WEATHER PUNJAB TODAY: ਦੇਖੋ ਅੱਜ ਦਾ ਮੌਸਮ
ਚੰਡੀਗੜ੍ਹ, 13 ਫਰਵਰੀ
ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਪ੍ਰੈਸ ਰਿਲੀਜ਼ ਅਨੁਸਾਰ ਸੂਬੇ ਵਿੱਚ ਅਗਲੇ 2-3 ਦਿਨਾਂ ਲਈ ਮੌਸਮ ਖੁਸ਼ਕ ਰਹੇਗਾ।ਤਾਪਮਾਨ ਵਿੱਚ ਵੀ 14 ਫਰਵਰੀ ਤੱਕ ਕੋਈ ਵਾਧਾ ਨਹੀਂ ਹੋਵੇਗਾ। ਸੂਬੇ ਵਿੱਚ 12 ਤੋਂ 14 ਫਰਵਰੀ ਤੱਕ 25 ਤੋਂ 30 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਐਤਵਾਰ ਨੂੰ ਪੰਜਾਬ ਦੇ ਕਈ ਹਿੱਸਿਆਂ 'ਚ ਠੰਢ ਦਾ ਬੋਲਬਾਲਾ ਰਿਹਾ ਜਦਕਿ ਕਈ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਆਮ ਦੇ ਕਰੀਬ ਰਿਹਾ।
ਪਟਿਆਲਾ ਦਾ ਘੱਟੋ-ਘੱਟ ਤਾਪਮਾਨ 8.8 ਡਿਗਰੀ ਸੈਲਸੀਅਸ ਅਤੇ ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਰਿਹਾ।ਬਠਿੰਡਾ, ਫਰੀਦਕੋਟ ਅਤੇ ਗੁਰਦਾਸਪੁਰ ਦਾ ਘੱਟੋ-ਘੱਟ ਤਾਪਮਾਨ 4.4, 4.8 ਅਤੇ 10.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦੋਂਕਿ ਲੁਧਿਆਣਾ ਦਾ ਘੱਟ ਤੋਂ ਘੱਟ ਤਾਪਮਾਨ 8.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
Forecast and Warnings #Haryana #Punjab dated 12.02.2023 pic.twitter.com/qF0DJzCPbC
— IMD Chandigarh (@IMD_Chandigarh) February 12, 2023