ਪੈਨਸ਼ਨਰਾਂ ਵੱਲੋਂ 125% ਮਹਿੰਗਾਈ ਭੱਤੇ ਤੇ 2.72 ਗੁਣਾਂਕ ਅਨੁਸਾਰ ਪੈਨਸ਼ਨਾਂ ਸੋਧਣ ਦੀ ਮੰਗ

 *ਪੈਨਸ਼ਨਰਾਂ ਨੇ ਮਹੀਨਾਵਾਰ ਮੀਟਿੰਗ ਵਿੱਚ ਮੁੱਖ ਮੰਤਰੀ ਵੱਲੋਂ ਸਾਂਝੇ ਫਰੰਟ ਨਾਲ ਮੀਟਿੰਗ ਨਾ ਕਰਨ ਤੇ ਜਤਾਇਆ ਰੋਸ*


*125% ਮਹਿੰਗਾਈ ਭੱਤੇ ਤੇ 2.72 ਗੁਣਾਂਕ ਅਨੁਸਾਰ ਪੈਨਸ਼ਨਾਂ ਸੋਧਣ ਦੀ ਮੰਗ*


*ਪੁਰਾਣੀ ਪੈਨਸ਼ਨ ਬਿਨਾਂ ਕਿਸੇ ਤਬਦੀਲੀ ਦੇ ਲਾਗੂ ਕਰਨ ਦੀ ਕੀਤੀ ਮੰਗ*


ਨਵਾਂ ਸ਼ਹਿਰ 6 ਮਾਰਚ ( )  ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਸੋਮ ਲਾਲ ਜੀ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਮੰਦਰ ਰਾਹੋਂ ਰੋਡ ਨਵਾਂ ਸ਼ਹਿਰ ਵਿਖੇ ਹੋਈ। ਜ਼ਿਲ੍ਹਾ ਸਕੱਤਰ ਜੀਤ ਲਾਲ ਗੋਹਲੜੋਂ, ਅਸ਼ੋਕ ਕੁਮਾਰ, ਪਿ੍ੰ. ਇਕਬਾਲ ਸਿੰਘ, ਸੋਖੀ ਰਾਮ, ਕਰਨੈਲ ਸਿੰਘ, ਭਲਵਿੰਦਰ ਪਾਲ, ਸਰਵਣ ਰਾਮ, ਧਰਮ ਪਾਲ, ਅਮਰਜੀਤ ਸਿੰਘ, ਹਰਭਜਨ ਸਿੰਘ ਭਾਵੜਾ ਅਤੇ ਕੁਲਦੀਪ ਸਿੰਘ ਦੌੜਕਾ ਨੇ ਪੈਨਸ਼ਨਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਸਮਾਨੰਤਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ 9 ਤੋਂ 11 ਮਾਰਚ ਤੱਕ ਚੰਡੀਗੜ੍ਹ ਦੇ ਸੈਕਟਰ 17 ਵਿੱਚ ਬੁਲਾਏ ਗਏ ਸੈਸ਼ਨ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। 



         ਆਗੂਆਂ ਨੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਸਰਕਾਰ ਦੀ ਬਦਨੀਤੀ ਦੀ ਚਰਚਾ ਕੀਤੀ। ਬੁਲਾਰਿਆਂ ਨੇ ਪੁਰਾਣੀ ਪੈਨਸ਼ਨ ਵਿੱਚ ਬਿਨਾਂ ਕੋਈ ਤਬਦੀਲੀ ਕੀਤਿਆਂ ਹੂਬਹੂ ਬਹਾਲ ਕਰਨ, ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਨੂੰ ਸਿਹਤ ਬੀਮੇ ਦੀ ਸਹੂਲਤ ਦੇਣ, 65 ਤੋਂ 70 ਸਾਲ ਦੀ ਉਮਰ ਵਿੱਚ 20% ਬੁਢਾਪਾ ਭੱਤਾ ਦੇਣ, ਮਹਿੰਗਾਈ ਭੱਤੇ ਦੀਆਂ ਹੁਣ ਤੱਕ ਦੀਆਂ ਕਿਸ਼ਤਾਂ ਅਤੇ ਉਨ੍ਹਾਂ ਦਾ ਬਕਾਇਆ ਯਕਮੁਸ਼ਤ ਦੇਣ, ਘੱਟੋ-ਘੱਟ ਪੈਨਸ਼ਨ 12000 ਰੁਪਏ ਕਰਨ, ਪਿਛਲੇ ਸਾਲ ਦਾ ਰਹਿੰਦਾ ਸਫ਼ਰ ਭੱਤਾ ਜਾਰੀ ਕਰਨ, ਸੀਨੀਅਰ ਸਿਟੀਜਨ ਲਈ ਰੇਲਵੇ ਸਫ਼ਰ ਵਿੱਚ ਰਿਆਇਤ ਬਹਾਲ ਕਰਨ ਦੀ ਜ਼ੋਰਦਾਰ ਮੰਗ ਕੀਤੀ ਗਈ।

      ਪੈਨਸ਼ਨਰਾਂ ਦੇ ਸਾਂਝੇ ਫਰੰਟ ਵਲੋਂ 19 ਫਰਵਰੀ ਨੂੰ ਮੋਹਾਲੀ ਵਿਖੇ ਕੀਤੀ ਗਈ ਰੈਲੀ ਵਿੱਚ ਜ਼ਿਲ੍ਹੇ ਵਿੱਚੋਂ ਸ਼ਮੂਲੀਅਤ ਤੇ ਤਸੱਲੀ ਪ੍ਰਗਟ ਕੀਤੀ ਗਈ।

             ਮੀਟਿੰਗ ਵਿੱਚ ਪੰਜਾਬ ਦੇ ਜਨਤਕ ਖੇਤਰ ਦੇ ਸਮੁੱਚੇ ਅਦਾਰਿਆਂ ਵਿੱਚ ਕੱਚੇ, ਠੇਕੇ ਤੇ, ਆਊਟ ਸੋਰਸ, ਮਾਣ ਭੱਤੇ ਤੇ ਕੰਮ ਕਰਦੇ ਮੁਲਾਜ਼ਮ ਜੋ ਲੋਕਾਂ ਨੂੰ ਸੇਵਾਵਾਂ ਦੇ ਰਹੇ ਹਨ, ਨੂੰ ਤੁਰੰਤ ਰੈਗੂਲਰ ਕਰਨ ਦੀ ਮੰਗ ਕੀਤੀ। ਪਿਛਲੀ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤਾ ਧੋਖਾ ਰੱਦ ਕਰਕੇ ਜਨਵਰੀ 2016 ਨੂੰ 125% ਬਣਦੇ ਮਹਿੰਗਾਈ ਭੱਤੇ ਨਾਲ 2.72 ਦੇ ਗੁਣਾਂਕ ਨਾਲ ਪੈਨਸ਼ਨ ਦੁਹਰਾਈ ਕਰਨ, ਕੇਂਦਰੀ ਪੈਟਰਨ ਤੇ ਡੀਏ ਦੇ ਬਕਾਏ ਦੇਣ, 20 ਸਾਲ ਦੀ ਸੇਵਾ ਵਾਲੇ ਮੁਲਾਜ਼ਮਾਂ ਨੂੰ ਪੂਰੀ ਪੈਨਸ਼ਨ ਦਾ ਲਾਭ ਦੇਣ, ਕੈਸ਼ਲੈੱਸ ਹੈਲਥ ਸਕੀਮ ਸੋਧ ਕੇ ਲਾਗੂ ਕਰਨ ਦੀ ਮੰਗ ਕੀਤੀ। 

      ਪੰਜਾਬ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡੈਲੀਗੇਟਾਂ ਵਲੋਂ ਪੰਜਾਬ ਪੈਨਸ਼ਨਰਜ਼ ਕਨਫੈਡਰੇਸ਼ਨ ਦੀ 14 ਮਾਰਚ ਨੂੰ ਪੈਨਸ਼ਨਰਜ਼ ਭਵਨ ਲੁਧਿਆਣਾ ਵਿਖੇ ਹੋ ਰਹੀ ਚੋਣ ਵਿੱਚ ਸ਼ਮੂਲੀਅਤ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ। ਅੰਤ ਵਿੱਚ ਜ਼ਿਲ੍ਹਾ ਪ੍ਰਧਾਨ ਸੋਮ ਲਾਲ ਜੀ ਨੇ ਮੀਟਿੰਗ ਵਿੱਚ ਸ਼ਾਮਲ ਸਾਥੀਆਂ ਦਾ ਧੰਨਵਾਦ ਕੀਤਾ।

          ਮੀਟਿੰਗ ਵਿਚ ਅਸ਼ੋਕ ਕੁਮਾਰ ਜ਼ਿਲ੍ਹਾ ਵਿੱਤ ਸਕੱਤਰ, ਜੋਗਾ ਸਿੰਘ, ਅਵਤਾਰ ਸਿੰਘ, ਕ੍ਰਿਸ਼ਨ ਲਾਲ, ਸੰਤ ਰਾਮ, ਬਖ਼ਤਾਵਰ ਸਿੰਘ, ਮਹਿੰਗਾ ਰਾਮ, ਜੀਤ ਰਾਮ, ਸਰੂਪ ਲਾਲ, ਈਸ਼ਵਰ ਚੰਦਰ, ਰੇਸ਼ਮ ਲਾਲ, ਗੁਰਦਿਆਲ ਸਿੰਘ, ਸੁਰਜੀਤ ਸਿੰਘ, ਜਰਨੈਲ ਸਿੰਘ, ਰਾਮ ਲਾਲ, ਅਮਰਜੀਤ ਸਿੰਘ, ਦੀਦਾਰ ਸਿੰਘ, ਕੁਲਦੀਪ ਸਿੰਘ, ਸੋਢੀ ਰਾਮ, ਕੇਵਲ ਰਾਮ, ਸੁਰਜੀਤ ਰਾਮ ਆਦਿ ਹਾਜ਼ਰ ਸਨ।

Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends