4161 MASTER CADRE RECRUITMENT: ,4161 ਮਾਸਟਰ ਕੇਡਰ ਭਰਤੀ ਅਤੇ ਹੋਰ ਭਰਤੀਆਂ ਸਬੰਧੀ ਸਿੱਖਿਆ ਮੰਤਰੀ ਨੇ ਦਿਤੀ ਜਾਣਕਾਰੀ

 ਚੰਡੀਗੜ੍ਹ, 17 ਮਾਰਚ ( Pbjobsoftoday)

ਮੁੱਖ ਮੰਤਰੀ ਭਗਵੰਤ ਮਾਨ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਹਿਲਾ ਵਰ੍ਹਾ  ਸਕੂਲ ਸਿੱਖਿਆ ਵਿਚ ਵੱਡੇ ਸੁਧਾਰਾਂ ਦਾ ਗਵਾਹ ਬਣਿਆ ਹੈ। ਇਹ  ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਕ ਸਾਲ ਮੁਕੰਮਲ ਹੋਣ ਤੇ ਸਕੂਲ ਸਿੱਖਿਆ ਵਿਭਾਗ ਵਲੋਂ ਕੀਤੇ ਗਏ ਕੰਮਾਂ ਦਾ ਵੇਰਵਾ  ਦਿੰਦਿਆਂ ਕੀਤਾ।


ਸ. ਬੈਂਸ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਸਰਕਾਰੀ ਸਕੂਲ ਸਿੱਖਿਆ ਵਿਚ ਸਭ ਤੋਂ ਵੱਡਾ ਕ੍ਰਾਂਤੀਕਾਰੀ ਕਦਮ ਚੁੱਕਦਿਆਂ ਪੰਜਾਬ ਦੇ ਵਿਦਿਆਰਥੀਆਂ ਨੂੰ ਉੱਚ ਮਿਆਰਾਂ ਵਾਲੀ ਵਿਸ਼ਵ ਪੱਧਰੀ ਸਿੱਖਿਆ ਮੁਹੱਈਆ ਕਰਵਾਉਣ ਤਹਿਤ 117 ਸਕੂਲ ਆਫ ਐਮੀਨੈਂਸ ਬਣਾਏ ਗਏ ਹਨ । ਇਨਾਂ ਸਕੂਲਾਂ ਵਿਚ ਦਾਖਲਾ ਪ੍ਰੀਖਿਆ ਰਾਹੀਂ ਹੋਵੇਗਾ। 



ਉਨ੍ਹਾਂ ਦੱਸਿਆ ਕਿ ਕਿ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਖਤਮ ਕਰਨ ਲਈ ਭਗਵੰਤ ਮਾਨ ਸਰਕਾਰ ਨੇ ਅਹੁਦਾ ਸੰਭਾਲਣ ਸਾਰ ਨਵੇਂ ਅਧਿਆਪਕ ਭਰਤੀ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਜੋ ਕਿ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ। ਹੁਣ ਤੱਕ ਪ੍ਰਾਇਮਰੀ ਸਕੂਲਾਂ ਵਾਸਤੇ 6635 ਈ ਟੀ ਟੀ ਅਧਿਆਪਕਾਂ ਅਤੇ 90 ਹੈਡ  ਵੀਚਰ ਸੈਂਟਰ ਹੈਡ ਟੀਚਰ ਦੀ ਭਰਤੀ ਪ੍ਰਕ੍ਰਿਰਿਆ ਲਗਭਗ ਮੁਕੰਮਲ ਹੋ ਚੁੱਕੀ ਹੈ। ਇਸ ਤਰ੍ਹਾਂ ਮੈਰੀਟੋਰੀਅਸ ਸਕੂਲਾਂ ਦੇ 90 ਲੈਕਚਰਾਰਾਂ ਨੂੰ ਆਰਡਰ ਦਿੱਤੇ ਜਾ ਚੁੱਕੇ ਹਨ। ਮਾਸਟਰ ਕਾਡਰ ਦੇ 4161 ਉਮੀਦਵਾਰਾਂ ਅਤੇ 599 ਬੈਕਲਾਗ ਭਰਤੀ ਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ ਜਿੰਨਾਂ ਨੂੰ ਜਲਦੀ ਸਟੇਸ਼ਨ ਅਲਾਟ ਕੀਤੇ ਜਾ ਰਹੇ ਹਨ। ਇਸੇ ਤਰਾਂ 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਕੰਮ ਚੱਲ ਰਿਹਾ ਹੈ।

ਉਨ੍ਹਾਂ ਦੱਸਿਆ ਇਹ ਪਹਿਲੀ ਵਾਰ ਹੋਇਆ ਹੈ ਕਿ ਨਵਾਂ ਵਿੱਦਿਅਕ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਕੂਲਾਂ ਵਿੱਚ ਕਿਤਾਬਾਂ ਪਹੁੰਚੀਆਂ ਹਨ। ਸ. ਬੈਂਸ ਨੇ ਦੱਸਿਆ ਕਿ ਅਧਿਆਪਕਾਂ ਦੀ ਟ੍ਰੇਨਿੰਗ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਵਾਸਤੇ ਪਹਿਲੀ ਵਾਰ 66 ਸਕੂਲ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਵਿਖੇ ਟ੍ਰੇਨਿੰਗ ਲਈ ਭੇਜਿਆ ਗਿਆ ਸੀ।


ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਹਾਂ ਪੱਖੀ ਕੰਮਾਂ ਨੂੰ ਹੁੰਗਾਰਾ ਦਿੰਦਿਆਂ ਵੱਡੇ ਪੱਧਰ 'ਤੇ ਮਾਪਿਆਂ ਨੇ ਪਾਈਵੇਟ ਸਕੂਲਾਂ ਵਿਚ ਪੜਦੇ ਆਪਣੇ ਬਚਿਆਂ ਨੂੰ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਕਰਵਾਇਆ ਹੈ। ਉਨ੍ਹਾਂ ਦੱਸਿਆ ਵਿਭਾਗ ਵਲੋਂ ਚਲਾਈ ਗਈ ਦਾਖਲਾ ਮੁਹਿੰਮ 2023 ਦੇ ਪਹਿਲੇ ਦਿਨ ਹੀ ਇੱਕ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਕਰਵਾਇਆ ਹੈ।


ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 24 ਦਸੰਬਰ 2002 ਨੂੰ ਮੈਗਾ ਪੱਟੀਐੱਮ ਮੌਕੇ 15 ਲੇਖ ਮਾਪਿਆਂ ਨੇ ਸਕੂਲਾਂ ਵਿੱਚ ਜਾ ਕੇ ਆਪਣੇ ਬੱਚਿਆਂ ਦੀ ਕਾਰਗੁਜਾਰੀ ਚੈੱਕ ਕਰੀ ਜੋ ਕਿ ਇੱਕ ਰਿਕਾਰਡ ਹੈ।


ਉਨ੍ਹਾਂ ਆਸ ਪ੍ਰਗਟਾਈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਗਮੀ ਵੱਡਿਆਂ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦੇਸ ਦੇ ਸਰਵੋਤਮ ਸਕੂਲ ਬਣਾ ਦੇਵੇਗੀ ਜਿੱਥੋਂ ਸਸਤੀ ਅਤੇ ਮਿਆਰੀ ਸਿੱਖਿਆ ਹਾਸਲ ਕਰਕੇ ਜਿੱਥੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨਗੇ ਉਥੇ ਪੰਜਾਬ ਅਤੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣਗੇ।

RECENT UPDATES

School holiday

PUNJAB ANGANWADI MERIT LIST 2023 : LINK FOR DISTT WISE ANGANWADI WORKER HELPER MERIT LIST , ਇਸ ਦਿਨ ਜਾਰੀ ਹੋਵੇਗੀ ਆਂਗਣਵਾੜੀ ਵਰਕਰਾਂ ਦੀ ਮੈਰਿਟ ਸੂਚੀ

PUNJAB ANGANWADI MERIT LIST 2023 : ਪੰਜਾਬ ਆਂਗਣਵਾੜੀ ਮੈਰਿਟ ਲਿਸਟ 2023   ਪੰਜਾਬ  ਵਿਚ 1016 ਆਂਗਣਵਾੜੀ ਵਰਕਰਾਂ (ਮੇਨ), 129 ਮਿੰਨੀ ਆਂਗਣਵਾੜੀ ਵਰਕਰਾਂ ਅਤੇ  45...