ਮਿਡ-ਡੇ-ਮੀਲ ਵਰਕਰਾਂ ਵੱਲੋਂ ਸਿੱਖਿਆ ਮੰਤਰੀ ਦੇ ਹਲਕੇ ਆਨੰਦਪੁਰ ਸਾਹਿਬ ਵਿਖੇ 21 ਮਈ ਨੂੰ ਰੋਸ ਪ੍ਰਦਰਸ਼ਨ ਦੀ ਤਿਆਰੀ

 *ਮਿਡ-ਡੇ-ਮੀਲ ਵਰਕਰਾਂ ਵੱਲੋਂ ਸਿੱਖਿਆ ਮੰਤਰੀ ਦੇ ਹਲਕੇ ਆਨੰਦਪੁਰ ਸਾਹਿਬ ਵਿਖੇ 21 ਮਈ ਨੂੰ ਰੋਸ ਪ੍ਰਦਰਸ਼ਨ ਦੀ ਤਿਆਰੀ*


ਨਵਾਂ ਸ਼ਹਿਰ 29 ਅਪ੍ਰੈਲ ( ) ਮਿਡ-ਡੇ-ਮੀਲ ਵਰਕਰਾਂ ਦੀਆਂ ਮੰਗਾਂ ਦਾ ਨਿਪਟਾਰਾ ਸਾਲਾਂ ਬੱਧੀ ਨਾ ਕਰਨ 'ਤੇ ਮਿਡ -ਡੇ -ਮੀਲ ਵਰਕਰਜ਼ ਯੂਨੀਅਨ ਪੰਜਾਬ ਵੱਲੋਂ 21 ਮਈ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ ਅਨੰਦਪੁਰ ਸਾਹਿਬ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਦੀ ਤਿਆਰੀ ਲਈ ਅੱਜ ਮਿਡ -ਡੇ-ਮੀਲ ਵਰਕਰਾਂ ਦੀ ਭਰਵੀਂ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਿੰਪੀ ਰਾਣੀ ਦੀ ਪ੍ਰਧਾਨਗੀ ਹੇਠ ਹੋਈ।



 ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਪਸਸਫ ਦੇ ਮੁੱਖ ਸਲਾਹਕਾਰ ਕਰਨੈਲ ਸਿੰਘ ਰਾਹੋਂ ਸਾਬਕਾ ਬੀ ਪੀ ਈ ਓ ਨੇ ਸਮੂਹ ਵਰਕਰਾਂ ਨੂੰ ਘੱਟੋ ਘੱਟ ਉਜਰਤ 18000 ਰੁਪਏ ਕਰਵਾਉਣ ਅਤੇ ਆਪਣੇ ਹੱਕਾਂ ਦੀ ਲੜਾਈ ਜਾਰੀ ਰੱਖਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਮਿਡ-ਡੇ-ਮੀਲ ਵਰਕਰਾਂ ਸਮੇਤ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਰੇ ਲੱਪੇ ਲਾ ਕੇ ਹੀ ਡੰਗ ਸਾਰ ਰਹੀ ਹੈ। ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਭਗਵੰਤ ਮਾਨ ਮੁਲਾਜ਼ਮਾਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਵੀ ਮੀਟਿੰਗ ਨਹੀਂ ਕਰ ਰਿਹਾ। ਉਨ੍ਹਾਂ ਵਰਕਰਾਂ ਨੂੰ ਪੰਜਾਬ-ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੱਦੇ ਤੇ ਜਲੰਧਰ ਦੀ ਜ਼ਿਮਨੀ ਚੋਣ ਮੌਕੇ ਝੰਡਾ ਮਾਰਚਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਜ਼ਿਲ੍ਹਾ ਪ੍ਰਧਾਨ ਸ੍ਰੀਮਤੀ ਰਿੰਪੀ ਰਾਣੀ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਰਕਾਰ ਨੇ ਸਵਾ ਸਾਲ ਬਾਅਦ ਵੀ ਨਾ ਮਿਡ-ਡੇ-ਮੀਲ ਵਰਕਰਾਂ ਨੂੰ ਪੱਕਾ ਕੀਤਾ ਹੈ ਅਤੇ ਨਾ ਹੀ ਆਪਣੇ ਵਾਅਦੇ ਅਨੁਸਾਰ ਉਨ੍ਹਾਂ ਦੇ ਮਾਣ ਭੱਤਾ ਵਿੱਚ ਸਨਮਾਨਯੋਗ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਪੀੜਤ ਵਰਗ ਦੀਆਂ ਮੰਗਾਂ ਦਾ ਨਿਪਟਾਰਾ ਨਾ ਕਰਨ ਦੇ ਰੋਸ ਵਜੋਂ ਆਨੰਦਪੁਰ ਸਾਹਿਬ ਦੇ ਪ੍ਰਦਰਸ਼ਨ ਵਿੱਚ ਜ਼ਿਲ੍ਹੇ ਵਿੱਚੋਂ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਲ ਹੋਣਗੇ। ਬਲਾਕ ਨਵਾਂ ਸ਼ਹਿਰ ਦੀ ਪ੍ਰਧਾਨ ਰਾਜ ਰਾਣੀ ਨੇ ਵਰਕਰਾਂ ਨੂੰ ਰੈਗੂਲਰ ਹੋਣ ਤੱਕ ਦ੍ਰਿੜਤਾ ਨਾਲ ਸੰਘਰਸ਼ਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

        ਮਿਡ-ਡੇ-ਮੀਲ ਵਰਕਰਾਂ ਨੂੰ ਕੁਲਵਿੰਦਰ ਕੌਰ, ਕਿਰਨਾ ਰਾਣੀ, ਸਰਬਜੀਤ ਕੌਰ, ਸੁਨੀਤਾ ਰਾਣੀ ਨੇ ਵੀ ਸੰਬੋਧਨ ਕਰਦਿਆਂ ਵਰਕਰਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਆਨੰਦਪੁਰ ਸਾਹਿਬ ਦੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

          ਮੀਟਿੰਗ ਵਿੱਚ ਕਸ਼ਮੀਰ ਕੌਰ, ਸ਼ੀਲਾ ਰਾਣੀ, ਪ੍ਰਵੀਨ ਰਾਣੀ, ਕਾਂਤਾ ਰਾਣੀ, ਅੰਜੂ ਬਾਲਾ, ਸੁਖਵਿੰਦਰ ਕੌਰ, ਸੁਨੀਤਾ ਰਾਣੀ, ਕ੍ਰਿਸ਼ਨਾ ਰਾਣੀ, ਪ੍ਰਵੀਨ ਕੌਰ, ਮਨਜੀਤ ਕੌਰ, ਸਰਬਜੀਤ ਕੌਰ, ਰਜਨੀ, ਕਿਰਨਾ ਰਾਣੀ, ਕੁਲਵਿੰਦਰ ਕੌਰ, ਕਿਰਪਾਲ ਕੌਰ, ਜਸਵਿੰਦਰ ਕੌਰ, ਨਿਰਮਲਾ ਦੇਵੀ, ਸਰੋਜ ਰਾਣੀ, ਊਸ਼ਾ ਰਾਣੀ, ਸੀਮਾ ਰਾਣੀ, ਰੇਨੂ, ਕਾਜਲ, ਪਰਮਜੀਤ ਕੌਰ, ਸੀਮਾ, ਕਮਲਜੀਤ ਕੌਰ, ਮਨਜੀਤ ਕੌਰ, ਅਵਤਾਰ ਕੌਰ, ਪ੍ਰੀਤੀ, ਬਲਜੀਤ ਕੌਰ, ਬਲਵਿੰਦਰ ਕੌਰ, ਜੋਤੀ, ਸੰਦੀਪ ਕੌਰ, ਮਮਤਾ ਰਾਣੀ, ਬਲਵੀਰ ਕੌਰ, ਗੁਰਮੀਤ ਕੌਰ, ਊਸ਼ਾ ਰਾਣੀ, ਗੁਰਦੇਵ ਕੌਰ, ਰੂਪਾ ਰਾਣੀ ਆਦਿ ਹਾਜ਼ਰ ਸਨ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends