TEACHER TRANSFER 2023: ਇੰਟਰਨੈੱਟ ਸੇਵਾਵਾਂ ਬੰਦ ਹੋਣ ਕਾਰਨ ਸਿੱਖਿਆ ਵਿਭਾਗ ਨੇ ਲਿਆ ਇਹ ਫੈਸਲਾ
ਚੰਡੀਗੜ੍ਹ, 20 ਮਾਰਚ 2023
PUNJAB TEACHER TRANSFER 2023: ਸੂਬੇ ਵਿੱਚ ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ 20 ਮਾਰਚ ਤੋਂ ਸ਼ੁਰੂ ਕੀਤੀ ਜਾਣੀਆਂ ਸਨ। ਇਸ ਸਬੰਧੀ ਆਨਲਾਈਨ ਪੋਰਟਲ 20 ਮਾਰਚ ਤੋਂ ਖੋਲ੍ਹਣ ਦੀਆਂ ਸੰਭਾਵਨਾਵਾਂ ਸਨ । ਪ੍ਰੰਤੂ ਸੂਬੇ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਹੋਣ ਕਾਰਨ ਸਿੱਖਿਆ ਵਿਭਾਗ ਵੱਲੋਂ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਨਵਾਂ ਪੱਤਰ ਜਾਰੀ ਕਰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
![]() |
ਪੰਜਾਬ ਵਿੱਚ ਇੰਟਰਨੈਟ ਦੀ ਸਮੱਸਿਆ ਦੇ ਮੱਦੇਨਜਰ ਅਧਿਆਪਕਾਂ/ਕਰਮਚਾਰੀਆਂ ਦਾ ਡਾਟਾ ਈ ਪੰਜਾਬ ਪੋਰਟਲ ਤੇ ਅਪਡੇਟ ਕਰਨ ਦੀ ਮਿਤੀ 20.03.2023 ਵਿੱਚ ਮਿਤੀ 22.03.2023 ਤੱਕ ਦਾ ਵਾਧਾ ਕੀਤਾ ਗਿਆ ਹੈ।
ਸਮੂਹ ਜਿਲ੍ਹਾ ਸਿੱਖਿਆ ਅਫਸਰ (ਸੈਸਿ)/ਸਕੂਲ ਮੁੱਖੀਆਂ ਨੂੰ ਲਿਖਿਆ ਗਿਆ ਹੈ ਕਿ ਸਮੂਹ ਅਧਿਆਪਕਾਂ/ਕਰਮਚਾਰੀਆਂ ਦਾ ਡਾਟਾ ਈ ਪੰਜਾਬ ਪੋਰਟਲ ਤੇ ਮਿਤੀ 22.03.2023 ਤੱਕ ਅਪਡੇਟ ਕਰਨਾ ਯਕੀਨੀ ਬਣਾਇਆ ਜਾਵੇ। READ OFFICIAL LETTER HERE
