ਸਿੱਖਿਆ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਦਾ ਵਫਦ ਐਮ. ਐਲ. ਏ ਕਰਤਾਰ ਪੁਰ ਸਰਦਾਰ ਬਲਕਾਰ ਸਿੰਘ ਨੂੰ ਮਿਲਿਆ*



*ਸਿੱਖਿਆ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਦਾ ਵਫਦ ਐਮ. ਐਲ. ਏ  ਕਰਤਾਰ ਪੁਰ  ਸਰਦਾਰ ਬਲਕਾਰ ਸਿੰਘ ਨੂੰ ਮਿਲਿਆ*


*ਦਫਤਰੀ ਮੁਲਾਜ਼ਮਾਂ ਦੀ 5000 ਰੁਪਏ ਤਨਖਾਹ ਕਟੌਤੀ ਅਤੇ 8736 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੇ ਹੋਈ ਗੱਲਬਾਤ*



*ਐਮ.ਐਲ.ਏ ਸਰਦਾਰ ਬਲਕਾਰ ਸਿੰਘ ਵੱਲੋ ਮੁੱਖਮੰਤਰੀ ਪੰਜਾਬ ਨਾਲ ਮੀਟਿੰਗ ਕਰਵਾਉਣ ਦਾ ਦਿੱਤਾ ਭਰੋਸਾ*


ਮਿਤੀ  11 ਅਪ੍ਰੈਲ 2023 (ਜਲੰਧਰ) ਅੱਜ ਜਲੰਧਰ ਵਿਖੇ ਸਰਵ ਸਿੱਖਿਆ ਅਭਿਆਨ ਦਫਤਰੀ ਕਰਮਚਾਰੀਆ ਦੇ ਵਫਦ ਵਲੋਂ ਐਮ. ਐਲ. ਏ ਸਰਦਾਰ ਬਲਕਾਰ ਸਿੰਘ ਨਾਲ ਮੁਲਾਕਾਤ ਕੀਤੀ ਗਈ ਜਿਸ ਦੋਰਾਨ ਮੁਲਾਜ਼ਮ ਆਗੂਆ ਵੱਲੋਂ ਰੈਗੂਲਰ ਦੇ ਆਰਡਰ ਜ਼ਾਰੀ ਕਰਨ ਅਤੇ ਦਫਤਰੀ ਮੁਲਾਜ਼ਮਾਂ ਦੀ 5000 ਰੁਪਏ ਪ੍ਰਤੀ ਮਹੀਨਾ ਚੱਲ ਰਹੀ ਤਨਖਾਹ ਅਨਾਮਲੀ ਸਬੰਧੀ ਗੱਲਬਾਤ ਕੀਤੀ ਗਈ।

ਮੁੱਖ ਮੰਤਰੀ ਵੱਲੋਂ 5 ਸਤੰਬਰ 2022 ਨੂੰ ਸਿੱਖਿਆ ਵਿਭਾਗ ਦੇ 8736 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ ਜਿਸ ਦਾ ਸਰਕਾਰ ਵੱਲੋਂ 7 ਅਕਤੂਬਰ 2022 ਨੂੰ ਨੋਟੀਫਿਕੇਸ਼ਨ ਵੀ ਜ਼ਾਰੀ ਕਰ ਦਿੱਤਾ ਗਿਆ ਸੀ ਪਰ ਅੱਜ ਤੱਕ ਮੁਲਾਜ਼ਮਾਂ ਨੂੰ ਰੈਗੂਲਰ ਆਰਡਰ ਨਹੀ ਮਿਲੇ ਜਿਸ ਸਬੰਧੀ ਮੁਲਾਜ਼ਮ ਲਗਾਤਾਰ ਮੰਤਰੀਆ ਤੇ ਵਿਧਾਇਕਾਂ ਨੂੰ ਵਾਅਦਾ ਯਾਦ ਕਰਵਾ ਰਹੇ ਸਨ ਅਤੇ ਅੱਜ ਮੁਲਾਜ਼ਮਾਂ ਦੇ ਵਫਦ ਨੇ ਐਮ. ਐਲ. ਏ  ਸਰਦਾਰ ਬਲਕਾਰ ਸਿੰਘ ਨਾਲ ਮੁਲਾਕਾਤ ਕੀਤੀ।

ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਮੁਲਾਜ਼ਮ ਆਗੂ  ਸ਼ੋਭਿਤ ਭਗਤ,ਮੋਹਿਤ ਸ਼ਰਮਾਂ ਨੇ ਕਿਹਾ ਕਿ ਐਮ. ਐਲ. ਏ  ਸਰਦਾਰ ਬਲਕਾਰ ਸਿੰਘ ਵੱਲੋਂ ਬੜੇ ਧਿਆਨ ਨਾਲ ਮੁਲਾਜ਼ਮਾਂ ਦੀਆ ਮੰਗਾਂ ਨੂੰ ਸੁਣਿਆ  ਅਤੇ ਜਲਦ ਹੀ ਮੁੱਖਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ.

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends