ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਕੱਲ ਹੋਵੇਗਾ ਦਾਖ਼ਲਿਆਂ ਦਾ ਮਹਾਂ-ਅਭਿਆਨ
ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਵਿੱਚ 1 ਦਿਨ ਵਿੱਚ ਹੋਣਗੇ 1 ਲੱਖ ਨਵੇਂ ਦਾਖ਼ਲੇ
ਚੰਡੀਗੜ੍ਹ, 9 ਮਾਰਚ 2023
::ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਕੱਲ 10 ਮਾਰਚ ਨੂੰ ਨਵੇਂ ਦਾਖ਼ਲੇ ਕਰਨ ਦਾ ਮਹਾਂ-ਅਭਿਆਨ ਚੱਲੇਗਾ। ਇਸ ਸਬੰਧੀ ਸੂਬੇ ਦੇ ਤਮਾਮ ਸਿੱਖਿਆ ਸਿੱਖਿਆ ਅਧਿਕਾਰੀਆਂ ਅਤੇ ਜ਼ਿਲਾ ਟੀਮਾਂ ਨਾਲ ਹੋਈ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਕੱਲ ਇੱਕੋ ਦਿਨ ਵਿੱਚ 1 ਲੱਖ ਨਵੇਂ ਵਿਦਿਆਰਥੀ ਦਾਖਲ ਕਰਨ ਦਾ ਟੀਚਾ ਮਿਥਿਆ ਗਿਆ ਹੈ।
ਇਹ ਮੁਹਿੰਮ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਚੱਲੇਗੀ ਅਤੇ ਇਸਦੀ ਨਿਗਰਾਨੀ ਹਰਜੋਤ ਸਿੰਘ ਬੈਂਸ ਖੁਦ ਕਰਨਗੇ।
ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਦਾਖ਼ਲਾ ਮੁਹਿੰਮ ਪ੍ਰਤੀ ਅਧਿਆਪਕਾਂ ਵਿੱਚ ਬਹੁਤ ਉਤਸ਼ਾਹ ਹੈ ਅਤੇ ਅਧਿਆਪਕ ਵਿਦਿਆਰਥੀਆਂ ਦੇ ਮਾਪਿਆਂ ਨਾਲ ਘਰ-ਘਰ ਤੱਕ ਪਹੁੰਚ ਕਰ ਰਹੇ ਹਨ।