ਬਜਟ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨ ਦੇ ਰੋਸ ਵਜੋਂ ਮੁਲਾਜ਼ਮਾਂ ਵੱਲੋਂ ਬਜਟ ਦੀਆਂ ਕਾਪੀਆਂ ਸਾੜੀਆਂ

ਬਜਟ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਾ ਕਰਨ ਦੇ ਰੋਸ ਵਜੋਂ ਮੁਲਾਜ਼ਮਾਂ ਵੱਲੋਂ ਬਜਟ ਦੀਆਂ ਕਾਪੀਆਂ ਸਾੜੀਆਂ-


    ਮੋਰਚੇ ਵੱਲੋਂ ਜਲੰਧਰ ਦੀ ਜ਼ਿਮਨੀ ਚੋਣ ਦੌਰਾਨ ਝੰਡਾ ਮਾਰਚ ਕਰਕੇ ਸਖਤ ਐਕਸ਼ਨ ਕੀਤੇ ਜਾਣਗੇ

 

             


ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਵੱਲੋਂ ਵੋਟਾਂ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਗਿਆ ਸੀ ਕੀ ਸਰਕਾਰ ਬਣਨ ਉਪਰੰਤ ਜਨਵਰੀ 2004 ਤੋਂ ਬਾਅਦ ਨਿਯੁਕਤ ਮੁਲਾਜ਼ਮਾਂ ਉੱਪਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ ਪਰ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਆਪਣੇ ਦੂਜੇ ਬਜਟ ਵਿਚ ਵੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਕੋਈ ਵਿਵਸਥਾ ਨਹੀਂ ਕੀਤੀ ਗਈ ਜਿਸ ਨਾਲ ਪੰਜਾਬ ਦੇ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਇਸ ਸਬੰਧੀ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਮੋਰਚੇ ਦੇ ਸੂਬਾਈ ਕਨਵੀਨਰ ਗੁਰਜੰਟ ਸਿੰਘ ਕੋਕਰੀ ਕਲਾਂ, ਕੋ-ਕਨਵੀਨਰ ਰਣਦੀਪ ਸਿੰਘ ਸ੍ਰੀ ਫ਼ਤਹਿਗੜ੍ਹ ਸਾਹਿਬ, ਟਹਿਲ ਸਿੰਘ ਸਰਾਭਾ, ਕੰਵਲਜੀਤ ਸਿੰਘ ਰੋਪੜ, ਦਰਸ਼ੀ ਕਾਂਤ ਰਾਜਪੁਰਾ, ਗੁਰਇਕਬਾਲ ਸਿੰਘ ਪੀਏਯੂ ਵੱਲੋਂ ਲਏ ਫਸਲੇ ਅਨੁਸਾਰ 15 ਤੇ 16 ਮਾਰਚ ਨੂੰ ਸਮੂਹ ਪੰਜਾਬ ਵਿਚ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜੀਆਂ ਜਾ ਰਹੀਆਂ ਹਨ। 



ਇਸ ਸਬੰਧੀ ਅੱਜ ਸਰਾਭਾ ਵਿਖੇ ਸੂਬਾ ਕੋ ਕਨਵੀਨਰ ਟਹਿਲ ਸਿੰਘ ਸਰਾਭਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜੀਆਂ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਬਜਟ ਸੈਸ਼ਨ ਦੌਰਾਨ ਪੁਰਾਣੀ ਪੈਨਸ਼ਨ ਸਕੀਮ ਮੁਕੰਮਲ ਰੂਪ ਵਿੱਚ ਅਤੇ 1972 ਦੇ ਪੈਨਸ਼ਨ ਨਿਯਮਾਂ ਅਨੁਸਾਰ ਇਨ ਬਿਨ ਲਾਗੂ ਕਰੇ। ਆਗੂਆਂ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 18 ਨਵੰਬਰ 2022 ਨੂੰ ਜਾਰੀ ਨੋਟੀਫਿਕੇਸ਼ਨ ਦੀ ਲਗਾਤਾਰਾਤਾ ਵਿੱਚ ਹੋਰ ਸੋਧਾਂ ਕਰਕੇ ਪੰਜਾਬ ਸਿਵਲ ਸਰਵਿਸ ਰੂਲਜ਼ ਭਾਗ- 2 ਅਧੀਨ ਸਮੂਹ ਸਰਕਾਰੀ, ਅਰਧ-ਸਰਕਾਰੀ, ਕਾਰਪੋਰੇਸ਼ਨਾਂ, ਬੋਰਡਾਂ, ਯੂਨੀਵਰਸਿਟੀਆਂ ਆਦਿ ਹੋਰ ਦੇ ਸਮੂਹ ਮੁਲਾਜ਼ਮਾਂ ਨੂੰ ਕਵਰ ਕਰਨ ਅਤੇ ਪੰਜਾਬ ਸਿਵਲ ਸਰਵਿਸ ਰੂਲਜ਼ ਭਾਗ- 1 ਤੇ ਜੀ ਪੀ ਐਫ ਦੇ ਨਿਯਮ ਅਧੀਨ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਜਾਣ । ਇਹ ਮੰਗ ਵੀ ਕੀਤੀ ਗਈ ਕਿ 1 ਜਨਵਰੀ 2004 ਤੋਂ ਪਹਿਲਾਂ ਭਰਤੀ ਮੁਲਾਜ਼ਮਾਂ ਲਈ ਲਾਗੂ ਪੁਰਾਣੀ ਪੈਨਸ਼ਨ ਸਕੀਮ ਅਤੇ 1972 ਦੇ ਪੈਨਸ਼ਨ ਨਿਯਮ ਅਨੁਸਾਰ ਇੰਨ ਬ਼ਿੰਨ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਇਹ ਮੰਗ ਵੀ ਕੀਤੀ ਗਈ ਕਿ ਤਤਕਾਲ ਸਮੇਂ ਤੋਂ ਹੀ ਐਨ .ਪੀ. ਐਸ. ਮੁਲਾਜ਼ਮਾਂ ਦੇ ਜੀ.ਪੀ.ਐਫ.ਨੰਬਰ / ਖਾਤੇ ਅਲਾਟ ਕੀਤੇ ਜਾਣ ਤੇ ਮੁਲਾਜ਼ਮਾਂ ਦੀ 10% ਕੰਟਰੀਬਿਊਸ਼ਨ ਬੰਦ ਕਰਕੇ ਜੀ.ਪੀ.ਐਫ. ਕਟੋਤੀ ਸ਼ੁਰੂ ਕੀਤੀ ਜਾਵੇ |ਜੇਕਰ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਵਿੱਚ ਦੇਰੀ ਕੀਤੀ ਤਾਂ ਮੋਰਚੇ ਵੱਲੋਂ ਜਲੰਧਰ ਦੀ ਜ਼ਿਮਨੀ ਚੋਣ ਦੌਰਾਨ ਝੰਡਾ ਮਾਰਚ ਕਰਕੇ ਸਖਤ ਐਕਸ਼ਨ ਕੀਤੇ ਜਾਣਗੇ। ਇਸ ਸਮੇਂ ਟਹਿਲ ਸਿੰਘ ਸਰਾਭਾ, ਜਗਜੀਤ ਸਿੰਘ, ਹਰਜਿੰਦਰ ਸਿੰਘ , ਗੁਰਜੀਤ ਸਿੰਘ, ਤਰਲੋਚਨ ਸਿੰਘ, ਵਿਕਾਸ ਕੁਮਾਰ, ਮਨਪ੍ਰੀਤ ਕੌਰ, ਸਤਵਿੰਦਰ ਕੌਰ, ਲਖਵੀਰ ਕੌਰ, , ਅਨੁਰਾਧਾ ਮੈਡਮ , ਅਮਨਪ੍ਰੀਤ ਕੌਰ,ਸੁਰਿੰਦਰ ਕੌਰ, ਰੁਪਿੰਦਰ ਕੌਰ , ਸੁਖਜੋਤ ਕੌਰ,ਪਵਨਦੀਪ ਕੌਰ, ਹਰਪ੍ਰੀਤ ਕੌਰ, ਕੁਲਦੀਪ ਸਿੰਘ, ਪਰਦੀਪ ਸਿੰਘ ਹਾਜ਼ਰ ਸਨ|

Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends