ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਕੱਚੇ ਵਲੰਟੀਅਰ ਅਧਿਆਪਕ ਆਗੂਆਂ ਦੀਆਂ ਸੇਵਾਵਾਂ ਖਤਮ ਕਰਨ ਕਰਨ ਦੇ ਪੱਤਰ ਜਾਰੀ ਕਰਨ ਦੀ ਨਿਖੇਧੀ

*ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਕੱਚੇ ਵਲੰਟੀਅਰ ਅਧਿਆਪਕ ਆਗੂਆਂ ਦੀਆਂ ਸੇਵਾਵਾਂ ਖਤਮ ਕਰਨ ਕਰਨ ਦੇ ਪੱਤਰ ਜਾਰੀ ਕਰਨ ਦੀ ਨਿਖੇਧੀ*  


*ਸਰਕਾਰ ਬੋਲਣ ਦੀ ਅਜ਼ਾਦੀ ਦੇ ਸੰਵਿਧਾਨਕ ਹੱਕਾਂ ਦਾ ਕਰ ਰਹੀ ਹੈ ਘਾਣ:- ਸੁਖਵਿੰਦਰ ਸਿੰਘ ਚਾਹਲ*



ਜਲੰਧਰ: 14 ਅਪ੍ਰੈਲ ( ) ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ,ਕਾਰਜਕਾਰੀ ਸਕੱਤਰ ਗੁਰਵਿੰਦਰ ਸਿੰਘ ਸਸਕੌਰ, ਵਿੱਤ ਸਕੱਤਰ ਅਮਨਦੀਪ ਸ਼ਰਮਾਂ, ਪ੍ਰੈਸ ਸਕੱਤਰ ਸੁਰਜੀਤ ਮੋਹਾਲੀ, ਸਹਾਇਕ ਪ੍ਰੈਸ ਸਕੱਤਰ ਕਰਨੈਲ ਫਿਲੌਰ ਆਦਿ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਨਾਲ ਕੱਚੇ ਅਧਿਆਪਕਾਂ ਦੀ ਮੀਟਿੰਗ ਵਿੱਚ ਆਪਣੀ ਗੱਲ ਰੱਖਣ ਗਏ ਵਲੰਟੀਅਰ ਕੱਚੇ ਅਧਿਆਪਕ ਆਗੂਆਂ ਤੇ ਹੁੱਲੜਬਾਜੀ ਤੇ ਸਿੱਖਿਆ ਮੰਤਰੀ ਦੀ ਕਾਰ ਭੰਨਣ ਦਾ ਦੋਸ਼ ਲਗਾ ਕੇ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰਨ ਦਾ ਪੱਤਰ ਜਾਰੀ ਕਰਨ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਨੇ ਇਸ ਵਰਤਾਰੇ ਨੂੰ ਵਿਚਾਰ ਪ੍ਰਗਟ ਕਰਨ ਦੀ ਸੰਵਿਧਾਨਕ ਅਜ਼ਾਦੀ ਤੇ ਹਮਲਾ ਕਰਾਰ ਦਿੱਤਾ ਹੈ, ਉਨ੍ਹਾਂ ਕਿਹਾ ਹੈ ਕਿ ਸਰਕਾਰ ਇੱਕ ਪਾਸੇ ਤਾਂ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਝੂਠੇ ਪ੍ਰਚਾਰਕ ਹਰ ਰੋਜ਼ ਅਖਬਾਰਾਂ ਤੇ ਮੀਡੀਆ ਵਿੱਚ ਕਰ ਰਹੀ ਹੈ ਤੇ ਦੂਸਰੇ ਪਾਸੇ ਆਪਣੀਆਂ ਸਮੱਸਿਆਵਾਂ ਦੱਸਣ ਗਏ ਅਧਿਆਪਕਾਂ ਦੀਆਂ ਮੰਗਾਂ ਸੁਣਨ ਦੀ ਬਜਾਇ ਉਨ੍ਹਾਂ ਦੀ ਜਬਾਨਬੰਦੀ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਸੇਵਾਵਾਂ ਖਤਮ ਕਰਨ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਕੱਚੇ ਵਲੰਟੀਅਰ ਅਧਿਆਪਕਾਂ ਦੇ ਹਰ ਅੰਦੋਲਨ ਸਮੱਰਥਨ ਕਰੇਗੀ।



       ਇਸ ਸਮੇਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਗੁਰਬਿੰਦਰ ਸਸਕੌਰ, ਕੁਲਦੀਪ ਪੂਰੋਵਾਲ, ਮੰਗਲ ਟਾਂਡਾ,ਮਨੋਹਰ ਲਾਲ ਸ਼ਰਮਾ, ਗੁਰਦੀਪ ਬਾਜਵਾ, ਗੁਰਪ੍ਰੀਤ ਅੰਮੀਵਾਲ, ਦੇਵੀ ਦਿਆਲ, ਬਲਵਿੰਦਰ ਭੁੱਟੋ, ਰਜੇਸ਼ ਕੁਮਾਰ, ਹਰਿੰਦਰ ਬਰਨਾਲਾ, ਗੁਰਦਾਸ ਮਾਨਸਾ, ਜਗਜੀਤ ਸਿੰਘ ਮਾਨ, ਪ੍ਰਭਜੀਤ ਸਿੰਘ ਰਸੂਲਪੁਰ, ਪੁਸ਼ਪਿੰਦਰ ਪਟਿਆਲਾ, ਸੁਭਾਸ਼ ਪਠਾਨਕੋਟ, ਸੁਖਚੈਨ ਕਪੂਰਥਲਾ, ਬੋਧ ਰਾਜ, ਨੀਰਜ ਯਾਦਵ, ਪਰਮਜੀਤ ਸ਼ੇਰੋਵਾਲ, ਮਨਜੀਤ ਬਰਾੜ, ਕੁਲਦੀਪ ਸਿੰਘ, ਦਿਲਦਾਰ ਭੰਡਾਲ਼, ਸਰਬਜੀਤ ਸਿੰਘ ਬਰਾੜ, ਬਿਕਰਮਜੀਤ ਸਿੰਘ, ਸੁੱਚਾ ਸਿੰਘ, ਰਵਿੰਦਰ ਸਿੰਘ ਪੱਪੀ, ਨਰਿੰਦਰ ਸਿੰਘ, ਸਤਵੰਤ ਸਿੰਘ ਤੇ ਦਿਲਬਾਗ ਸਿੰਘ ਆਦਿ ਆਗੂ ਹਾਜ਼ਰ ਸਨ ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends