FAZILKA-FEROJPUR ACCIDENT: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੁੱਖ ਦਾ ਪ੍ਰਗਟਾਵਾ
ਰੂਪਨਗਰ, 24 ਮਾਰਚ 2023
ਫਾਜ਼ਿਲਕਾ-ਫ਼ਿਰੋਜ਼ਪੁਰ ਇਹ ਹਾਦਸਾ ਫ਼ਾਜ਼ਿਲਕਾ-ਫ਼ਿਰੋਜ਼ਪੁਰ ਹਾਈਵੇਅ 'ਤੇ ਖੈਫ਼ਮੇਕੇ ਨੇੜੇ ਸ਼ੁੱਕਰਵਾਰ ਸਵੇਰੇ ਵਾਪਰਿਆ। ਬੱਸ ਅਤੇ ਪੋ-ਟੈਕਸ ਜੀਪ ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਗਈ। ਜਿਸ ਵਿੱਚ 3 ਅਧਿਆਪਕਾਂ ਸਮੇਤ 4 ਦੀ ਜਾਨ ਚਲੀ ਗਈ।
ਇਸ ਦੇ ਨਾਲ ਹੀ 4 ਅਧਿਆਪਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਸ ਹਾਦਸੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ .
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਲਾਲਾਬਾਦ ਨਜ਼ਦੀਕ ਪੈਂਦੇ ਪਿੰਡ ਪਿੰਡ ਖਾਈ ਫੇਮੇ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਅਧਿਆਪਕ ਅਤੇ ਵਾਹਨ ਚਾਲਕ ਦੀ ਮੌਤ 'ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਆਪਣੇ ਸ਼ੋਕ ਸੁਨੇਹੇ ਵਿੱਚ ਕਿਹਾ ਕਿ ਹਾਈ ਸਕੂਲ ਅਧਿਆਪਕ ਕੰਚਨ, ਪ੍ਰਿੰਸ ਅਤੇ ਮਨਿੰਦਰ ਦੀ ਇਸ ਹਾਦਸੇ ਵਿੱਚ ਮੌਤ ਨਾਲ ਸਕੂਲ ਸਿੱਖਿਆ ਵਿਭਾਗ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰਕ ਮੈਂਬਰਾਂ , ਦੋਸਤਾਂ ਨੂੰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
ਉਨ੍ਹਾਂ ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਅਧਿਆਪਕਾਂ ਦੀ ਸਹੀ ਸਾਂਭ ਸੰਭਾਲ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ।