RAIN ☔ ALERT: ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ, ਤਾਪਮਾਨ ਵਿੱਚ ਆਵੇਗੀ ਗਿਰਾਵਟ
ਚੰਡੀਗੜ੍ਹ, 27 ਫਰਵਰੀ 2023 ( pbjobsoftoday) ਪੰਜਾਬ 'ਚ ਮੰਗਲਵਾਰ ਤੋਂ ਮੌਸਮ ਦਾ ਮਿਜ਼ਾਜ ਬਦਲ ਗਿਆ। ਮੌਸਮ ਵਿਭਾਗ ਵੱਲੋਂ ਜਾਰੀ ਪ੍ਰੈਸ ਰਿਲੀਜ਼ ਅਨੁਸਾਰ ਇਸ ਮਹੀਨੇ ਦੇ ਅੰਤਿਮ ਦਿਨ 28 ਫਰਵਰੀ ਨੂੰ ਬਹੁਤੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਪ੍ਰੈਸ ਰਿਲੀਜ਼ ਅਨੁਸਾਰ 28 ਫਰਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਨਵਾਂਸ਼ਹਿਰ, ਅਤੇ ਰੂਪਨਗਰ ਜ਼ਿਲਿਆਂ ਵਿੱਚ ਮੀਂਹ ਪਵੇਗਾ।
1 ਅਤੇ 2 ਮਾਰਚ ਨੂੰ ਪੂਰੇ ਸੂਬੇ ਵਿੱਚ ਮੀਂਹ
ਇਸਦੇ ਨਾਲ ਹੀ 1 ਅਤੇ 2 ਮਾਰਚ ਨੂੰ ਪੂਰੇ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਲਕੇ ਮੀਂਹ ਨਾਲ ਧੂੜ ਭਰੀਆਂ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।ਮੀਂਹ ਨਾਲ ਇੱਕ ਵਾਰ ਫਿਰ ਤੋਂ ਸੂਬੇ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ।ਅਜਿਹਾ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਹੋਵੇਗਾ।
Forecast and Warnings #Haryana #Punjab dated 28.02.2023 pic.twitter.com/cmDal05Z7F
— IMD Chandigarh (@IMD_Chandigarh) February 28, 2023