PSTET ANSWER LEAK CASE: TWO OFFICIAL SUSPENDED
ਪੰਜਾਬ ਰਾਜ ਅਧਿਆਪਕ ਯੋਗਤਾ ਪਰੀਖਿਆ ਵਿੱਚ ਪ੍ਰਸ਼ਨਾਂ ਦੇ ਅੰਸਰ ਨੂੰ ਹਾਈਲਾਈਟ ਕਰਨ ਦੇ ਮਾਮਲੇ ਵਿੱਚ ਸਰਕਾਰ ਨੇ ਵੱਡਾ ਫੈਸਲਾ ਕੀਤਾ ਹੈ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋਫੈਸਰ ਡਾ. ਹਰਦੀਪ ਸਿੰਘ ਅਤੇ ਪ੍ਰੋਫੈਸਰ, ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਡਾ. ਰਵਿੰਦਰ ਸਿੰਘ ਸਾਹਨੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਇਸ ਦੌਰਾਨ ਭਗਵੰਤ ਮਾਨ ਨੇ ਪੁਲਿਸ ਵਿਭਾਗ ਨੂੰ ਟੈੱਟ ਪ੍ਰੀਖਿਆ ਵਿੱਚ ਗੜਬੜੀਆਂ ਕਰਨ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਪੁਲਿਸ ਨੂੰ ਕਿਹਾ ਕਿ ਇਸ ਜੁਰਮ ਦੇ ਮੁਲਜ਼ਮਾਂ ਖਿਲਾਫ਼ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਹੋਰ ਕੋਈ ਅਜਿਹਾ ਕਰਨ ਦੀ ਸੋਚੇ ਵੀ ਨਾ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸ਼ਨ ਪੱਤਰ ਨਾਲ ਛੇੜਛਾੜ ਕਰਨਾ ਨੌਜਵਾਨਾਂ ਦੇ ਕਰੀਅਰ ਨਾਲ ਖਿਲਵਾੜ ਹੈ, ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਪੁਲਿਸ ਨੂੰ ਕਿਹਾ ਕਿ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਸਰਕਾਰ ਤੇ ਨਵੇਂ ਪੰਜਾਬ ਤੋਂ ਲੋਕਾਂ ਨੂੰ ਕਾਫ਼ੀ ਉਮੀਦਾਂ ਹਨ ਅਤੇ ਇਸ ਭਰੋਸੇ ਨੂੰ ਕਿਸੇ ਵੀ ਤਰ੍ਹਾਂ ਦੀ ਠੇਸ ਪਹੁੰਚਾਉਣ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।