INTERNET BANNED: ਹਾਈਕੋਰਟ ਪਹੁੰਚਿਆ ਇੰਟਰਨੈੱਟ ਸੇਵਾਵਾਂ ਬੰਦ ਹੋਣ ਦਾ ਮਾਮਲਾ, ਪੜ੍ਹੋ
ਚੰਡੀਗੜ੍ਹ,20 ਮਾਰਚ
ਪੰਜਾਬ ਵਿੱਚ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਬੰਧ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰਨ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਜਗਮੋਹਨ ਸਿੰਘ ਭੱਟੀ ਨੇ ਇਸ ਸਬੰਧੀ ਜਨਹਿੱਤ ਪਟੀਸ਼ਨ ਦਾਇਰ ਕਰਕੇ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੀ ਕਾਰਵਾਈ ਨੂੰ ਚੁਣੌਤੀ ਦਿੱਤੀ ।
ਵਕੀਲ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਸੂਬੇ ਦੇ ਕਈ ਹਿੱਸਿਆਂ ਵਿੱਚ ਇੰਟਰਨੈੱਟ ਸੇਵਾਵਾਂ ਵਿੱਚ ਵਿਘਨ ਪਿਆ ਹੈ ਅਤੇ ਲੋਕਾਂ ਨੂੰ ਆਮ ਸੰਦੇਸ਼ ਵੀ ਨਹੀਂ ਭੇਜੇ ਜਾ ਰਹੇ ਹਨ। ਇਸ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।