ਅੱਠਵੀਂ ਦਸਵੀਂ/ ਬਾਰਵੀਂ ਸ਼੍ਰੇਣੀ ਪਰੀਖਿਆ ਫਰਵਰੀ/ ਮਾਰਚ-2023 ਦੀਆਂ ਸਲਾਨਾ ਪਰੀਖਿਆਵਾਂ (ਸਮੇਤ ਓਪਨ ਸਕੂਲ) ਦੇ ਸੰਚਾਲਨ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਫਰਵਰੀ/ਮਾਰਚ ਦੀਆਂ ਪਰੀਖਿਆਵਾਂ ਮਿਤੀ 20-02-2023 ਤੋਂ ਆਰੰਭੀਆਂ ਜਾ ਚੁੱਕੀਆਂ ਹਨ। ਪਰੀਖਿਆਵਾਂ ਦੇ ਸੰਚਾਲਨ ਸਬੰਧੀ ਹਦਾਇਤਾਂ ਸਕੂਲ Login ID ਅਤੇ ਬੋਰਡ ਦੀ ਵੈਬਸਾਇਟ ਤੇ ਅਪਲੋਡ ਕੀਤੀਆਂ ਜਾ ਚੁੱਕੀਆਂ ਹਨ।
ਅੱਜ ਯਾਨੀ 1 ਮਾਰਚ 2023 ਨੂੰ ਨਵੀਆਂ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਕਿਸੇ ਵੀ ਪਰੀਖਿਆਰਥੀ ਨੂੰ ਪਰੀਖਿਆ ਦੇ ਅੱਧੇ ਸਮੇਂ ਤੋਂ ਪਹਿਲਾਂ ਪਰੀਖਿਆ ਕੇਂਦਰ ਛੱਡਣ ਦੀ ਆਗਿਆ ਨਾ ਦਿੱਤੀ ਜਾਵੇ। ਜਿਹੜੇ ਪਰੀਖਿਆਰਥੀ ਸਮੇਂ ਤੋਂ ਪਹਿਲਾਂ ਪਰੀਖਿਆ ਹਾਲ ਛੱਡ ਕੇ ਜਾਣ ਉਹਨਾਂ ਕੋਲੋਂ ਪ੍ਰਸ਼ਨ ਪੱਤਰ ਉੱਤੇ ਰੋਲ ਨੂੰ ਲਿਖਵਾ ਕੇ ਸੁਪਰਡੰਟ ਵਾਪਸ ਲੈ ਲਵੇ। ਕਿਉਂਕਿ ਇਸ ਤਰ੍ਹਾਂ ਪ੍ਰਸ਼ਨ ਪੱਤਰ ਬਾਹਰ ਆਊਟ ਹੋ ਜਾਂਦਾ ਹੈ ਤੇ ਵਿਦਿਆਰਥੀਆਂ ਨੂੰ ਨਜਾਇਜ਼ ਮਦਦ ਮਿਲਣ ਦੀ ਸੰਭਾਵਨਾ ਹੁੰਦੀ ਹੈ।