ਜਾਨਲੇਵਾ ਹਾਦਸੇ ਦੇ ਮਾਮਲੇ ਵਿਚ ਇਨਸਾਫ਼ ਨਾ ਮਿਲਣ ਦੇ ਰੋਸ ਵਜੋਂ ਅਧਿਆਪਕਾਂ ਨੇ ਲਗਾਏ "ਕਾਲੇ ਬਿੱਲੇ"

 ਜਾਨਲੇਵਾ ਹਾਦਸੇ ਦੇ ਮਾਮਲੇ ਵਿਚ ਇਨਸਾਫ਼ ਨਾ ਮਿਲਣ ਦੇ ਰੋਸ ਵਜੋਂ ਅਧਿਆਪਕਾਂ ਨੇ ਲਗਾਏ "ਕਾਲੇ ਬਿੱਲੇ"//


ਤਿੰਨ ਅਧਿਆਪਕਾਂ ਸਮੇਤ ਚਾਰ ਦੀ ਮੌਤ 'ਤੇ ਵੀ ਪੰਜਾਬ ਸਰਕਾਰ ਦੀ ਗਹਿਰੀ ਨੀਂਦ ਨਾ ਟੁੱਟਣਾ ਨਿਖੇਧੀਯੋਗ: ਡੀ.ਟੀ.ਐੱਫ.


ਡੀ.ਟੀ.ਐੱਫ. ਵੱਲੋਂ ਸੜਕੀ ਹਾਦਸੇ ਵਿੱਚ ਫ਼ੋਤ ਹੋਣ ਵਾਲੇ ਅਤੇ ਜਖ਼ਮੀਆਂ ਲਈ ਬਣਦੇ ਮੁਆਵਜ਼ੇ ਦੀ ਮੰਗ//


29 ਮਾਰਚ, ਅੰਮ੍ਰਿਤਸਰ (): ਫਾਜ਼ਿਲਕਾ ਜਿਲ੍ਹੇ ਤੋਂ ਤਰਨ ਤਾਰਨ ਵਿਖੇ ਡਿਊਟੀ 'ਤੇ ਕਰੂਜ਼ਰ ਗੱਡੀ ਰਾਹੀਂ ਜਾ ਰਹੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਬੀਤੀ 24 ਮਾਰਚ ਨੂੰ ਦਰਪੇਸ਼ ਭਿਆਨਕ ਹਾਦਸੇ ਦੌਰਾਨ ਤਿੰਨ ਅਧਿਆਪਕਾਂ ਅਤੇ ਡਰਾਈਵਰ ਦੀ ਮੌਤ ਹੋਣ ਅਤੇ ਬਾਕੀਆਂ ਦੇ ਗੰਭੀਰ ਜਖ਼ਮੀ ਹੋਣ ਦੀ ਮੰਦਭਾਗੀ ਘਟਨਾ ਦੇ ਕਈ ਦਿਨ ਬੀਤਣ ਦੇ ਬਾਵਜੂਦ, ਪੰਜਾਬ ਸਰਕਾਰ ਵੱਲੋਂ ਅਣਮਨੁੱਖੀ ਰਵੱਈਆ ਦਿਖਾਉਂਦੇ ਹੋਏ ਕਿਸੇ ਤਰ੍ਹਾਂ ਦੇ ਮੁਆਵਜ਼ੇ ਦਾ ਐਲਾਨ ਨਹੀਂ ਕੀਤਾ ਗਿਆ ਹੈ। ਡੀ.ਟੀ.ਐਫ਼ ਪੰਜਾਬ ਵੱਲੋਂ ਦਿੱਤੇ ਸੱਦੇ ਅਨੁਸਾਰ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਸੂਬਾ ਜਨਰਲ ਸਕੱਤਰ ਮੁਕੇਸ਼ ਗੁਜਰਾਤੀ ਅਤੇ ਸੂਬਾ ਵਿੱਤ ਸਕੱਤਰ ਅਸ਼ਵਨੀ ਅਵਸਥੀ ਵੱਲੋਂ ਫੌਰੀ ਤੌਰ ਤੇ ਸੂਬੇ ਦੇ ਸਕੂਲਾਂ ਵਿੱਚ ਸਰਕਾਰ ਦੇ ਅਣਮਨੁੱਖੀ ਵਤੀਰੇ ਵਿਰੁੱਧ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਓਣ ਦਾ ਫੈਸਲਾ ਕੀਤਾ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਵੱਲੋਂ ਦਿੱਤੇ ਸੱਦੇ ਤਹਿਤ ਅੰਮ੍ਰਿਤਸਰ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਸੋਹੀਆਂ ਕਲਾਂ, ਛੱਜਲਵੱਡੀ(ਕੁੜੀਆਂ), ਛੱਜਲਵੱਡੀ(ਮੁੰਡੇ), ਤਿੱਮੋਵਾਲ, ਜੱਬੋਵਾਲ, ਮਹਿਸਮਪੂਰਾ, ਵਰਨਾਲੀ, ਲਸ਼ਕਰੀ ਨੰਗਲ, ਬਾਸਰਕੇ ਗਿੱਲਾਂ, ਬਾਸਰਕੇ, ਖਾਸਾ ਬਾਜ਼ਾਰ, ਕੋਟ ਖਾਲਸਾ, ਸਾਂਘਣਾ, ਝੰਝੋਟੀ, ਭੰਗਵਾਂ, ਗਹਿਰੀ ਮੰਡੀ, ਜਗਦੇਵ ਕਲਾਂ, ਵਿਜੈ ਨਗਰ, ਥੋਥੀਆਂ, ਵਡਾਲਾ ਜੋਹਲ, ਕਟੜਾ ਕਰਮ ਸਿੰਘ, ਫਤਾਹਪੁਰ ਆਦਿ ਸਮੇਤ ਜ਼ਿਲੇ ਦੇ ਬਹੁਤ ਗਿਣਤੀ ਸਕੂਲਾਂ ਵਿਚ ਅਧਿਆਪਕਾਂ ਨੇ ਕਾਲੇ ਬਿੱਲੇ ਲਗਾ ਕੇ ਇਸ ਮਾਮਲੇ ਵਿਚ ਅਣਦੇਖੀ ਕਰਨ ਵਾਲ਼ੇ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਖ਼ਿਲਾਫ ਰੋਸ ਜ਼ਾਹਿਰ ਕਰਦਿਆਂ, ਅਧਿਆਪਕਾਂ ਦੇ ਬਤੌਰ "ਕੌਮ ਨਿਰਮਾਤਾ" ਸਮਾਜ ਲਈ ਅਹਿਮ ਯੋਗਦਾਨ ਹੋਣ ਦੇ ਮੱਦੇਨਜ਼ਰ, ਫ਼ੋਤ ਹੋਣ ਵਾਲੇ ਅਧਿਆਪਕਾਂ ਤੇ ਡਰਾਈਵਰ ਲਈ ਇੱਕ-ਇੱਕ ਕਰੋੜ, ਗੰਭੀਰ ਜਖ਼ਮੀਆਂ ਲਈ 50 ਲੱਖ ਅਤੇ ਹਸਪਤਾਲ ਵਿਚ ਦਾਖ਼ਿਲ ਅਧਿਆਪਕਾਂ ਨੂੰ ਆਨ ਡਿਊਟੀ ਟ੍ਰੀਟ ਕਰਨ ਦੀ ਮੰਗ ਕੀਤੀ ਹੈ।


ਡੀ.ਟੀ.ਐੱਫ. ਦੇ ਆਗੂਆਂ ਅਸ਼ਵਨੀ ਅਵਸਥੀ, ਗੁਰਬਿੰਦਰ ਸਿੰਘ ਖਹਿਰਾ, ਜਰਮਨਜੀਤ ਸਿੰਘ, ਹਰਜਾਪ ਸਿੰਘ ਬੱਲ, ਨਿਰਮਲ ਸਿੰਘ, ਗੁਰਦੇਵ ਸਿੰਘ, ਅਮਨ ਸ਼ਰਮਾ, ਕੁਲਦੀਪ ਸਿੰਘ, ਪਰਮਿੰਦਰ ਸਿੰਘ, ਸ਼ਮਸ਼ੇਰ ਸਿੰਘ, ਰਾਜੇਸ਼ ਕੁਮਾਰ ਪ੍ਰਾਸ਼ਰ,ਵਿਪਨ ਰਿਖੀ, ਸੁਖਜਿੰਦਰ ਸਿੰਘ ਜੱਬੋਵਾਲ, ਕੇਵਲ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ,ਜਗਦੀਪ ਸਿੰਘ ਆਦਿ ਨੇ ਕਿਹਾ ਕੇ ਪਿੱਤਰੀ ਜਿਲ੍ਹਿਆਂ ਵਿਚ ਖਾਲੀ ਪੋਸਟਾਂ ਹੋਣ ਦੇ ਬਾਵਜੂਦ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਹਜ਼ਾਰਾਂ ਅਧਿਆਪਕਾਂ ਨੂੰ ਦੂਰ ਦੁਰਾਡੇ ਨੌਕਰੀਆਂ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਇਹਨਾਂ ਅਧਿਆਪਕਾਂ ਦੇ ਸੁਰੱਖਿਅਤ ਆਉਣ-ਜਾਣ ਅਤੇ ਰਿਹਾਇਸ਼ ਦਾ ਪ੍ਰਬੰਧ ਜਾਂ ਹੋਰ ਸਹੂਲਤਾਂ ਦੇਣ ਵੱਲ ਕੋਈ ਧਿਆਨ ਦੇਣ ਦੀ ਥਾਂ ਨਵ-ਨਿਯੁਕਤ ਅਧਿਆਪਕਾਂ ਨੂੰ ਪਰਖ ਸਮੇਂ ਦੀ ਆੜ ਵਿਚ ਪਹਿਲੇ ਤਿੰਨ ਸਾਲ ਪੂਰੇ ਤਨਖਾਹ ਸਕੇਲ ਅਤੇ ਭੱਤਿਆਂ ਤੋਂ ਵੀ ਵਾਂਝੇ ਰੱਖ ਕੇ ਘੱਟ ਤਨਖਾਹਾਂ 'ਤੇ ਸੋਸ਼ਣ ਕੀਤਾ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕੇ ਹਰੇਕ ਅਧਿਆਪਕ ਨੂੰ ਨਵੀਂ ਨਿਯੁਕਤੀ ਜਾਂ ਤਰੱਕੀ ਹੋਣ ਉਪਰੰਤ ਉਸ ਦੇ ਗ੍ਰਹਿ ਜਿਲ੍ਹੇ ਵਿਚ ਹੀ ਸਟੇਸ਼ਨ ਦਿੱਤਾ ਜਾਵੇ ਅਤੇ ਜਿਲ੍ਹੇ ਵਿਚ ਇੱਕ ਵੀ ਪੋਸਟ ਨਾ ਖਾਲੀ ਹੋਣ ਦੀ ਸੂਰਤ ਵਿਚ ਵੀ ਗੁਆਂਢੀ ਜਿਲ੍ਹੇ ਵਿਚ ਹੀ ਭੇਜਿਆ ਜਾਵੇ। ਇਸ ਦੇ ਨਾਲ ਹੀ ਜਿਆਦਾ ਦੂਰੀ ਤੋਂ ਪੜ੍ਹਾਉਣ ਆਏ ਅਧਿਆਪਕਾਂ ਦੇ ਰਹਿਣ ਲਈ ਪੰਜਾਬ ਦੇ ਹਰੇਕ ਤਹਿਸੀਲ ਕੇਂਦਰ 'ਤੇ ਮਿਆਰੀ ਸਹੂਲਤਾਂ ਵਾਲੇ "ਟੀਚਰ ਹੋਮ" ਸਥਾਪਿਤ ਕੀਤੇ ਜਾਣ। ਡੀ.ਟੀ.ਐਫ.ਪੰਜਾਬ ਸੂਬਾ ਸਰਕਾਰ ਪਾਸੋਂ ਪੁਰਜ਼ੋਰ ਮੰਗ ਕਰਦੀ ਹੈ ਕਿ ਡਿਉਟੀ ਦੌਰਾਨ ਹਾਦਸਾਗ੍ਰਸਤ ਮਹਿਰੂਮ ਅਧਿਆਪਕਾਂ ਨੂੰ ਤੁਰੰਤ ਇੱਕ ਕਰੋੜ ਦਾ ਮੁਆਵਜ਼ਾ ਅਤੇ ਘੱਟੋ-ਘੱਟ ਇੱਕ ਪਰਿਵਾਰਕ ਆਸ਼ਰਤ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਦਿੱਤੀ ਜਾਵੇ, ਤਾਂ ਜੋ ਪਰਿਵਾਰ ਦਾ ਗੁਜ਼ਾਰਾ ਚਲ ਸਕੇ। ਡੀ.ਟੀ.ਐਫ. ਨੇ ਫ਼ੋਤ ਹੋਣ ਵਾਲੇ ਅਧਿਆਪਕਾਂ ਦੇ ਪਰਿਵਾਰਾਂ ਦੇ ਦੁੱਖ 'ਚ ਸ਼ਰੀਕ ਹੁੰਦਿਆਂ ਕਿਹਾ ਕੇ ਇਸ ਹਾਦਸੇ ਕਾਰਨ ਪੰਜਾਬ ਦੇ ਸਮੂਹ ਚਿੰਤਨਸ਼ੀਲ ਹਿੱਸਿਆਂ ਵਿਚ ਭਾਰੀ ਸੋਗ ਦੀ ਲਹਿਰ ਹੈ ਅਤੇ ਹਾਦਸੇ ਦੇ ਪੀੜਤਾਂ ਨੂੰ ਬਣਦਾ ਇਨਸਾਫ਼ ਨਾ ਮਿਲਣ ਦੀ ਸੂਰਤ ਵਿਚ ਸੰਘਰਸ਼ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ ਹੈ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends