ਜ਼ਿਲ੍ਹਾ ਲੁਧਿਆਣਾ ਵਿੱਚ ਮਹਾਂ ਦਾਖਲਾਂ ਅਭਿਆਨ ਦੌਰਾਨ ਵੱਡੇ ਪੱਧਰ ਤੇ ਕੀਤੇ ਦਾਖਲੇ
ਲੁਧਿਆਣਾ, 10 ਮਾਰਚ
ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਹਰਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਸ਼ੀਸ਼ ਕੁਮਾਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਜਸਵਿੰਦਰ ਸਿੰਘ ਨੇ "ਮਹਾਂ ਦਾਖਲਾ ਅਭਿਆਨ ਦੀ ਕੀਤੀ ਅਗਵਾਈ"
ਸਿੱਖਿਆ ਪੰਜਾਬ ਸਰਕਾਰ ਦੇ ਏਜੰਡੇ ਦਾ ਮੁੱਖ ਹਿੱਸਾ ਹੈ। ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਯਤਨ ਜਾਰੀ ਹਨ।
ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਸਟੇਟ ਵੱਲੋਂ ਦਿੱਤੀਆਂ ਹਦਾਇਤਾਂ ਅਤੇ ਦਾਖਲਾ ਟੀਚਿਆਂ ਦੀ ਪ੍ਰਾਪਤੀ ਲਈ ਕੰਮ ਕਰਦਿਆਂ
ਸਿੱਖਿਆ ਵਿਭਾਗ ਲੁਧਿਆਣਾ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ `ਚ ਪ੍ਰੀ-ਪ੍ਰਾਇਮਰੀ ਜਮਾਤਾਂ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਦਾਖ਼ਲਿਆਂ ਨੂੰ ਬੜਾਵਾ ਦੇਣ ਲਈ ਮਹਾਂ ਦਾਖਲਾ ਅਭਿਆਨ ਚਲਾਇਆ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ ਨੇ ਵੱਖ ਵੱਖ ਦਾਖਲਾ ਬੂਥਾਂ ਦਾ ਦੌਰਾ ਕਰਦਿਆਂ ਦੱਸਿਆ ਕਿ ਇਸੇ ਮੁਹਿੰਮ ਤਹਿਤ ਸਕੂਲ ਮੁੱਖੀਆ ਅਤੇ ਅਧਿਆਪਕਾਂ ਵੱਲੋਂ ਟੀਮਾਂ ਬਣਾ ਕੇ ਘਰ ਘਰ ਪਹੁੰਚ ਕਰਕੇ ਵੱਡੇ ਪੱਧਰ ਤੇ ਦਾਖਲੇ ਕੀਤੇ ਗਏ। ਸਟੇਟ ਵੱਲੋਂ ਮਿਲੇ ਟੀਚੇ ਨੂੰ ਲਗਭਗ ਪ੍ਰਾਪਤ ਕਰ ਲਿਆ ਗਿਆ ਹੈ।ਦਾਖਲ ਕੀਤੇ ਗਏ ਵਿਦਿਆਰਥੀਆਂ ਨੂੰ ਈ ਪੰਜਾਬ ਪ੍ਰੋਟਲ ਤੇ ਰਜਿਸਟਰ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਸਿੰਘ ਨੇ ਵੱਖ ਵੱਖ ਦਾਖਲਾ ਬੂਥਾਂ ਦਾ ਦੌਰਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੁਆਰਾ ਦਿੱਤੀ ਅਗਵਾਈ ਰਾਹੀ ਜ਼ਿਲ੍ਹਾ ਸਿੱਖਿਆ ਅਮਲੇ ਦੁਆਰਾ ਦਾਖਲਾ ਬੂਥਾਂ ਰਾਹੀ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਗਰੂਕ ਕਰਕੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕੀਤਾ ਜਾ ਰਿਹਾ ਹੈ।
ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਸ਼ੀਸ਼ ਕੁਮਾਰ ਨੇ ਕਿਹਾ ਕਿ ਵਿਭਾਗ ਵੱਲੋਂ ਚਲਾਈ ਗਈ ਇਸ ਦਾਖ਼ਲਾ ਮੁਹਿੰਮ ਨੂੰ ਮਾਪਿਆਂ ਵੱਲੋਂ ਵੀ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ।
ਜ਼ਿਲ੍ਹਾ ਲੁਧਿਆਣਾ ਦੀ ਮਿਹਨਤ ਟੀਮ ਦੀ ਮਿਹਨਤ ਸਦਕਾ ਅੱਜ ਵੱਡੇ ਪੱਧਰ ਤੇ ਦਾਖਲੇ ਕੀਤੇ ਗਏ ਹਨ।
ਮਹਾਂ ਦਾਖਲਾ ਅਭਿਆਨ ਦੀ ਸਫ਼ਲਤਾ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਸਵਿੰਦਰ ਸਿੰਘ, ਜ਼ੋਨਲ ਐਮ ਆਈਐਸ ਕੋਆਰਡੀਨੇਟਰ ਵਿਸ਼ਾਲ ਮਿਤਲ , ਜ਼ਿਲਾਂ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਸੰਜੀਵ ਕੁਮਾਰ, ਮਨਮੀਤ ਸਿੰਘ , ਸਮੂਹ ਬੀਐਨਓ ,ਸਮੂਹ ਬੀਪੀਈਓਜ, ਸਮੂਹ ਸੀਐਚਟਜ, ਸਮੂਹ ਕਲੱਸਟਰ ਇੰਚਾਰਜ ਅੱਪਰ ਪ੍ਰਾਇਮਰੀ,ਸਮੂਹ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਮੈਂਬਰ, ਮੀਡੀਆ ਟੀਮ,ਸਮੂਹ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਵੱਲੋਂ ਸ਼ਲਾਘਾਯੋਗ ਕੰਮ ਕੀਤਾ ਗਿਆ।