ਫਾਜਿ਼ਲਕਾ ਜਿ਼ਲ੍ਹੇ ਵਿਚ ਲਾਗੂ ਹੈ 144, ਲੋਕਾਂ ਨੂੰ ਅਮਨ ਕਾਨੂੰਨ ਬਣਾਈ ਰੱਖਣ ਦੀ ਅਪੀਲ
ਫਾਜਿ਼ਲਕਾ, 18 ਮਾਰਚ
ਫਾਜਿ਼ਲਕਾ ਦੇ ਜਿ਼ਲ੍ਹਾ ਮੈਜਿਸਟ੍ਰੇਟ ਡਾ: ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਜਿ਼ਲ੍ਹੇ ਵਿਚ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜਿਲ਼੍ਹੇ ਵਿਚ ਪਹਿਲਾਂ ਤੋਂ ਹੀ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ਤੇ ਰੋਕ ਹੈ ਅਤੇ ਪਹਿਲਾਂ ਤੋਂ ਜਾਰੀ ਇਹ ਹੁਕਮ ਜਿ਼ਲ੍ਹੇ ਦੀ ਹਦੂਦ ਅੰਦਰ 31 ਮਾਰਚ 2023 ਤੱਕ ਲਾਗੂ ਹੈ। ਜਿਸਦੀ ਉਲੰਘਣਾ ਕਰਨ ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਜਿ਼ਲ੍ਹਾ ਮੈਜਿਸਟੇ੍ਰਟ ਡਾ: ਸੇਨੂ ਦੁੱਗਲ ਆਈਏਐਸ ਨੇ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਪ੍ਰਕਾਰ ਦੀਆਂ ਅਫਵਾਹਾਂ ਤੇ ਧਿਆਨ ਨਾ ਦੇਣ ਅਤੇ ਅਮਨ ਕਾਨੂੰਨ ਬਣਾਈ ਰੱਖਣ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਨੇ ਕਿਹਾ ਕਿ ਜ਼ੇਕਰ ਕਿਸੇ ਨੇ ਵੀ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਕੋਸਿ਼ਸ ਕੀਤੀ ਤਾਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਆਪਸੀ ਭਾਈਚਾਰਾ ਬਣਾਈ ਰੱਖਣ ਦੀ ਵੀ ਅਪੀਲ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਜ਼ੇਕਰ ਕਿਸੇ ਨੇ ਸ਼ੋਸਲ ਮੀਡੀਆ ਤੇ ਕੋਈ ਅਫਵਾਹ ਫੈਲਾਈ ਜਾਂ ਕੋਈ ਗਲਤ ਸੂਚਨਾ ਫੈਲਾਈ ਤਾਂ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।
ਇਸੇ ਵਿੱਚ ਜ਼ਿਲ੍ਹਾ ਮੁਕਤਸਰ ਸਾਹਿਬ ਵਿਖੇ ਵੀ ਧਾਰਾ 144 ਲਗਾਈ ਗਈ। ਪੁਲਿਸ ਵੱਲੋਂ ਜਾਅਲੀ ਖਬਰਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।