ਪੁਰਾਣੀ ਪੈਨਸ਼ਨ ਸਕੀਮ ਅਤੇ ਪੇਅ ਪੈਰਿਟੀ ਦੀ ਬਹਾਲੀ ਲਈ ਸੰਘਰਸ਼ ਦਾ ਅਹਿਦ

 *ਪੁਰਾਣੀ ਪੈਨਸ਼ਨ ਸਕੀਮ ਅਤੇ ਪੇਅ ਪੈਰਿਟੀ ਦੀ ਬਹਾਲੀ ਲਈ ਸੰਘਰਸ਼ ਦਾ ਅਹਿਦ*


*ਸਕੂਲ ਲੈਬ ਸਟਾਫ਼ ਯੂਨੀਅਨ ਦੀ ਜਿਲ੍ਹਾ ਪੱਧਰੀ ਮੀਟਿੰਗ ਹੋਈ*


ਬਠਿੰਡਾ ,30 ਮਾਰਚ 2023 : ਅੱਜ ਟੀਚਰਜ਼ ਹੋਮ ਬਠਿੰਡਾ ਵਿਖੇ ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੀ ਜਿਲ੍ਹਾ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਇਕਾਈ ਬਠਿੰਡਾ ਦੇ ਪ੍ਰਧਾਨ ਗੁਰਵਿੰਦਰ ਸੰਧੂ ਨੇ ਕਿਹਾ ਕਿ ਮੀਟਿੰਗ ਵਿੱਚ ਹਾਜ਼ਰ ਸਮੂਹ ਸਾਥੀਆਂ ਨੇ ਪੁਰਾਣੀ ਪੈਨਸ਼ਨ ਸਕੀਮ ਅਤੇ ਪੇਅ ਪੈਰਿਟੀ ਬਹਾਲ ਕਰਵਾਉਣ ਲਈ ਤਿੱਖਾ ਸੰਘਰਸ਼ ਕਰਨ ਦਾ ਅਹਿਦ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਆਪਣੇ ਵਾਅਦੇ ਤੋਂ ਭੱਜਦੀ ਨਜ਼ਰ ਆ ਰਹੀ ਹੈ ਅਤੇ ਸਾਰੀ ਗੱਲ ਕੇਂਦਰ ਸਰਕਾਰ 'ਤੇ ਸੁੱਟਣ ਦੀ ਕੋਸ਼ਿਸ਼ ਕਰ ਰਹੀ ਹੈ।



 ਜਦੋਂ ਕਿ ਕਈ ਰਾਜਾਂ ਨੇ ਬਿਨਾਂ ਕੇਂਦਰ ਦੇ ਸਹਿਯੋਗ ਤੋਂ ਪਿਛਲੇ ਦਿਨਾਂ 'ਚ ਆਪਣੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਹੈ। ਜਿਲ੍ਹਾ ਪ੍ਰਧਾਨ ਗੁਰਵਿੰਦਰ ਸੰਧੂ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਸਕੀਮ ਤੋਂ ਇਲਾਵਾ 2011 'ਚ ਟੁੱਟੀ ਪੇਅ ਪੈਰਿਟੀ ਦੀ ਬਹਾਲੀ ਵੀ ਮੁਲਾਜ਼ਮਾਂ ਦੀ ਵੱਡੀ ਮੰਗ ਹੈ। ਪੇਅ ਪੈਰਿਟੀ ਦੀ ਬਹਾਲੀ ਲਈ ਸਕੂਲ ਸਿੱਖਿਆ ਵਿਭਾਗ ਦਾ ਐਸ.ਐਲ.ਏ. ਕੇਡਰ ਅਤੇ ਹੋਰ ਵਿਭਾਗਾਂ ਦੇ ਮੁਲਾਜ਼ਮ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਮੰਗਾਂ ਦੀ ਪੂਰਤੀ ਤੱਕ ਉਨ੍ਹਾਂ ਦੀ ਜਥੇਬੰਦੀ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਿਲ੍ਹਾ ਸੰਯੁਕਤ ਸਕੱਤਰ ਗੁਰਦੀਪ ਸਿੰਘ ਰਾਮਪੁਰਾ, ਜਿਲ੍ਹਾ ਪ੍ਰੈੱਸ ਸਕੱਤਰ ਹਰਿੰਦਰ ਸਿੰਘ ਮੱਲਕੇ, ਜਿਲ੍ਹਾ ਕਮੇਟੀ ਮੈਂਬਰ ਕੁਲਦੀਪ ਸਿੰਘ ਖਿਆਲੀਵਾਲਾ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ ਕੋਟਫੱਤਾ ਆਦਿ ਹਾਜ਼ਰ ਸਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends