BIG BREAKING: ਪੰਜਾਬ ਦੇ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ 21 ਮਾਰਚ ਤੱਕ ਬੰਦ ਕਰ ਦਿੱਤੀ ਗਈ ਹੈ।
ਚੰਡੀਗੜ੍ਹ 20 ਮਾਰਚ
ਪੰਜਾਬ ਦੇ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਸ਼ਨੀਵਾਰ ਨੂੰ ਬੰਦ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਪਹਿਲਾਂ ਇੰਟਰਨੈੱਟ ਸੇਵਾਵਾਂ 19 ਮਾਰਚ ਦੁਪਿਹਰ ਤੱਕ ਬੰਦ ਕੀਤੀਆਂ ਗਈਆਂ ਸਨ।
ਪ੍ਰੰਤੂ ਅੱਜ ਜਾਰੀ ਹੁਕਮਾਂ ਅਨੁਸਾਰ ਹੁਣ ਇੰਟਰਨੈੱਟ ਸੇਵਾਵਾਂ 21 ਮਾਰਚ 2023 ਤੱਕ ਬੰਦ ਰਹਿਣਗੀਆਂ।
ਇਸ ਸਥਿਤੀ ਦੀ ਗੰਭੀਰਤਾ ਨੂੰ ਸਮਝਦੇ ਹੋਏ ਪੰਜਾਬ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਐਤਵਾਰ ਦੁਪਹਿਰ ਤੱਕ ਮੁਅੱਤਲ ਕਰ ਦਿੱਤੀਆਂ ਗਈਆਂ ਹਨ।
ਇਸੇ ਦੌਰਾਨ ਪੰਜਾਬ ਪੁਲਿਸ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ "ਸੋਸ਼ਲ ਮੀਡੀਆ ਤੇ ਅਫਵਾਹਾਂ ਤੋਂ ਬਚੋ , ਸਾਰੇ ਨਾਗਰਿਕਾਂ ਨੂੰ ਬੇਨਤੀ ਹੈ ਕਿ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ। ਪੰਜਾਬ ਪੁਲਿਸ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੰਮ ਕਰ ਰਹੀ ਹੈ।
ਨਾਗਰਿਕਾਂ ਨੂੰ ਬੇਨਤੀ ਹੈ ਕਿ ਉਹ ਘਬਰਾਉਣ ਨਾ ਅਤੇ ਜਾਅਲੀ ਖ਼ਬਰਾਂ ਜਾਂ ਨਫ਼ਰਤ ਭਰੇ ਭਾਸ਼ਣ ਨਾ ਫੈਲਾਉਣ।"
Internet services banned in Punjab till Monday noon.
Meanwhile, Internet services have been suspended in Punjab till Monday noon, according to the state home department officials.