ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਸ੍ਰੀ ਅਨੰਦਪੁਰ ਸਾਹਿਬ 04 ਫਰਵਰੀ ()
ਮੁਹੱਲਾ ਕੁਰਾਲੀਵਾਲਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਅੱਜ ਸੰਗਤਾਂ ਵੱਲੋਂ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿਤਾ ਸੋਹਣ ਸਿੰਘ ਬੈਂਸ ਸਮੇਤ ਇਲਾਕੇ ਦੇ ਵੱਡੀ ਗਿਣਤੀ ਪਤਵੰਤਿਆਂ ਨੇ ਸਮੂਲੀਅਤ ਕੀਤੀ ਅਤੇ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਗਏ ਮਾਰਗ ਤੇ ਚੱਲਣ ਦੀਆਂ ਸਿੱਖਿਆਵਾ ਸਰਵਣ ਕੀਤੀਆਂ। ਇਸ ਮੌਕੇ ਸੋਹਣ ਸਿੰਘ ਬੈਂਸ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਇੱਕ ਮਹਾਨ ਕਵੀ, ਸੰਤ ਤੇ ਸਮਾਜ ਸੁਧਾਰਕ ਸਨ, ਉਨ੍ਹਾਂ ਦਾ ਦੇਸ਼ ਦੇ ਕੋਨੇ ਕੋਨੇ ਵਿੱਚ ਹਰ ਵਰਗ ਵੱਲੋਂ ਬਹੁਤ ਸਤਿਕਾਰ ਕੀਤਾ ਜਾਦਾ ਸੀ।
ਉਹ ਬਚਪਨ ਤੋਂ ਹੀ ਭਗਤੀ ਵਿੱਚ ਲੀਨ ਰਹਿੰਦੇ ਸਨ, ਉਨ੍ਹਾਂ ਦੇ ਗੁਰੂ ਸੰਤ ਰਾਮਾਨੰਦ ਜੀ ਨੇ ਉਨ੍ਹਾਂ ਦੀ ਪ੍ਰਤਿਭਾ ਨੂੰ ਪਹਿਚਾਣੀਆਂ। ਸੁਆਮੀ ਰਾਮਾਨੰਦ ਜੀ ਵੈਸ਼ਨਵ ਭਗਤੀ ਧਾਰਾ ਦੇ ਮਹਾਨ ਸੰਤ ਸਨ। ਗੁਰੂ ਰਵਿਦਾਸ ਜੀ ਸੰਤ ਕਬੀਰ ਜੀ ਦੇ ਸਮਕਾਲੀ ਅਤੇ ਗੁਰੂ ਭਾਈ ਕਹੇ ਜਾਂਦੇ ਸਨ। ਉਨ੍ਹਾਂ ਨੇ ਸਮੁੱਚੀ ਲੋਕਾਈ ਨੂੰ ਬਹੁਤ ਸਿੱਖਿਆਵਾ ਦਿੱਤੀਆਂ। ਉਨ੍ਹਾਂ ਕਿਹਾ ਕਿ ਅੱਜ ਅਸੀ ਗੁਰੂ ਰਵਿਦਾਸ ਜੈਯੰਤੀ ਮੌਕੇ ਉਨ੍ਹਾਂ ਨੂੰ ਯਾਦ ਕਰ ਰਹੇ ਹਾਂ। ਇਸ ਮੌਕੇ ਜਸਪ੍ਰੀਤ ਸਿੰਘ ਜੇ.ਪੀ, ਪ੍ਰਧਾਨ ਵੀਰ ਸਿੰਘ, ਦੀਪਕ ਸੋਨੀ, ਦਰਸ਼ਨ ਸਿੰਘ, ਗੁਲਜਾਰ ਸਿੰਘ, ਮਹਿੰਦਰ ਸਿੰਘ, ਦਰਸ਼ਨ ਸਿੰਘ, ਦੇਸ ਰਾਜ, ਮਹਿੰਦਰ ਸਿੰਘ ਭਸੀਨ, ਮਨਜਿੰਦਰ ਸਿੰਘ ਬਰਾੜ, ਕੁਲਦੀਪ ਸਿੰਘ, ਤਜਿੰਦਰ ਸਿੰਘ, ਜਸਵੀਰ ਸਿੰਘ, ਹਰਮਿੰਦਰ ਸਿੰਘ, ਜੀਤ ਸਿੰਘ, ਦਲਜੀਤ ਸਿੰਘ, ਜਗਜੀਤ ਸਿੰਘ ਜੱਗੀ, ਅਨੂਪ ਸਿੰਘ, ਬੰਟੀ ਵਾਲੀਆ,ਕਮਲਜੀਤ ਹਾਜ਼ਰ ਸਨ।