5th Result Distt Ludhiana : 99.56 ਪਾਸ ਫੀਸਦੀ ਨਾਲ ਜਿਲ੍ਹਾ ਲੁਧਿਆਣਾ ਦਾ ਪੰਜਵੀ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

 99.56 ਪਾਸ ਫੀਸਦੀ ਨਾਲ ਜਿਲ੍ਹਾ ਲੁਧਿਆਣਾ ਦਾ ਪੰਜਵੀ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ  


ਸਮੂਹ ਅਧਿਆਪਕਾਂ ਦੀ ਮਿਹਨਤ ਨੂੰ ਪਿਆ ਬੂਰ - ਡੀਈਓ ਬਲਦੇਵ ਸਿੰਘ 

ਲੁਧਿਆਣਾ , 6 ਅਪ੍ਰੈਲ ( PBJOBSOFTODAY )

 ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀ ਜਮਾਤ ਦਾ ਨਤੀਜਾ ਘੋਸ਼ਿਤ ਕਰ ਦਿੱਤਾ ਹੈ।  ਜਿਸ ਵਿੱਚ ਜਿਲ੍ਹੇ ਲੁਧਿਆਣਾ  ਦੇ ਵਿਦਿਆਰਥੀਆਂ ਦੀ ਪੂਰੀ ਬੱਲੇ ਬੱਲੇ ਹੈ। ਲੁਧਿਆਣਾ  ਜ਼ਿਲ੍ਹੇ ਨੇ ਲਗਾਤਾਰ ਪੰਜਵੀਂ ਜਮਾਤ ਦੇ ਨਤੀਜੇ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਬਲਦੇਵ ਸਿੰਘ  ਨੇ ਦੱਸਿਆ ਕਿ ਪੰਜਵੀਂ ਕਲਾਸ ਦੇ 49877 ਵਿਦਿਆਰਥੀਆਂ ਵਿੱਚੋਂ 49658 ਵਿਦਿਆਰਥੀ ਪਾਸ ਹੋਏ ਹਨ।

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਜਸਵਿੰਦਰ ਸਿੰਘ ਨੇ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਤੋਂ ਬਾਗੋਬਾਗ ਹੁੰਦਿਆਂ ਦੱਸਿਆ ਕਿ 99 ਪ੍ਰਤੀਸ਼ਤ ਤੋਂ ਵੀ ਵੱਧ ਨਤੀਜਾ ਹਾਸਲ ਕਰਨਾ  ਜ਼ਿਲ੍ਹੇ ਦੇ ਸਰਕਾਰੀ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ।  



ਡੀਈਓ ਬਲਦੇਵ ਸਿੰਘ  ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਪੰਜਵੀ ਜਮਾਤ ਦੇ ਸਾਲਾਨਾ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਭਾਗ ਦੇ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਅਤੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਸਮੂਹ ਸਕੂਲਾਂ ਦੇ ਮੁੱਖ ਅਧਿਆਪਕਾਂ ਅਤੇ ਅਧਿਆਪਕਾਂ ਦੀ ਮਿਹਨਤ ਦੇ ਨਾਲ-ਨਾਲ ,ਬੀਪੀਈਓਜ ਅਤੇ ਸਮੂਹ ਸੀਐਚਟੀਜ ਦੀ ਯੋਗ ਨਿਗਰਾਨੀ ਅਤੇ ਮਿਹਨਤ ਸਦਕਾ ਸ਼ਾਨਦਾਰ ਨਤੀਜੇ ਪ੍ਰਾਪਤ ਹੋਏ ਹਨ।

Also read:PSEB 5th result 2033 all details 


ਮਿਸ਼ਨ ਸੌ ਪ੍ਰਤੀਸ਼ਤ ਤਹਿਤ ਸਕੂਲਾਂ ਦੇ ਅਧਿਆਪਕਾਂ, ਸਕੂਲ ਮੁੱਖੀਆਂ ਅਤੇ ਮਾਪਿਆਂ ਵੱਲੋਂ ਦਿਨ-ਰਾਤ ਇੱਕ ਕਰਕੇ, ਛੁੱਟੀ ਵਾਲੇ ਦਿਨ ਸਕੂਲ ਲਗਾ ਕੇ, ਅੱਤ ਦੀ ਠੰਢ ਵਿੱਚ ਸਵੇਰੇ ਸਮੇਂ ਵਾਧੂ ਜਮਾਤਾਂ ਲਗਾਉਣ ਦਾ ਮਿੱਠਾ ਫ਼ਲ ਮਿਲਿਆ ਹੈ। ਉਨ੍ਹਾਂ ਪੰਜਾਬ ਦੇ ਮਿਹਨਤੀ ਅਧਿਆਪਕਾਂ ਦੀ ਦਿਨ ਰਾਤ ਦੀ ਮਿਹਨਤ ਨੂੰ ਸਲਾਮ ਕੀਤਾ।ਵਿਦਿਆਰਥੀ ਦੇ ਮਾਪਿਆਂ ਨੂੰ ਵਧਾਈਆਂ ਅਤੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਅਗਲੇਰੀ ਪੜ੍ਹਾਈ ਲਈ ਜੁੱਟ ਜਾਣ ਲਈ ਕਿਹਾ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends