ਡਾ. ਬਲਜੀਤ ਕੌਰ ਨੇ ਆਊਟਸੋਰਸ ਤਹਿਤ ਭਰਤੀ 'ਚ ਰਾਖਵਾਂਕਰਨ ਯਕੀਨੀ ਬਣਾਉਣ ਲਈ ਜਾਰੀ ਕੀਤੇ ਨਿਰਦੇਸ਼
ਆਊਟਸੋਰਸ ਭਰਤੀ ਵਿੱਚ ਰਾਖਵੇਂਕਰਨ ਸਬੰਧੀ ਸਮਾਜਿਕ ਨਿਆਂ ਵਿਭਾਗ ਵਲੋਂ ਮਿਤੀ 3-11-2015 ਨੂੰ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਮੁੱਖ ਸਕੱਤਰ, ਵਿਸ਼ੇਸ਼ ਮੁੱਖ ਸਕੱਤਰ, ਵਿੱਤੀ ਕਮਿਸ਼ਨਰ, ਪ੍ਰਮੁੱਖ ਸਕੱਤਰ, ਪ੍ਰਬੰਧਕੀ ਸਕੱਤਰ, ਡਵੀਜ਼ਨਾਂ ਦੇ ਕਮਿਸ਼ਨਰ, ਸਮੂਹ ਵਿਭਾਗਾਂ ਦੇ ਮੁੱਖੀ, ਸਮੂਹ ਡਿਪਟੀ ਕਮਿਸ਼ਨਰਜ਼, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਪੱਤਰ ਲਿਖਿਆ ਹੈ।
ਕਈ ਵਿਭਾਗਾਂ ਅਤੇ ਉਹਨਾਂ ਅਧੀਨ ਅਦਾਰਿਆਂ ਵੱਲੋਂ ਇਹਨਾਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ। ਸਰਕਾਰ ਵੱਲੋਂ ਇਸ ਮਸਲੇ ਨੂੰ ਗੰਭੀਰਤਾ ਨਾਲ ਵਿਚਾਰਿਆ ਹੈ ਅਤੇ ਫੈਸਲਾ ਕੀਤਾ ਹੈ ਕਿ ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਵਿਭਾਗ ਦੇ ਪੱਤਰ ਮਿਤੀ 3-11-2015 ਰਾਹੀਂ ਜਾਰੀ ਹਦਾਇਤਾ ਅਨੁਸਾਰ ਆਊਟਸੋਰਸ ਅਧਾਰ ਤੇ ਕੀਤੀ ਜਾਂਦੀ ਭਰਤੀ ਵਿਚ ਰਾਖਵਾਂਕਰਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।
ਜੇਕਰ ਭਵਿੱਖ ਵਿੱਚ ਅਜਿਹੀ ਕੋਈ ਸ਼ਿਕਾਇਤ ਆਉਂਦੀ ਹੈ, ਤਾਂ ਪੰਜਾਬ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ (ਸੇਵਾਵਾਂ ਵਿੱਚ ਰਾਖਵਾਂਕਰਨ) ਐਕਟ, 2006 ਦੀ ਧਾਰਾ-8 ਦੇ ਸਨਮੁੱਖ ਕਾਰਵਾਈ ਕੀਤੀ ਜਾਵੇਗੀ।