DEARNESS ALLOWANCE: ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧਾ, 1 ਜਨਵਰੀ ਤੋਂ ਮਿਲੇਗਾ ਲਾਭ
ਨਵੀਂ ਦਿੱਲੀ, 25 ਮਾਰਚ 2023
ਕੇਂਦਰੀ ਸਰਕਾਰ ਨੇ ਸ਼ੁੱਕਰਵਾਰ ਨੂੰ ਮਹਿੰਗਾਈ ਭੱਤੇ ਨੂੰ ਚਾਰ ਫੀਸਦੀ ਵਧਾ ਕੇ 42 ਫੀਸਦੀ ਕਰ ਦਿੱਤਾ ਹੈ। ਇਸ ਨਾਲ ਕੇਂਦਰ ਸਰਕਾਰ ਦੇ 47.58 ਲੱਖ ਮੁਲਾਜ਼ਮਾਂ ਅਤੇ 69.76 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਇਹ ਜਾਣਕਾਰੀ ਦਿੱਤੀ। ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ ਵਾਧੂ ਕਿਸ਼ਤ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਰਾਹਤ 1 ਜਨਵਰੀ, 2023 ਤੋਂ ਦਿੱਤੀ ਜਾਵੇਗੀ।