰ ਨੇ ਕਿਹਾ ਹੈ ਕਿ 25 ਫੀਸਦੀ ਵਾਧਾ ਕਰਨ ਨੂੰ ਕਿਹਾ ਸੀ ਪਰ ਐਫ਼ਸੀਆਈ 20 ਫ਼ੀਸਦੀ ਉਤੇ ਰਾਜ਼ੀ ਹੋਈ ਹੈ। ਇਹ 5 ਫ਼ੀਸਦੀ ਦਾ ਬਕਾਇਆ ਪੰਜਾਬ ਸਰਕਾਰ ਪਾਵੇਗੀ।
Anganwadi Recruitment Punjab 2023: Anganwadi Distt wise vacancy list out download here
ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਸਬੰਧੀ ਤਰੀਕ ਤੈਅ
ਕੈਬਨਿਟ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਸਬੰਧੀ ਤਰੀਕ ਤੈਅ ਕੀਤੀ ਗਈ ਹੈ। ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋਏਗਾ ਤੇ 10 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਲਾਈਵ ਹੋਕੇ ਦੱਸਿਆ ਕਿ ਬਜਟ ਸੈਸ਼ਨ 3 ਮਾਰਚ ਨੂੰ ਸ਼ੁਰੂ ਹੋਵੇਗਾ। 6 ਮਾਰਚ ਨੂੰ ਭਾਸ਼ਨ 'ਤੇ ਬਹਿਸ ਹੋਵੇਗੀ। 10 ਮਾਰਚ ਨੂੰ ਆਮ ਆਦਮੀ ਪਾਰਟੀ ਸਰਕਾਰ ਦਾ ਦੂਜਾ ਬਜਟ ਪੇਸ਼ ਕੀਤਾ ਜਾਵੇਗਾ। 11 ਮਾਰਚ ਨੂੰ ਬਜਟ 'ਤੇ ਬਹਿਸ ਹੋਵੇਗੀ।