ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਵਿਆਹ ਦੇ ਸ਼ਗਨਾਂ ਦੀ ਹੋਈ ਸ਼ੁਰੂਆਤ
ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਆਈਪੀਐਸ ਅਧਿਕਾਰੀ ਡਾ. ਜਯੋਤੀ ਯਾਦਵ ਨਾਲ ਵਿਆਹ 25 ਮਾਰਚ ਨੂੰ ਹੋਣਾ ਹੈ। ਹਰਜੋਤ ਸਿੰਘ ਬੈਂਸ ਨੇ ਆਪਣੇ ਵਿਆਹ ਦੇ ਸ਼ਗਨਾਂ ਦੀ ਸ਼ੁਰੂਆਤ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾ ਕੇ ਕੀਤਾ। ਉਹਨਾਂ ਦਸਿਆ ਕਿ
ਉਹ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਵਾਹਿਗੁਰੂ ਜੀ ਦੇ ਨਾਮ ਨਾਲ ਕਰਾਉਣ ਜਾ ਰਹੇ ਹਨ ਤਾਂ ਜੋ ਆਉਣ ਵਾਲੀ ਜ਼ਿੰਦਗੀ ਵਿੱਚ ਸੱਚੇ ਪਾਤਸ਼ਾਹ ਜੀ ਦੀ ਮਿਹਰ ਬਣੀ ਰਹੇ।